ਬਾਈਕ ਨੂੰ ਮਾਰੀ ਟੱਕਰ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਵਾਇਰਲ ਵੀਡੀਓ ‘ਤੇ ਭਾਜਪਾ ਨੇ ਚੁੱਕੇ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਸਵਾਲ
Crime News: ਫਿਲਹਾਲ ਪੁਲਿਸ ਮੁਲਜ਼ਮ ਮਨਜੀਤ ਸਿੰਘ ਦੇ ਹੋਰ ਸਾਥੀਆਂ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਛੇਤੀ ਹੀ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਮਦਦ ਦੀ ਥਾਂ ਕਾਰ ਸਵਾਰਾਂ ਨੇ ਬਾਈਕ ਸਵਾਰਾਂ ‘ਤੇ ਬੋਲਿਆ ਹਮਲਾ
ਕਾਰ ਸਵਾਰ ਇਹ ਸਾਰੇ ਨੌਜਵਾਨ ਬਾਈਕ ਸਵਾਰਾਂ ਦੀ ਮਦਦ ਕਰਨ ਦੀ ਥਾਂ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੰਦੇ ਹਨ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਇੱਕ ਬਾਈਕ ਸਵਾਰ ਗੌਰਵ ਜੋ ਮਹਿਤਪੁਰ ਦਾ ਰਹਿਣ ਵਾਲਾ ਹੈ, ਨੇ ਦੱਸਿਆ ਕਿ ਉਹ ਆਪਣੇ ਦੂਜੇ ਸਾਥੀ ਨਾਲ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ ਕਾਰ ‘ਚ ਸਵਾਰ ਨੌਜਵਾਨਾਂ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕੁਝ ਸਮਝ ਆਉਂਦਾ, ਗੱਡੀ ‘ਚ ਸਵਾਰ ਹਮਲਾਵਰਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਪੁਲਿਸ ਨੇ ਦੱਸਿਆ ਆਪਸੀ ਰੰਜਿਸ਼ ਦਾ ਮਾਮਲਾ
ਉੱਧਰ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਐਚ.ਐਸ ਰੰਧਾਵਾ ਨੇ ਦੱਸਿਆ ਕਿ ਆਪਸੀ ਦੁਸ਼ਮਣੀ ਕਾਰਨ ਇਨ੍ਹਾਂ ਵਿਅਕਤੀਆਂ ਵੱਲੋਂ ਦੋਵਾਂ ਬਾਈਕ ਸਵਾਰਾਂ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਬੀਤੀ 23 ਤਾਰੀਕ ਨੂੰ ਪਹਿਲਾਂ ਵੀ ਕੇਸ ਦਰਜ ਕੀਤਾ ਗਿਆ ਸੀ। ਜਦਕਿ ਇਸ ਘਟਨਾ ਤੋਂ ਬਾਅਦ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫੜੇ ਗਏ ਵਿਅਕਤੀ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ।ਦਿੱਲੀ ਭਾਜਪਾ ਨੇ ਵੀਡੀਓ ਸ਼ੇਅਰ ਕਰ ਬੋਲਿਆ ਹਮਲਾ
ਉੱਧਰ ਦਿੱਲੀ ਭਾਜਪਾ (ਭਾਰਤੀ ਜਨਤਾ ਪਾਰਟੀ) ਨੇ ਇਸ ਘਟਨਾ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਸ਼ੇਅਰ ਕਰਦਿਆਂ ਪੰਜਾਬ ਅਤੇ ਦਿੱਲੀ ਸਰਕਾਰ ਤੇ ਤਿੱਖੇ ਸਿਆਸੀ ਹਮਲੇ ਬੋਲੇ ਹਨ।तो ‘आप’ ने ऐसे संभाला है पंजाब? दिन भर देश दुनिया के हर मुद्दे पर ज्ञान देने वाले केजरीवाल यह देखो पंजाब का हाल। दिन दहाड़े गैंगवार पंजाब में अब आम बात है। भगवंत मान देश भ्रमण बंद कर कुछ समय पंजाब की कानून व्यवस्था पर दे लीजिए। pic.twitter.com/0Y4ktkIsHl
— BJP Delhi (@BJP4Delhi) June 27, 2023
