Congress on AAP: ‘ਸਰਕਾਰ ਦਾ ਇਕ ਸਾਲ, ਪਾਰਟੀ ਫੇਲ੍ਹ’, ਰਾਜਾ ਵੜਿੰਗ ਦੇ AAP ਦੇ ਵੱਡੇ ਸਵਾਲ
Punjab Congress PC: ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜ੍ਹਿੰਗ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲੇ ਨੁੰ ਮੌਤ ਦਾ ਇਨਸਾਫ਼ ਨਹੀਂ ਮਿਲਿਆ, ਉਲਟਾ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਹਨ।
ਜਲੰਧਰ ਨਿਊਜ: ਜਲੰਧਰ ਲੋਕ ਸਭਾ ਜਿਮਨੀ ਚੋਣ (Jalandhar Loksabha Bypoll) ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਸਾਰੀਆਂ ਪਾਰਟੀਆਂ ਇਸ ਸੀਟ ਨੂੰ ਜਿੱਤਣ ਲਈ ਪੱਬਾ ਭਾਰ ਹਨ। ਇਸ ਵੇਲ੍ਹੇ ਜਲੰਧਰ ਵਿੱਚ ਡੇਰਾ ਲਾਈ ਬੈਠੇ ਸਾਰੇ ਵੱਡੇ ਆਗੂ ਇਕ-ਦੂਜੇ ਤੇ ਵਾਰ-ਪਲਟਵਾਰ ਕਰ ਰਹੇ ਹਨ। ਇਸੇ ਲੜੀ ਵਿੱਚ ਮੰਗਲਵਾਰ ਨੂੰ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ‘ਚ ਉਨ੍ਹਾਂ ਨੇ ‘ਆਪ’ ਸਰਕਾਰ ‘ਤੇ ਤਿੱਖੇ ਸ਼ਬਦੀ ਵਾਰ ਕੀਤੇ।
ਰਾਜਾ ਵੜਿੰਗ ਨੇ ਵਿਅੰਗ ਕੱਸਦਿਆਂ ਕਿਹਾ ਕਿ ‘ਆਪ’ ਸਰਕਾਰ ਨੂੰ ਇਕ ਸਾਲ ਪੂਰਾ ਹੋ ਗਿਆ ਹੈ, ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਫੇਲ੍ਹ ਹੋ ਗਏ ਹਨ, ਭਾਵ ਪਾਰਟੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਹ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਹਾਰ ਚੁੱਕੇ ਹਨ ਅਤੇ ਹੁਣ ਜਲੰਧਰ ਤੋਂ ਵੀ ਹਾਰਣਗੇ। ‘ਆਪ’ ਸਰਕਾਰ ਨੇ ਕਿਹਾ ਸੀ ਕਿ ਉਹ ਆਮ ਲੋਕਾਂ ਨੂੰ ਪੁੱਛ ਕੇ ਉਮੀਦਵਾਰ ਦੇਣਗੇ, ਪਰ ਅਜਿਹਾ ਕੁਝ ਨਹੀਂ ਹੋਇਆ।