Terrorist Attacks ਨੂੰ ਲੈ ਕੇ ਸਖਤ ਕਦਮ ਚੁੱਕੇ ਕੇਂਦਰ ਸਰਕਾਰ-ਮਨੀਸ਼ ਤਿਵਾਰੀ
ਜਲੰਧਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ Congress MP Manish Tiwari ਨੇ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜਰਦਾਰੀ ਭਾਰਤ ਆ ਰਹੇ ਨੇ। ਜਿਸ ਕਾਰਨ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁੰਛ ਵਿੱਚ ਹੋਏ ਅੱਤਵਾਦੀ ਹਮਲੇ ਦਾ ਮਾਮਲਾ ਉਨ੍ਹਾਂ ਦੇ ਸਾਹਮਣੇ ਰੱਖਣ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਸਖਤੀ ਕਰਨ ਦੀ ਮੰਗ ਕੀਤੀ।
ਅੱਤਵਾਦੀ ਹਮਲੇ ਨੂੰ ਲੈ ਕੇ ਸਖਤ ਕਦਮ ਚੁੱਕੇ ਕੇਂਦਰ ਸਰਕਾਰ-ਮਨੀਸ਼ ਤਿਵਾਰੀ।
ਜਰਦਾਰੀ ਅੱਗੇ ਰੱਖਣਾ ਚਾਹੀਦਾ ਹੈ ਅੱਤਵਾਦੀ ਹਮਲੇ ਦਾ ਮਾਮਲਾ
ਉਨ੍ਹਾਂ ਕਿਹਾ ਕਿ ਪਾਕਿਸਤਾਨ (Pakistan) ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਕੁਝ ਦਿਨਾਂ ‘ਚ ਭਾਰਤ ਦੇ ਗੋਆ ਦੌਰੇ ‘ਤੇ ਆ ਰਹੇ ਹਨ। ਇਸ ਲਈ ਕੇਂਦਰ ਸਰਕਾਰ ਨੂੰ ਭਾਰਤ ਵਿੱਚ ਹੋ ਰਹੇ ਅੱਤਵਾਦੀ ਹਮਲਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕਦੇ ਹੋਏ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਇਸ ਬਾਰੇ ਪੁੱਛਣਾ ਚਾਹੀਦਾ ਹੈ।‘ਇਸ ਤੋਂ ਪਹਿਲਾਂ ਵੀ ਹੋਏ ਹਨ ਕਈ ਹਮਲੇ’
ਉਨ੍ਹਾਂ ਨੇ ਪੁੰਛ ਵਿੱਚ ਹੋਏ ਅੱਤਵਾਦੀ ਹਮਲੇ ਦੀ ਵੀ ਨਿੰਦਾ ਕੀਤੀ ਅਤੇ ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਸਖ਼ਤ ਕਦਮ ਚੁੱਕਣ ਦੀ ਗੱਲ ਕਹੀ। ਮੁਨੀਸ਼ ਤਿਵਾਰੀ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਪਾਕਿਸਤਾਨ ਨੂੰ ਸਬਕ ਸਿਖਾਉਣਾ ਦੀ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਸਕੇਗੀ। ਇਹ ਵੀ ਕਿਹਾ ਗਿਆ ਕਿ ਜਦੋਂ ਪ੍ਰਧਾਨ ਮੰਤਰੀ ਪਾਕਿਸਤਾਨ ਦੇ ਦੌਰੇ ‘ਤੇ ਗਏ ਜਾਂ ਪਾਕਿਸਤਾਨ ਦੇ ਨੇਤਾਵਾਂ ਨੂੰ ਮਿਲੇ ਤਾਂ ਭਾਰਤ ‘ਚ ਹਮਲੇ ਹੋਏ। ਗੁਰਦਾਸਪੁਰ, ਪਠਾਨਕੋਟ, ਪੁਲਵਾਮਾ ਅਤੇ ਹੁਣ ਪੁੰਛ ‘ਚ ਅੱਤਵਾਦੀਆਂ ਨੇ ਹਮਲਾ ਕਰਕੇ ਭਾਰਤੀ ਜਵਾਨਾਂ ਨੂੰ ਮਾਰ ਦਿੱਤਾ।‘ਕਰਮਜੀਤ ਦੀ ਜਿੱਤ ਹੀ ਸੰਤੋਖ ਚੌਧਰੀ ਨੂੰ ਸ਼ਰਧਾਂਜਲੀ’
ਮਨੀਸ਼ ਤਿਵਾੜੀ ਨੇ ਜਲੰਧਰ ਦੀ ਜ਼ਿਮਨੀ ਚੋਣ ਸਬੰਧੀ ਕਿਹਾ ਕਿ ਸਵ. ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਹੁਣ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਕਾਂਗਰਸ ਪਾਰਟੀ ਤੋਂ ਉਮੀਦਵਾਰ ਹੈ ਅਤੇ ਚੋਣ ਲੜ ਰਹੀ ਹੈ, ਇਸ ਲਈ ਜਲੰਧਰ ਵਾਸੀਆਂ ਨੂੰ ਅਪੀਲ ਹੈ ਕਿ ਉਹ ਕਰਮਜੀਤ ਕੌਰ ਚੌਧਰੀ ਨੂੰ ਆਪਣਾ ਕੀਮਤੀ ਵੋਟ ਪਾ ਕੇ ਸੰਸਦ ਮੈਂਬਰ ਬਣਾਉਣ ਅਤੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਦੇਣ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
