Jalandhar By poll: ਸੀਐੱਮ ਭਗਵੰਤ ਮਾਨ ਅੱਜ ਜਲੰਧਰ ਵਿੱਚ ਕਰਨਗੇ ਰੈਲੀ

Published: 

10 Apr 2023 09:11 AM

Jalandhar By poll Election: ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੈਲੀ ਕਰਨਗੇ। ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣ ਨੂੰ ਲੈ ਕੇ ਪ੍ਰਚਾਰ ਤੇਜ਼ ਕਰ ਦਿੱਤਾ ਹੈ, ਜਿਸਦੇ ਤਹਿਤ ਸੀਐੱਮ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

Jalandhar By poll: ਸੀਐੱਮ ਭਗਵੰਤ ਮਾਨ ਅੱਜ ਜਲੰਧਰ ਵਿੱਚ ਕਰਨਗੇ ਰੈਲੀ
Follow Us On

ਜਲੰਧਰ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਚ ਪਾਰਟੀ ਦੇ ਉਮੀਦਵਾਰ ਦੇ ਹੱਕ ਚ ਕਰਤਾਰਪੁਰ ਦੀ ਅਨਾਜ ਮੰਡੀ ਚ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਤਾਹਨੂੰ ਦੱਸ ਦੇਈਏ ਕਿ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵੀ ਪ੍ਰਚਾਰ ਤੇਜ਼ ਕਰ ਦਿੱਤਾ ਹੈ, ਜਿਸਦੇ ਤਹਿਤ ਸੀਐੱਮ ਰੈਲੀ ਕਰਕੇ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

ਹਰਪਾਲ ਸਿੰਘ ਚੀਮਾ ਜ਼ਿਮਨੀ ਚੋਣ ਲਈ ਇੰਚਾਰਜ ਨਿਯੁਕਤ

ਪਾਰਟੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਵੱਲੋਂ ਹਰਪਾਲ ਸਿੰਘ ਚੀਮਾ ਨੂੰ ਇਹ ਜਾਣਕਾਰੀ ਸੌਂਪੀ ਗਈ। ਸੀਐੱਮ ਨੇ ਕਿਹਾ ਕਿ ਉਨਾਂ ਨੂੰ ਉਮੀਦ ਹੈ ਕਿ ਵਿੱਤ ਮੰਤਰੀ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਿਭਾਉਣਗੇ। ਦੱਸ ਦੇਈਏ ਕਿ ਆਪ ਦੇ ਉਮੀਦਵਾਰ ਸੁਸ਼ੀਲ ਰਿੰਕੂ ਕਾਂਗਰਸ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।

10 ਮਈ ਨੂੰ ਹੋਵੇਗੀ ਜਲੰਧਰ ਜ਼ਿਮਨੀ ਚੋਣ

10 ਮਈ ਨੂੰ ਹੋਣ ਵਾਲੀ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਇਲੈਕਸ਼ਨ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਹੈ। ਇਹ ਜ਼ਿਮਨੀ ਆਮ ਆਦਮੀ ਪਾਰਟੀ (Aam Aadmi Party) ਲਈ ਬਹੁਤ ਮਹੱਤਵਪੂਰ ਮੰਨੀ ਜਾ ਰਹੀ ਹੈ। ਵੱਡੀ ਗੱਲ ਹੈ ਇਹ ਹੈ ਕਿ ਇਸ ਚੋਣ ਵਿੱਚ ਬਹੁਤ ਸਖਤ ਮੁਕਾਬਲਾ ਹੋਵੇਗਾ ਕਿਉਂਕਿ ਸਾਰੀਆਂ ਪਾਰਟੀਆਂ ਨੇ ਚੋਣ ਜਿੱਤਣ ਲਈ ਜੋਰ ਲਗਾਇਆ ਹੋਇਆ ਹੈ। ਜਾਣਕਾਰੀ ਅਨੂਸਾਰ ਜਲੰਧਰ ਲੋਕਸਭਾ ਹਲਕੇ ਵਿੱਚ 9 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚ ਪੰਜ ਤੇ ਕਾਂਗਰਸ ਤੇ ਚਾਰ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਇਸ ਲੋਕ ਸਭਾ ਹਲਕੇ ਤੋਂ ਜ਼ਿਆਦਾ ਤਰ ਕਾਂਗਰਸ ਦਾ ਹੀ ਐੱਮਪੀ ਰਿਹਾ ਹੈ। ਇਸ ਲਈ ਖਾਸਕਰਕੇ ਕਾਂਗਰਸ ਲਈ ਇਹ ਜ਼ਿਮਨੀ ਚੋਣ ਕਾਫੀ ਮਹੱਤਵਪੂਰਨ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ