Jalandhar LS Bypoll: ਬੱਸਾਂ ਦੇ AAP ਦੇ ਇਸ਼ਤਿਹਾਰ, ਕਾਂਗਰਸ ਦਾ ਵਾਰ, ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ
Raja Waring ਨੇ Election Commission ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰਾਂਸਪੋਰਟ ਵਿਭਾਗ ਨੂੰ ਛੇਤੀ ਤੋਂ ਛੇਤੀ ਐਕਸ਼ਨ ਲੈਂਦਿਆ ਬੱਸਾਂ ਤੇ ਲੱਗੇ ਪੋਸਟਰਾਂ ਅਤੇ ਹੋਰਡਿੰਗਾਂ ਨੂੰ ਹਟਾਉਣ ਦਾ ਆਦੇਸ਼ ਦੇਵੇ, ਤਾਂ ਜੋ ਚੋਣ ਜ਼ਾਬਤੇ ਦੀ ਉਲੰਘਣਾ ਤੋਂ ਬੱਚਿਆ ਜਾ ਸਕੇ।
ਜਲੰਧਰ ਨਿਊਜ: ਜਲੰਧਰ ਲੋਕ ਸਭਾ ਜ਼ਿਮਨੀ ਚੋਣ (Jalandhar Bypoll) ਨੂੰ ਲੈ ਕੇ ਇਨ੍ਹੀਂ ਦਿਨੀਂ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜੋਰ ਲਗਾਇਆ ਹੋਇਆ ਹੈ। ਸਾਰੀਆਂ ਪਾਰਟੀਆਂ ਹਲਕੇ ਚ ਚੋਣ ਪ੍ਰਚਾਰ ਵਿੱਚ ਜੁਟੀਆਂ ਹੋਈਆਂ ਹਨ। ਈਸ ਦੌਰਾਨ ਇੱਕ-ਦੂਜੇ ਤੇ ਵਾਰ-ਪਲਟਵਾਰ ਦਾ ਸਿਲਸਿਲਾ ਵੀ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ। ਇਸੇ ਲੜੀ ਚ ਹੁਣ ਕਾਂਗਰਸ ਵੱਲੋਂ ਚੋਣ ਕਮਿਸ਼ਨ ਨੂੰ ਆਪ ਆਦਮੀ ਪਾਰਟੀ ਦੀ ਸ਼ਿਕਾਇਤ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਸਰੇਆਮ ਚੋਣ ਜਾਬੇ ਦੀ ਉਲੰਘਣਾ ਕਰ ਰਹੀ ਹੈ।
ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਇਲਜਾਮ ਲਗਾਇਆ ਗਿਆ ਹੈ ਕਿ ਆਮ ਆਦਮੀ ਪਾਰਟੀ ਚੋਣ ਜਾਬਤੇ ਹੀ ਉਲੰਘਣਾ ਕਰ ਰਹੀ ਹੈ। ਰਾਜਾ ਵੜਿੰਗ ਨੇ ਲਿਖਿਆ ਹੈ ਕਿ ਜਲੰਧਰ ਲੋਕ ਸਭਾ ਹਲਕੇ ਅਤੇ ਇਸ ਦੇ ਨੇੜਿਓ ਨਿਕਲ ਰਹੀਆਂ ਬੱਸਾਂ ਤੇ ਸਰਕਾਰ ਇਸ਼ਿਤਹਾਰ ਲੱਗੇ ਹੋਣਾ ਸਰੇਆਮ ਚੋਣ ਜ਼ਾਬਤੇ ਦੀ ਉਲੰਘਣਾ ਹੈ।