Dera Politics: 25 ਮਾਰਚ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਹਾਜਰੀ ਲਗਵਾਉਣਗੇ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਿਛਲੇ ਸਾਲ ਇਕੱਠੇ ਜਲੰਧਰ ਪੁੱਜੇ ਸੀ ਤੇ ਪੰਜਾਬ ਰੋਡਵੇਜ਼ ਦੀਆਂ ਏਸੀ ਬੱਸਾਂ ਦਾ ਉਦਘਾਟਨ ਕੀਤਾ ਸੀ । ਪੂਰੇ ਇਕ ਸਾਲ ਬਾਅਦ ਦੋਵੇਂ ਇਕ ਵਾਰ ਫੇਰ ਇਕੱਠੇ ਜਲੰਧਰ ਆ ਰਹੇ ਹਨ ।
ਜਲੰਧਰ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) 25 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਨਾਲ ਡੇਰਾ ਸੱਚਖੰਡ ਬੱਲਾਂ (Dera Sachkhand Ballan) ਵਿਖੇ ਨਤਮਸਤਕ ਹੋਣਗੇ। ਇਸ ਸਬੰਧੀ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਮੰਗਲਵਾਰ ਨੂੰ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਇਸ ਸਬੰਧੀ ਡੇਰਾ ਸੱਚਖੰਡ ਬੱਲਾਂ ਵਿਖੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਟ੍ਰੈਫਿਕ ਵਿਵਸਥਾ ਨੂੰ ਵੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਨਾਲ-ਨਾਲ ਸੁਚਾਰੂ ਟ੍ਰੈਫਿਕ ਵਿਵਸਥਾ ਨੂੰ ਵੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਪ੍ਰੋਗਰਾਮ ਵਾਲੇ ਦਿਨ ਢੁੱਕਵੀਂ ਪਾਰਕਿੰਗ, ਸਫਾਈ, ਸੰਗਤ ਲਈ ਬੈਠਣ ਦੇ ਇੰਤਜ਼ਾਮ ਸਮੇਤ ਹੋਰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਜਲੰਧਰ (ਦਿਹਾਤੀ) ਸਵਰਨਦੀਪ ਸਿੰਘ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।
ਜਲੰਧਰ ਜਿਮਣੀ ਚੋਣ ਨੂੂੰ ਲੈ ਕੇ ਹੋ ਸਕਦੀ ਹੈ ਗੱਲਬਾਤ
ਕਿਆਸ ਇਹ ਵੀ ਲਗਾਏ ਜਾ ਰਹੇ ਹਨ ਕਿ ਜਲੰਧਰ ਲੋਕ ਸਭਾ ਜਿਮਨੀ ਚੋਣ ਨੂੰ ਲੈਕੇ ਦੋਵੇਂ ਮੁੱਖਮੰਤਰੀ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਣਗੇ । ਕਿਉਂਕਿ ਜਲੰਧਰ ਜਿਲ੍ਹੇ ਵਿਚ ਐਸਸੀ ਸਮਾਜ ਦੇ ਲੋਕਾਂ ਦਾ ਵੋਟ ਬੈਂਕ ਸਭਤੋਂ ਵੱਧ ਹੈ ਤੇ ਰਵਿਦਾਸ ਭਾਈਚਾਰੇ ਦੇ ਲੋਕ ਡੇਰਾ ਸੱਚਖੰਡ ਬੱਲਾਂ ਨਾਲ ਜੁੜੇ ਹੋਏ ਹਨ । ਇਸ ਤੋਂ ਪਹਿਲਾ ਪੰਜਾਬ ਦੀ ਮਾਨ ਸਰਕਾਰ ਦੇ ਕਈ ਕੈਬਿਨੇਟ ਮੰਤਰੀ ਡੇਰਾ ਸੱਚਖੰਡ ਬੱਲਾਂ ਆਏ ਸਨ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਵੀ ਚੋਣਾਂ ਆਉਣ ਤੇ ਡੇਰਾ ਸੱਚਖੰਡ ਬੱਲਾਂ ਆਉਂਦੇ ਹਨ । ਹਾਲਾਂਕਿ ਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਜੀ ਸਭ ਨੂੰ ਇਕੋ ਤਰਹ ਅਸ਼ੀਰਵਾਦ ਦਿੰਦੇ ਹਨ ।
ਵਿਧਾਇਕਾਂ ਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ ਮੁੱਖਮੰਤਰੀ
ਦੋਵੇਂ ਮੁੱਖਮੰਤਰੀ ਦੀ ਫੇਰੀ ਨੂੰ ਲੈਕੇ ਪ੍ਰਸ਼ਾਸਨ ਨੇ ਤਿਆਰੀ ਕਰ ਲਈ ਹੈ ਤੇ ਸੁਰੱਖਿਆ ਦੇ ਪੂਰੇ ਇੰਤਜਾਮ ਕੀਤੇ ਜਾ ਰਹੇ ਹਨ । ਚੋਣ ਰਣਨੀਤੀ ਨੂੰ ਲੈਕੇ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਨਾਲ ਮੁੱਖਮੰਤਰੀ ਮੀਟਿੰਗ ਵੀ ਕਰਨਗੇ ਤੇ ਉਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਸੀ ਸਮਸਿਆ ਸੁਣਨਗੇ ।ਸੂਤਰਾਂ ਮੁਤਾਬਕ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਖਿਲਾਫ ਪੰਜਾਬ ਪੁਲਸ ਵਲੋਂ ਕੀਤੀ ਗਈ ਕਾਰਵਾਈ ਨੂੰ ਲੈਕੇ ਦੋਵੇਂ ਮੁੱਖਮੰਤਰੀ ਜਗਹ ਦਾ ਨਿਰੀਖਣ ਕਰਨ ਵੀ ਜਾ ਸਕਦੇ ਹਨ ਤੇ ਉਸਨੂੰ ਲੈਕੇ ਪ੍ਰੈੱਸ ਕਾਨਫਰੰਸ ਵੀ ਕਰ ਸਕਦੇ ਹਨ । ਫ਼ਿਲਹਾਲ ਹਜੇ ਤਕ ਇਹੀ ਜਾਣਕਾਰੀ ਸਾਹਮਣੇ ਆਈ ਹੈ ਤੇ 25 ਤਰੀਕ ਨੂੰ ਲੈਕੇ ਪ੍ਰਸ਼ਾਸਨ ਦੁਰੁਸਤ ਹੋਇਆ ਪਿਆ ਹੈ ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ