CM Bhagwant Mann ਨੇ ਜਲੰਧਰ ਵਿੱਚ 30 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

Updated On: 

20 Jun 2023 06:46 AM

ਲੋਕ ਸਭਾ ਚੋਣਾਂ ਦੌਰਾਨ ਜਲੰਧਰ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਮੁਤਾਬਕ ਸੀ.ਐਮ.ਭਗਵੰਤ ਮਾਨ ਨੇ ਜਲੰਧਰ ਦੇ ਸਰਬਪੱਖੀ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਆਉਣ ਵਾਲੇ ਸਮੇਂ ਵਿੱਚ ਇੱਥੋਂ ਦੇ ਲੋਕਾਂ ਨਾਲ ਕੀਤੇ ਹੋਰ ਵਾਅਦੇ ਵੀ ਜਲਦੀ ਪੂਰੇ ਕੀਤੇ ਜਾਣਗੇ।

CM Bhagwant Mann ਨੇ ਜਲੰਧਰ ਵਿੱਚ 30 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
Follow Us On

ਜਲੰਧਰ। ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਗਾਤਾਰ ਕਰਵਾ ਰਹੀ ਹੈ। ਇਸਦੇ ਤਹਿਤ ਸੀਐੱਮ (CM) ਭਗਵੰਤ ਮਾਨ ਨੇ ਜਲੰਧਰ ਵਿੱਚ ਸੋਮਵਾਰ ਨੂੰ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਸਦ ਮੈਂਬਰ ਸੁਸ਼ੀਲ ਰਿੰਕੂ, ਸੰਤ ਬਲਬੀਰ ਸਿੰਘ ਸੀਚੇਵਾਲ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੁਰਾਲ ਅਤੇ ਹੋਰ ਆਪ ਆਗੂ ਹਾਜ਼ਰ ਸਨ। ਜਲੰਧਰ ਦੇ ਮਕਸੂਦਾਂ ਇਲਾਕੇ ਵਿੱਚ ਕਰਵਾਏ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਮਾਨ ਨੇ ਜਲੰਧਰ ਲਈ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਕੀਤਾ।

ਸੀ.ਐਮ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਲੰਧਰ ਦੇ ਲੋਕਾਂ ਨਾਲ ਕੀਤੇ ਹੋਰ ਵਾਅਦੇ ਵੀ ਜਲਦੀ ਪੂਰੇ ਕੀਤੇ ਜਾਣਗੇ ਕਿਉਂਕਿ ਪੰਜਾਬ ਸਰਕਾਰ ਤੁਹਾਡੀ ਆਪਣੀ ਸਰਕਾਰ ਹੈ।

ਪੈਸੇ ਦੀ ਕਮੀ ਨਹੀਂ ਹੈ-ਮਾਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Govt) ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ, ਜੇਕਰ ਨੀਅਤ ਸਾਫ਼ ਹੋਵੇ ਤਾਂ ਰੱਬ ਵੀ ਮਦਦ ਕਰਦਾ ਹੈ।ਸੀ.ਐਮ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਲੋਕ ਬਿਜਲੀ ਲਈ ਤਰਸਦੇ ਸਨ।

ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਜਲੀ ਉਤਪਾਦਨ ਵਿੱਚ ਵਾਧਾ ਕੀਤਾ ਹੈ ਅਤੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਦੋਆਬੇ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਆ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਾਣੀ ਆਸਾਨੀ ਨਾਲ ਪਹੁੰਚ ਸਕੇਗਾ।

ਵਾਅਦੇ ਪੂਰੇ ਕਰ ਰਹੀ ਸਰਕਾਰ-ਸੁਸ਼ੀਲ ਰਿੰਕੂ

ਜਲੰਧਰ ਪਹੁੰਚੇ ਸੀਐਮ ਭਗਵੰਤ ਮਾਨ (Bhagwant Mann) ਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸਵਾਗਤ ਕੀਤਾ। ਸੁਸ਼ੀਲ ਰਿੰਕੂ ਨੇ ਕਿਹਾ ਕਿ ਸੀ.ਐਮ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਪੂਰੇ ਕਰ ਰਹੇ ਹਨ।ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜੇ ਸਾਹਮਣੇ ਆਉਂਦੇ ਹੀ ਚੋਣ ਜਿੱਤਣ ਤੋਂ ਬਾਅਦ ਚੌਥੇ ਦਿਨ ਆਦਮਪੁਰ ਸੜਕ ਬਣਾਉਣ ਦਾ ਵਾਅਦਾ ਪੂਰਾ ਕਰ ਦਿੱਤਾ।

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟ ਦੇਣਗੇ। ਰਿੰਕੂ ਨੇ ਕਿਹਾ ਕਿ ਅਸੀਂ ਸਾਰੇ ਮਿਲ ਕੇ ਕੰਮ ਕਰਾਂਗੇ ਅਤੇ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕਰਾਂਗੇ।
ਉੱਚਾ ਰਹੇਗਾ

‘ਸੀਵਰੇਜ ਕੰਮਾਂ ਦੀ ਸ਼ੁਰੂਆਤ ਕਰਵਾਈ’

ਰਿੰਕੂ ਨੇ ਦੱਸਿਆ ਕਿ ਅੱਜ ਸੀ.ਐਮ ਮਾਨ ਨੇ ਜਲੰਧਰ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਪਾਰਕਾਂ ਦੇ ਵਿਕਾਸ, ਸੜਕਾਂ ਦੇ ਨਿਰਮਾਣ, ਸੀਵਰੇਜ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਹੈ, ਇਨ੍ਹਾਂ ਸਾਰੇ ਵਿਕਾਸ ਕਾਰਜਾਂ ‘ਤੇ 30 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਾਂਸਦ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਜਲੰਧਰ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ।

CM ਜੋ ਕਹਿੰਦੇ ਹਨ ਉਹੀ ਕਰਦੇ ਹਨ – ਬਲਕਾਰ ਸਿੰਘ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਜੋ ਕਹਿੰਦੇ ਹਨ, ਉਹੀ ਕਰਦੇ ਹਨ। ਜੋ ਵਾਅਦੇ ਕੀਤੇ ਹਨ ਉਹ ਪੂਰੇ ਕਰ ਰਹੇ ਹਨ।ਬਲਕਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਰੀਅਰ ਵਿੱਚ ਕਈ ਸੀ.ਐਮ. ਪਰ ਸੀ.ਐਮ.ਭਗਵੰਤ ਮਾਨ ਇਕੱਲਾ ਸੀ.ਐਮ ਹੈ ਜੋ ਕਹਿੰਦਾ ਅਤੇ ਕਰਦਾ ਹੈ, ਸੀ.ਐਮ ਮਾਨ ਹੀ ਫੈਸਲਾ ਲੈਣ ਵਾਲਾ ਹੈ। ਸੀਐਮ ਮਾਨ ਲੋਕ ਹਿੱਤ ਵਿੱਚ ਕਿਸੇ ਵੀ ਕੰਮ ਵਿੱਚ ਫੈਸਲਿਆਂ ਵਿੱਚ ਦੇਰੀ ਨਹੀਂ ਕਰਦੇ। ਲੋਕ ਹਿੱਤ ਵਿੱਚ ਜੋ ਵੀ ਫੈਸਲਾ ਲਿਆ ਜਾਂਦਾ ਹੈ, ਉਹ ਜਲਦੀ ਲੈ ਲੈਂਦੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ