AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੀਐੱਮ ਨੇ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਕੀਤਾ ਪ੍ਰਚਾਰ, ਬੋਲੇ, ਕਾਂਗਰਸ-ਅਕਾਲੀ ਦਲ ਨੂੰ 70 ਸਾਲ ਦਿੱਤੇ ਸਾਨੂੰ ਵੀ ਇੱਕ ਮੌਕ ਦਿਓ

ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸੀਐੱਮ ਪਾਰਟੀ ਕੈਂਡੀਡੇਟ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸੀਐੱਮ ਨੇ ਲੋਕਾਂ ਨੂੰ ਆਪ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਹੋਰਨਾਂ ਪਾਰਟੀਆਂ ਨੂੰ 70 ਸਾਲ ਦਿੱਤੇ ਤੇ ਹੁਣ ਆਪ ਨੂੰ ਮੌਕਾ ਦਿਓ। ਮਾਨ ਨੇ ਜੇਕਰ ਸਾਡਾ ਕੰਮ ਤੁਹਾਨੂੰ ਪਸੰਦ ਨਹੀਂ ਆਇਆ ਤਾਂ 2024 ਵਿੱਚ ਵੋਟਾਂ ਨਾ ਪਾਇਓ।

ਸੀਐੱਮ ਨੇ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਕੀਤਾ ਪ੍ਰਚਾਰ, ਬੋਲੇ, ਕਾਂਗਰਸ-ਅਕਾਲੀ ਦਲ ਨੂੰ 70 ਸਾਲ ਦਿੱਤੇ ਸਾਨੂੰ ਵੀ ਇੱਕ ਮੌਕ ਦਿਓ
davinder-kumar-jalandhar
| Updated On: 03 May 2023 21:42 PM IST
Share
ਜਲੰਧਰ। ‘ਆਪ’ ਨੇ ਜਲੰਧਰ ਜ਼ਿਮਨੀ ਚੋਣ ਨੂੰ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ ਤੇ ਇਸਦੇ ਤਹਿਤ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸੀਐੱਮ ਕਰਤਾਪੁਰ ਵਿਖੇ ਰੋਡ ਸ਼ੋਅ ਕਰਦੇ ਹੋਏ ਆਪ ਦੇ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਰੋਡ ਸ਼ੋਅ ਕਰਤਾਰਪੁਰ ਦੇ ਜੰਡੂ ਸਿੰਘਾਂ ਤੋਂ ਸ਼ੁਰੂ ਕੀਤਾ। ਇੱਥੋਂ ਉਹ ਮਦਾਰਾ ਹੁੰਦੇ ਹੋਏ ਢੋਗਰੀ ਪਹੁੰਚੇ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਕਈ ਥਾਵਾਂ ‘ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਅਕਾਲੀ ਦਲ ਅਤੇ ਕਾਂਗਰਸ ਨੂੰ ਬਹੁਤ ਮੌਕਾ ਦਿੱਤਾ ਪਰ ਉਨਾਂ ਨੇ ਪੰਜਾਬ ਦਾ ਕੋਈ ਸੁਧਾਰ ਨਹੀਂ ਕੀਤਾ। ਮਾਨ ਨੇ ਕਿਹਾ ਇੱਕ ਮੌਕ ਆਪ ਨੂੰ ਵੀ ਦਿਓ ਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਪਾਰਟੀ ਦਾ ਕੰਮ ਪਸੰਦ ਨਹੀਂ ਆਇਆ ਤਾਂ ਮੁੜ ਵੋਟਾਂ ਨਾ ਪਾਇਓ।

29 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ-ਸੀਐੱਮ

ਰੁਜ਼ਗਾਰ ਦੇ ਮੁੱਦੇ ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੌਜਵਾਨਾਂ ਨੂੰ ਪੰਜ ਸਾਲਾਂ ਵਿੱਚ ਸਿਰਫ਼ ਇੱਕ ਵਾਰ ਹੀ ਸਰਕਾਰੀ ਨੌਕਰੀ ਦਾ ਮੌਕਾ ਦਿੰਦੀਆਂ ਸਨ। ਸਰਕਾਰੀ ਨੌਕਰੀਆਂ ਲਈ ਅਸਾਮੀਆਂ ਅਕਸਰ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਜਾਰੀ ਕੀਤੀਆਂ ਜਾਂਦੀਆਂ ਸਨ। ਅਸੀਂ ਇਕ ਸਾਲ ਵਿਚ ਤਿੰਨ ਵਾਰ ਸਰਕਾਰੀ ਨੌਕਰੀਆਂ ਜਾਰੀ ਕੀਤੀਆਂ ਹਨ ਅਤੇ ਪੰਜਾਬ ਦੇ ਲਗਭਗ 29000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਵੀ ਲੱਖਾਂ ਨੌਕਰੀਆਂ ਦੇ ਮੌਕੇ ਪੈਦਾ ਹੋਏ ਹਨ।

‘ਆਪ’ ਨੇ 9 ਟੋਲ ਪਲਾਜੇ ਕੀਤੇ ਬੰਦ’

ਇਸ ਤੋਂ ਇਲਾਵਾ ਅਸੀਂ ਪੰਜਾਬ ਦੇ ਆਮ ਲੋਕਾਂ ਦੀ ਸਹੂਲਤ ਅਤੇ ਪੈਸੇ ਦੀ ਬੱਚਤ ਲਈ ਲਗਾਤਾਰ ਵੱਡੇ ਫੈਸਲੇ ਲੈ ਰਹੇ ਹਾਂ। ਇੱਕ ਸਾਲ ਦੇ ਅੰਦਰ ਅਸੀਂ ਨੌਂ ਟੋਲ ਪਲਾਜ਼ੇ ਬੰਦ ਕਰ ਦਿੱਤੇ। ਇਸ ਨਾਲ ਆਮ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਹੁਣ ਉਹ ਇਸ ਪੈਸੇ ਦੀ ਵਰਤੋਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਰਨਗੇ।

ਬਿਜਲੀ ਬਚਾਉਣ ਦਾ ਕੀਤਾ ਉਪਰਾਲਾ-ਸੀਐੱਮ

ਆਮ ਲੋਕਾਂ ਦੀ ਸਹੂਲਤ ਅਤੇ ਬਿਜਲੀ ਦੀ ਬੱਚਤ ਲਈ ਸਾਡੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਬਦਲ ਦਿੱਤਾ ਹੈ। ਇਸ ਫੈਸਲੇ ਨਾਲ ਪੰਜਾਬ ਦੇ ਸਰਕਾਰੀ ਦਫਤਰਾਂ ਦੇ ਬਿਜਲੀ ਬਿੱਲਾਂ ਵਿੱਚ ਪ੍ਰਤੀ ਮਹੀਨਾ 16 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਨੂੰ ਹੁਣ ਆਪਣੇ ਪਰਿਵਾਰ ਅਤੇ ਬੱਚਿਆਂ ਨਾਲ ਜ਼ਿਆਦਾ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ।

ਅਸੀਂ ਨਹੀਂ ਕਹਿੰਦੇ ਪੰਜਾਬ ਦਾ ਖਜ਼ਾਨਾ ਖਾਲੀ ਹੈ-ਮਾਨ

ਪੰਜਾਬ ਦੀ ਆਰਥਿਕ ਸਥਿਤੀ ‘ਤੇ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਕਹਿੰਦੇ ਰਹੇ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਅਸੀਂ 13 ਮਹੀਨਿਆਂ ਦੇ ਅੰਦਰ ਇੱਕ ਵਾਰ ਵੀ ‘ਖਜ਼ਾਨਾ ਖਾਲੀ ਹੈ’ ਸ਼ਬਦ ਨਹੀਂ ਬੋਲਿਆ ਅਤੇ ਅਸੀਂ ਲੋਕਾਂ ਨੂੰ ਚੰਗੀ ਸਿੱਖਿਆ, ਮੈਡੀਕਲ ਅਤੇ ਹੋਰ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲੁੱਟ-ਖਸੁੱਟ ਅਤੇ ਭ੍ਰਿਸ਼ਟਾਚਾਰ ਕਾਰਨ ਸਰਕਾਰੀ ਖਜ਼ਾਨਾ ਖਾਲੀ ਹੋਇਆ। ਸਾਡੀ ਸਰਕਾਰ ਸਾਫ਼ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਇਸ ਲਈ ਅਜੇ ਤੱਕ ਖਜ਼ਾਨਾ ਖਾਲੀ ਹੋਣ ਦੀ ਕੋਈ ਨੌਬਤ ਨਹੀਂ ਆਈ।

‘ਸੁਸ਼ੀਲ ਰਿੰਕੂ ਦੀ ਜਿੱਤ ਸਾਡੇ ਹੌਸਲੇ ਬੁਲੰਦ ਕਰੇਗੀ’

ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ਆਪ ਉਮੀਦਵਾਰ ਦੀ ਹਮਾਇਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਚੋਣ ਨਾਲ ਭਾਜਪਾ ਅਤੇ ਕਾਂਗਰਸ ਵਿੱਚ ਕੋਈ ਫਰਕ ਨਹੀਂ ਪੈਣ ਵਾਲਾ। ਪਰ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਸਾਡੇ ਹੌਸਲੇ ਬੁਲੰਦ ਕਰੇਗੀ, ਜਿਸ ਤੋਂ ਬਾਅਦ ਅਸੀਂ ਹੋਰ ਮਿਹਨਤ ਅਤੇ ਲਗਨ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...