Jalandhar Bypoll: ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਕਰਮਜੀਤ ਚੌਧਰੀ ਨੇ ਭਰਿਆ ਪਰਚਾ, Punjabi news - TV9 Punjabi

Jalandhar Bypoll: ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਕਰਮਜੀਤ ਚੌਧਰੀ ਨੇ ਭਰਿਆ ਪਰਚਾ

Updated On: 

13 Apr 2023 14:25 PM

Dera Politics ਲੋਕ ਸਭਾ ਹਲਕੇ ਜਲੰਧਰ ਦੀ ਜ਼ਿਮਨੀ ਚੋਣ ਲਈ ਇਸ ਹਲਕੇ ਵਿੱਚ ਪੈਂਦੇ ਕਈ ਵੱਡੇ ਡੇਰੀਆਂ ਦਾ ਵੱਡਾ ਪ੍ਰਭਾਵ ਹੈ। ਇਹ ਡੇਰੇ ਕਿਸੇ ਵੀ ਪਾਰਟੀ ਦੀ ਜਿੱਤ ਅਤੇ ਹਾਰ ਵਿੱਚ ਅਹਿਮ ਭੂਮਿਕਾ ਅਦਾ ਕਰਦੀ ਹੈ।

Follow Us On

ਜਲੰਧਰ ਨਿਊਜ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ (Karamjeet Chaudhary) ਨਾਮਜ਼ਦਗੀ ਦਾਖਲ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਵਿਕਰਮਜੀਤ ਸਿੰਘ ਚੌਧਰੀ ਸਮੇਤ ਕਈ ਹੋਰ ਸੀਨੀਅਰ ਆਗੂ ਮੌਜੂਦ ਸਨ। ਦੱਸ ਦੇਈਏ ਕਿ ਲੋਕ ਸਭਾ ਉਪ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਵਿੱਚ ਮੁੱਖ ਚਾਰ ਸਿਆਸੀ ਪਾਰਟੀਆਂ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲੇਗਾ।

ਨਾਮਜਦਗੀ ਭਰਨ ਤੋਂ ਬਾਅਦ ਕਰਮਜੀਤ ਚੌਧਰੀ ਨੇ ਕਿਹਾ ਕਿ ਮੈਂ ਬਹੁਤ ਚੰਗਾ ਮਹਿਸੂਸ ਕਰ ਰਿਹਾ ਹਾਂ, ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਮੈਨੂੰ ਉਮੀਦਵਾਰੀ ਦੇ ਯੋਗ ਸਮਝਿਆ। ਮੈਨੂੰ ਦਿੱਤੇ ਗਏ ਇਸ ਸਨਮਾਨ ਦਾ ਖਿਆਲ ਰੱਖਦੇ ਹੋਏ ਮੈਂ ਪੂਰੀ ਮਿਹਨਤ ਨਾਲ ਕੰਮ ਕਰਾਂਗੀ ਅਤੇ ਵਾਹਿਗੁਰੂ ਦੀ ਕਿਰਪਾ ਨਾਲ ਫਤਹਿ ਪ੍ਰਾਪਤ ਕਰਾਂਗੀ।

ਕਾਂਗਰਸ ਨੇ ਕੀਤਾ ਜਿੱਤ ਦਾ ਦਾਅਵਾ

ਇਸ ਮੌਕੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਰਮਜੀਤ ਚੌਧਰੀ ਤੋਂ ਵੱਧ ਭਰੋਸੇਯੋਗ ਕਾਂਗਰਸ ਉਮੀਦਵਾਰ ਹੋਰ ਕੋਈ ਨਹੀਂ ਹੋ ਸਕਦਾ ਸੀ। ਅੱਜ ਇੱਥੇ ਪੂਰੀ ਕਾਂਗਰਸ ਇਕੱਠੀ ਹੈ ਅਤੇ ਸਾਨੂੰ ਇਹ ਚੋਣ ਜਿੱਤਣ ਤੋਂ ਕੋਈ ਨਹੀਂ ਰੋਕ ਸਕਦਾ। ਉੱਧਰ, ਭਾਜਪਾ ਵਿੱਚ ਸ਼ਾਮਲ ਹੋਣ ਦੀ ਕਿਆਸਅਰਾਈਆਂ ਨੂੰ ਖਾਰਜ ਕਰਦਿਆਂ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਇੰਝ ਹੀ ਇਕਜੁੱਟ ਰਹੇਗੀ ਅਤੇ ਸੀਟ ਸਿਰਫ ਅਤੇ ਸਿਰਫ ਕਾਂਗਰਸ ਦੀ ਹੀ ਝੋਲੀ ਵਿੱਚ ਜਾਵੇਗੀ।

ਜਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਨਾਮਜਦਗੀ ਭਰਨ ਦੀ ਆਖਰੀ ਤਾਰੀਖ 20 ਅਪ੍ਰੈਲ ਹੈ। ਨਾਮਜਦਗੀਆਂ ਦੀਆਂ ਛਟਣੀ 21 ਅਪ੍ਰੈਲ ਨੂੰ ਕੀਤੀ ਜਾਵੇਗੀ। ਜਿਸ ਤੋਂ 10 ਮਈ ਨੂੰ ਵੋਟਿੰਗ ਅਤੇ 13 ਮਈ ਨੁੂੰ ਨਤੀਜਾ ਐਲਾਨ ਦਿੱਤਾ ਜਾਵੇਗਾ। ਦੱਸ ਦਈਏ ਕਿ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੱਢੀ ਗਈ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਲੋਕ ਸਭਾ ਸੀਟ ਖਾਲੀ ਹੋਈ ਸੀ, ਜਿਸ ਤੇ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version