ਜਲੰਧਰ ਨਿਊਜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਕਪੂਰਥਲਾ ਦੇ ਫਗਵਾੜਾ ਦੇ ਪਿੰਡ ਚੱਕ ਹਕੀਮ ਪਹੁੰਚੇ। ਉਥੇ ਪਹੁੰਚ ਕੇ ਉਨ੍ਹਾਂ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਮੰਦਿਰ ਲਈ ਇਮਾਰਤ ਬਣ ਰਹੀ ਹੈ। ਪਿਛਲੇ ਦਿਨੀਂ ਜਦੋਂ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ ਤਾਂ ਉਨ੍ਹਾਂ ਦੀ ਸਰਕਾਰ ਨੇ ਮੰਦਿਰ ਦੀ ਉਸਾਰੀ ਲਈ 51 ਲੱਖ ਰੁਪਏ ਦਿੱਤੇ ਸਨ ਅਤੇ ਲੋਕਾਂ ਨੇ ਵੀ ਸਹਿਯੋਗ ਦਿੱਤਾ ਸੀ।
ਚੰਨੀ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਨੂੰ ਇੱਥੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਸ਼੍ਰੀ ਗੁਰੂ ਮਹਾਰਾਜ ਜੀ ਇੱਥੇ 72 ਦਿਨ ਠਹਿਰੇ ਸਨ ਅਤੇ ਇਹ ਅਸਥਾਨ ਗੁਰੂ ਮਹਾਰਾਜ ਦੇ ਚਰਨਾਂ ਨਾਲ ਸੁਸ਼ੋਭਿਤ ਹੈ।
ਉੱਧਰ ਕਮੇਟੀ ਪ੍ਰਧਾਨ ਨੇ ਚਰਨਜੀਤ ਸਿੰਘ ਚੰਨੀ ਦੀ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਪਹੁੰਚਣ ਦੀ ਤਸਦੀਕ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੰਦਿਰ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਵੱਲੋਂ ਮੰਦਿਰ ਨੂੰ ਗਰਾਂਟ ਪ੍ਰਦਾਨ ਕੀਤੀ ਗਈ, ਜਿਸ ਲਈ ਮੰਦਿਰ ਕਮੇਟੀ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ