ਸੀਐੱਮ ਨੇ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਕੀਤਾ ਪ੍ਰਚਾਰ, ਬੋਲੇ, ਕਾਂਗਰਸ-ਅਕਾਲੀ ਦਲ ਨੂੰ 70 ਸਾਲ ਦਿੱਤੇ ਸਾਨੂੰ ਵੀ ਇੱਕ ਮੌਕ ਦਿਓ
ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸੀਐੱਮ ਪਾਰਟੀ ਕੈਂਡੀਡੇਟ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸੀਐੱਮ ਨੇ ਲੋਕਾਂ ਨੂੰ ਆਪ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਹੋਰਨਾਂ ਪਾਰਟੀਆਂ ਨੂੰ 70 ਸਾਲ ਦਿੱਤੇ ਤੇ ਹੁਣ ਆਪ ਨੂੰ ਮੌਕਾ ਦਿਓ। ਮਾਨ ਨੇ ਜੇਕਰ ਸਾਡਾ ਕੰਮ ਤੁਹਾਨੂੰ ਪਸੰਦ ਨਹੀਂ ਆਇਆ ਤਾਂ 2024 ਵਿੱਚ ਵੋਟਾਂ ਨਾ ਪਾਇਓ।
29 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ-ਸੀਐੱਮ
ਰੁਜ਼ਗਾਰ ਦੇ ਮੁੱਦੇ ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੌਜਵਾਨਾਂ ਨੂੰ ਪੰਜ ਸਾਲਾਂ ਵਿੱਚ ਸਿਰਫ਼ ਇੱਕ ਵਾਰ ਹੀ ਸਰਕਾਰੀ ਨੌਕਰੀ ਦਾ ਮੌਕਾ ਦਿੰਦੀਆਂ ਸਨ। ਸਰਕਾਰੀ ਨੌਕਰੀਆਂ ਲਈ ਅਸਾਮੀਆਂ ਅਕਸਰ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਜਾਰੀ ਕੀਤੀਆਂ ਜਾਂਦੀਆਂ ਸਨ। ਅਸੀਂ ਇਕ ਸਾਲ ਵਿਚ ਤਿੰਨ ਵਾਰ ਸਰਕਾਰੀ ਨੌਕਰੀਆਂ ਜਾਰੀ ਕੀਤੀਆਂ ਹਨ ਅਤੇ ਪੰਜਾਬ ਦੇ ਲਗਭਗ 29000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਵੀ ਲੱਖਾਂ ਨੌਕਰੀਆਂ ਦੇ ਮੌਕੇ ਪੈਦਾ ਹੋਏ ਹਨ।‘ਆਪ’ ਨੇ 9 ਟੋਲ ਪਲਾਜੇ ਕੀਤੇ ਬੰਦ’
ਇਸ ਤੋਂ ਇਲਾਵਾ ਅਸੀਂ ਪੰਜਾਬ ਦੇ ਆਮ ਲੋਕਾਂ ਦੀ ਸਹੂਲਤ ਅਤੇ ਪੈਸੇ ਦੀ ਬੱਚਤ ਲਈ ਲਗਾਤਾਰ ਵੱਡੇ ਫੈਸਲੇ ਲੈ ਰਹੇ ਹਾਂ। ਇੱਕ ਸਾਲ ਦੇ ਅੰਦਰ ਅਸੀਂ ਨੌਂ ਟੋਲ ਪਲਾਜ਼ੇ ਬੰਦ ਕਰ ਦਿੱਤੇ। ਇਸ ਨਾਲ ਆਮ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਹੁਣ ਉਹ ਇਸ ਪੈਸੇ ਦੀ ਵਰਤੋਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਰਨਗੇ।ਬਿਜਲੀ ਬਚਾਉਣ ਦਾ ਕੀਤਾ ਉਪਰਾਲਾ-ਸੀਐੱਮ
ਆਮ ਲੋਕਾਂ ਦੀ ਸਹੂਲਤ ਅਤੇ ਬਿਜਲੀ ਦੀ ਬੱਚਤ ਲਈ ਸਾਡੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਬਦਲ ਦਿੱਤਾ ਹੈ। ਇਸ ਫੈਸਲੇ ਨਾਲ ਪੰਜਾਬ ਦੇ ਸਰਕਾਰੀ ਦਫਤਰਾਂ ਦੇ ਬਿਜਲੀ ਬਿੱਲਾਂ ਵਿੱਚ ਪ੍ਰਤੀ ਮਹੀਨਾ 16 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਨੂੰ ਹੁਣ ਆਪਣੇ ਪਰਿਵਾਰ ਅਤੇ ਬੱਚਿਆਂ ਨਾਲ ਜ਼ਿਆਦਾ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ।ਅਸੀਂ ਨਹੀਂ ਕਹਿੰਦੇ ਪੰਜਾਬ ਦਾ ਖਜ਼ਾਨਾ ਖਾਲੀ ਹੈ-ਮਾਨ
ਪੰਜਾਬ ਦੀ ਆਰਥਿਕ ਸਥਿਤੀ ‘ਤੇ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਕਹਿੰਦੇ ਰਹੇ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਅਸੀਂ 13 ਮਹੀਨਿਆਂ ਦੇ ਅੰਦਰ ਇੱਕ ਵਾਰ ਵੀ ‘ਖਜ਼ਾਨਾ ਖਾਲੀ ਹੈ’ ਸ਼ਬਦ ਨਹੀਂ ਬੋਲਿਆ ਅਤੇ ਅਸੀਂ ਲੋਕਾਂ ਨੂੰ ਚੰਗੀ ਸਿੱਖਿਆ, ਮੈਡੀਕਲ ਅਤੇ ਹੋਰ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲੁੱਟ-ਖਸੁੱਟ ਅਤੇ ਭ੍ਰਿਸ਼ਟਾਚਾਰ ਕਾਰਨ ਸਰਕਾਰੀ ਖਜ਼ਾਨਾ ਖਾਲੀ ਹੋਇਆ। ਸਾਡੀ ਸਰਕਾਰ ਸਾਫ਼ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਇਸ ਲਈ ਅਜੇ ਤੱਕ ਖਜ਼ਾਨਾ ਖਾਲੀ ਹੋਣ ਦੀ ਕੋਈ ਨੌਬਤ ਨਹੀਂ ਆਈ।‘ਸੁਸ਼ੀਲ ਰਿੰਕੂ ਦੀ ਜਿੱਤ ਸਾਡੇ ਹੌਸਲੇ ਬੁਲੰਦ ਕਰੇਗੀ’
ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ਆਪ ਉਮੀਦਵਾਰ ਦੀ ਹਮਾਇਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਚੋਣ ਨਾਲ ਭਾਜਪਾ ਅਤੇ ਕਾਂਗਰਸ ਵਿੱਚ ਕੋਈ ਫਰਕ ਨਹੀਂ ਪੈਣ ਵਾਲਾ। ਪਰ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਸਾਡੇ ਹੌਸਲੇ ਬੁਲੰਦ ਕਰੇਗੀ, ਜਿਸ ਤੋਂ ਬਾਅਦ ਅਸੀਂ ਹੋਰ ਮਿਹਨਤ ਅਤੇ ਲਗਨ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
