AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Jalandhar By poll: ਚੰਨੀ ਨੇ ਹਾਰ ਦੇ ਡਰੋਂ ਦਿੱਤਾ ਬੂਥ ਕੈਪਚਰਿੰਗ ਵਾਲਾ ਬਿਆਨ, ਅਸੀਂ ਵਿਕਾਸ ਨੂੰ ਲੈ ਕੇ ਮੰਗ ਰਹੇ ਵੋਟ-ਅਰੋੜਾ

ਜਲੰਧਰ ਜ਼ਿਮਨੀ ਚੋਣ ਪ੍ਰਚਾਰ ਦਾ ਆਖਰੀ ਦਿਨ। ਸਾਰੀਆਂ ਪਾਰਟੀਆਂ ਨੇ ਚੋਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ। ਇਸਦੇ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਪਾਰਟੀ ਨੂੰ ਨਿਸ਼ਾਨੇ 'ਤੇ ਲਿਆ।

Jalandhar By poll: ਚੰਨੀ ਨੇ ਹਾਰ ਦੇ ਡਰੋਂ ਦਿੱਤਾ ਬੂਥ ਕੈਪਚਰਿੰਗ ਵਾਲਾ ਬਿਆਨ, ਅਸੀਂ ਵਿਕਾਸ ਨੂੰ ਲੈ ਕੇ ਮੰਗ ਰਹੇ ਵੋਟ-ਅਰੋੜਾ
davinder-kumar-jalandhar
| Updated On: 08 May 2023 14:09 PM IST
Share
ਜਲੰਧਰ। ‘ਆਪ’ ਉਮੀਦਵਾਰ ਲਈ ਜਲੰਧਰ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੂੰ ਸਾਬਕਾ ਸੀਐੱਮ ਚੰਨੀ ਨੂੰ ਲੰਬੇ ਹੱਥੀ ਲਿਆ। ਉਨਾਂ ਨੇ ਕਿਹਾ ਕਿ ਚੰਨੀ ਨੇ ਹਾਰ ਦੇ ਡਰੋਂ ਆਪ ਤੇ ਬੂਥ ਕੈਪਚਰਿੰਗ ਦਾ ਇਲਜਾਮ ਲਗਾਇਆ ਹੈ। ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਬੂਥ ਕੈਪਚਰਿੰਗ ਵਰਗੇ ਘਟੀਆ ਕੰਮ ਨਹੀਂ ਕਰਦੇ। ਅਰੋੜਾ ਨੇ ਕਿਹਾ ਕਿ ਕਾਂਗਰਸ ਨੂੰ ਪਤਾ ਹੈ ਕਿ ਉਹ ਜਲੰਧਰ ਜ਼ਿਮਨੀ ਚੋਣ ਹਾਰ ਜਾਵੇਗੀ, ਜਿਸ ਕਾਰਨ ਉਹ ਆਪ ਤੇ ਬੂਥ ਕੈਪਚਰਿੰਗ ਵਰਗੇ ਘਟੀਆ ਇਲਜ਼ਾਮ ਲਗਾ ਰਹੀ ਹੈ।

‘ਕਾਂਗਰਸ ਹਾਈਕਮਾਨ ਨੇ ਨਹੀਂ ਕੀਤਾ ਚੋਣ ਪ੍ਰਚਾਰ’

ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਜਲੰਧਰ ਜਿਮਨੀ (Jalandhar By poll) ਚੋਣ ਨੂੰ ਲੈ ਕੇ ਕੈਂਪੇਨਿੰਗ ਨਹੀਂ ਕੀਤੀ ਤੇ ਜਿਹੜੇ ਪ੍ਰਦੇਸ਼ ਦੇ ਆਗੂ ਚੋਣ ਪ੍ਰਚਾਰ ਕਰ ਰਹੇ ਨੇ ਉਨ੍ਹਾਂ ਨੂੰ ਪਤਾ ਹੈ ਕਿ ਕਾਂਗਰਸ ਦੀ ਜਲੰਧਰ ਵਿੱਚ ਹਾਰ ਹੋਵੇਗੀ, ਜਿਸ ਕਾਰਨ ਉਹ ਬੇਤੁੱਕੇ ਬਿਆਨ ਦੇ ਰਹੇ ਨੇ। ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਨੇ ਇੱਕ ਸਾਲ ਵਿੱਚ ਬਹੁਤ ਕੰਮ ਕੀਤੇ ਹਨ ਤੇ ਉਹ ਉਨ੍ਹਾਂ ਕੰਮਾਂ ਦੇ ਆਧਾਰ ਤੇ ਹੀ ਜਲੰਧਰ ਦੇ ਲੋਕਾਂ ਤੋਂ ਵੋਟ ਮੰਗ ਰਹੇ ਨੇ। ਮੁਸੇਵਾਲਾ ਦੇ ਪਿਤਾ ਵੱਲੋਂ ਜਲੰਧਰ ਕੀਤੇ ਜਾ ਰਹੇ ‘ਆਪ’ ਦੇ ਵਿਰੋਧ ਕੀਤੇ ਜਾ ਰਹੇ ਪ੍ਰਚਾਰ ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੂਸੇਵਾਲਾ ਦੇ ਸਾਰੇ ਕਾਤਿਲ ਸਲਾਖਾਂ ਦੇ ਪਿੱਛੇ ਹਨ ਤੇ ਜਿਨ੍ਹਾਂ ਨੂੰ ਹਾਲੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਉਹ ਵੀ ਜਲਦੀ ਕਾਬੂ ਕਰ ਲਏ ਜਾਣਗੇ

ਸਾਬਕਾ ਸੀਐੱਮ ਨੇ ਲਗਾਇਆ ਸੀ ਇਹ ਇਲਜ਼ਾਮ

ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ (Charanjit Singh Channi) ਜਲੰਧਰ ਵਿਖੇ ਬੀਤੇ ਦਿਨ ਚੋਣ ਪ੍ਰਚਾਰ ਕਰਦੇ ਹੋਏ ਆਪ ਤੇ ਬੂਥ ਕੈਪਚਰਿੰਗ ਦਾ ਇਲਜ਼ਾਮ ਲਗਾਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਵੀ ਆਪ ਵਰਕਰਾਂ ਵਾਗੂੰ ਕੰਮ ਕਰ ਰਹੀ ਹੈ ਜਿਸ ਕਾਰਨ ਕਾਂਗਰਸ ਪਾਰਟੀ ਨੂੰ ਡਰ ਹੈ ਕਿ ਆਪ ਵਾਲੇ ਕਿਤੇ ਬੂਥ ਕੈਪਚਰਿੰਗ ਨਾ ਕਰ ਲੈਣ। ਪਰ ਸੋਮਵਾਰ ਨੂੰ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਕੈਬਨਿਟ ਮੰਤਰੀ ਨੇ ਸਾਬਕਾ ਸੀਐੱਮ ਦੇ ਇਸ ਬਿਆਨ ਦਾ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ ਕਿ ਆਪ ਪਾਰਟੀ ਕੰਮ ਕਰਦੀ ਹੈ ਬੂਥ ਕੈਪਚਰਿੰਗ ਨਹੀਂ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...