AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Terrorist Attacks ਨੂੰ ਲੈ ਕੇ ਸਖਤ ਕਦਮ ਚੁੱਕੇ ਕੇਂਦਰ ਸਰਕਾਰ-ਮਨੀਸ਼ ਤਿਵਾਰੀ

ਜਲੰਧਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ Congress MP Manish Tiwari ਨੇ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜਰਦਾਰੀ ਭਾਰਤ ਆ ਰਹੇ ਨੇ। ਜਿਸ ਕਾਰਨ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁੰਛ ਵਿੱਚ ਹੋਏ ਅੱਤਵਾਦੀ ਹਮਲੇ ਦਾ ਮਾਮਲਾ ਉਨ੍ਹਾਂ ਦੇ ਸਾਹਮਣੇ ਰੱਖਣ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਸਖਤੀ ਕਰਨ ਦੀ ਮੰਗ ਕੀਤੀ।

Terrorist Attacks  ਨੂੰ ਲੈ ਕੇ ਸਖਤ ਕਦਮ ਚੁੱਕੇ ਕੇਂਦਰ ਸਰਕਾਰ-ਮਨੀਸ਼ ਤਿਵਾਰੀ
ਅੱਤਵਾਦੀ ਹਮਲੇ ਨੂੰ ਲੈ ਕੇ ਸਖਤ ਕਦਮ ਚੁੱਕੇ ਕੇਂਦਰ ਸਰਕਾਰ-ਮਨੀਸ਼ ਤਿਵਾਰੀ।
davinder-kumar-jalandhar
| Published: 22 Apr 2023 19:21 PM IST
Share
ਜਲੰਧਰ। ਜਲੰਧਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਮਨੀਸ਼ ਤਿਵਾਰੀ (Congress MP Manish Tiwari) ਨੇ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜਰਦਾਰੀ ਭਾਰਤ ਆ ਰਹੇ ਨੇ। ਜਿਸ ਕਾਰਨ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁੰਛ ਵਿੱਚ ਹੋਏ ਅੱਤਵਾਦੀ ਹਮਲੇ ਦਾ ਮਾਮਲਾ ਉਨ੍ਹਾਂ ਦੇ ਸਾਹਮਣੇ ਰੱਖਣ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਸਖਤੀ ਕਰਨ ਦੀ ਮੰਗ ਕੀਤੀ। ਕਾਂਗਰਸ ਦੇ ਸੰਸਦ ਮੈਂਬਰ ਮੁਨੀਸ਼ ਤਿਵਾਰੀ ਨੇ ਜਲੰਧਰ ਦੇ ਪ੍ਰੈੱਸ ਕਲੱਬ ‘ਚ ਸੰਬੋਧਨ ਕਰਦੇ ਹੋਏ ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ‘ਚ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਨਾਲ ਹੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਮੁਨੀਸ਼ ਤਿਵਾੜੀ ਨੇ ਕਿਹਾ ਕਿ ਪੁੰਛ ‘ਚ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀ ਸੰਗਠਨ ਨਹੀਂ ਚਾਹੁੰਦੇ ਕਿ ਭਾਰਤ ਅਤੇ ਪਾਕਿਸਤਾਨ ‘ਚ ਸ਼ਾਂਤੀ ਬਣੇ।

ਜਰਦਾਰੀ ਅੱਗੇ ਰੱਖਣਾ ਚਾਹੀਦਾ ਹੈ ਅੱਤਵਾਦੀ ਹਮਲੇ ਦਾ ਮਾਮਲਾ

ਉਨ੍ਹਾਂ ਕਿਹਾ ਕਿ ਪਾਕਿਸਤਾਨ (Pakistan) ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਕੁਝ ਦਿਨਾਂ ‘ਚ ਭਾਰਤ ਦੇ ਗੋਆ ਦੌਰੇ ‘ਤੇ ਆ ਰਹੇ ਹਨ। ਇਸ ਲਈ ਕੇਂਦਰ ਸਰਕਾਰ ਨੂੰ ਭਾਰਤ ਵਿੱਚ ਹੋ ਰਹੇ ਅੱਤਵਾਦੀ ਹਮਲਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕਦੇ ਹੋਏ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਇਸ ਬਾਰੇ ਪੁੱਛਣਾ ਚਾਹੀਦਾ ਹੈ।

‘ਇਸ ਤੋਂ ਪਹਿਲਾਂ ਵੀ ਹੋਏ ਹਨ ਕਈ ਹਮਲੇ’

ਉਨ੍ਹਾਂ ਨੇ ਪੁੰਛ ਵਿੱਚ ਹੋਏ ਅੱਤਵਾਦੀ ਹਮਲੇ ਦੀ ਵੀ ਨਿੰਦਾ ਕੀਤੀ ਅਤੇ ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਸਖ਼ਤ ਕਦਮ ਚੁੱਕਣ ਦੀ ਗੱਲ ਕਹੀ। ਮੁਨੀਸ਼ ਤਿਵਾਰੀ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਪਾਕਿਸਤਾਨ ਨੂੰ ਸਬਕ ਸਿਖਾਉਣਾ ਦੀ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਸਕੇਗੀ। ਇਹ ਵੀ ਕਿਹਾ ਗਿਆ ਕਿ ਜਦੋਂ ਪ੍ਰਧਾਨ ਮੰਤਰੀ ਪਾਕਿਸਤਾਨ ਦੇ ਦੌਰੇ ‘ਤੇ ਗਏ ਜਾਂ ਪਾਕਿਸਤਾਨ ਦੇ ਨੇਤਾਵਾਂ ਨੂੰ ਮਿਲੇ ਤਾਂ ਭਾਰਤ ‘ਚ ਹਮਲੇ ਹੋਏ। ਗੁਰਦਾਸਪੁਰ, ਪਠਾਨਕੋਟ, ਪੁਲਵਾਮਾ ਅਤੇ ਹੁਣ ਪੁੰਛ ‘ਚ ਅੱਤਵਾਦੀਆਂ ਨੇ ਹਮਲਾ ਕਰਕੇ ਭਾਰਤੀ ਜਵਾਨਾਂ ਨੂੰ ਮਾਰ ਦਿੱਤਾ।

‘ਕਰਮਜੀਤ ਦੀ ਜਿੱਤ ਹੀ ਸੰਤੋਖ ਚੌਧਰੀ ਨੂੰ ਸ਼ਰਧਾਂਜਲੀ’

ਮਨੀਸ਼ ਤਿਵਾੜੀ ਨੇ ਜਲੰਧਰ ਦੀ ਜ਼ਿਮਨੀ ਚੋਣ ਸਬੰਧੀ ਕਿਹਾ ਕਿ ਸਵ. ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਹੁਣ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਕਾਂਗਰਸ ਪਾਰਟੀ ਤੋਂ ਉਮੀਦਵਾਰ ਹੈ ਅਤੇ ਚੋਣ ਲੜ ਰਹੀ ਹੈ, ਇਸ ਲਈ ਜਲੰਧਰ ਵਾਸੀਆਂ ਨੂੰ ਅਪੀਲ ਹੈ ਕਿ ਉਹ ਕਰਮਜੀਤ ਕੌਰ ਚੌਧਰੀ ਨੂੰ ਆਪਣਾ ਕੀਮਤੀ ਵੋਟ ਪਾ ਕੇ ਸੰਸਦ ਮੈਂਬਰ ਬਣਾਉਣ ਅਤੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਦੇਣ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...