ਜਲੰਧਰ ਨਿਊਜ: ਜਲੰਧਰ ਲੋਕ ਸਭਾ ਜ਼ਿਮਨੀ ਚੋਣ (Jalandhar Bypoll) ਨੂੰ ਲੈ ਕੇ ਇਨ੍ਹੀਂ ਦਿਨੀਂ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜੋਰ ਲਗਾਇਆ ਹੋਇਆ ਹੈ। ਸਾਰੀਆਂ ਪਾਰਟੀਆਂ ਹਲਕੇ ਚ ਚੋਣ ਪ੍ਰਚਾਰ ਵਿੱਚ ਜੁਟੀਆਂ ਹੋਈਆਂ ਹਨ। ਈਸ ਦੌਰਾਨ ਇੱਕ-ਦੂਜੇ ਤੇ ਵਾਰ-ਪਲਟਵਾਰ ਦਾ ਸਿਲਸਿਲਾ ਵੀ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ। ਇਸੇ ਲੜੀ ਚ ਹੁਣ ਕਾਂਗਰਸ ਵੱਲੋਂ ਚੋਣ ਕਮਿਸ਼ਨ ਨੂੰ ਆਪ ਆਦਮੀ ਪਾਰਟੀ ਦੀ ਸ਼ਿਕਾਇਤ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਸਰੇਆਮ ਚੋਣ ਜਾਬੇ ਦੀ ਉਲੰਘਣਾ ਕਰ ਰਹੀ ਹੈ।
ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਇਲਜਾਮ ਲਗਾਇਆ ਗਿਆ ਹੈ ਕਿ ਆਮ ਆਦਮੀ ਪਾਰਟੀ ਚੋਣ ਜਾਬਤੇ ਹੀ ਉਲੰਘਣਾ ਕਰ ਰਹੀ ਹੈ। ਰਾਜਾ ਵੜਿੰਗ ਨੇ ਲਿਖਿਆ ਹੈ ਕਿ ਜਲੰਧਰ ਲੋਕ ਸਭਾ ਹਲਕੇ ਅਤੇ ਇਸ ਦੇ ਨੇੜਿਓ ਨਿਕਲ ਰਹੀਆਂ ਬੱਸਾਂ ਤੇ ਸਰਕਾਰ ਇਸ਼ਿਤਹਾਰ ਲੱਗੇ ਹੋਣਾ ਸਰੇਆਮ ਚੋਣ ਜ਼ਾਬਤੇ ਦੀ ਉਲੰਘਣਾ ਹੈ।
10 ਨੂੰ ਵੋਟਿੰਗ, 13 ਨੂੰ ਨਤੀਜਾ
ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ, 20 ਅਪ੍ਰੈਲ ਨੂੰ ਨਾਮਜਦਗੀ ਭਰਨ ਦੀ ਆਖਰੀ ਤਾਰੀਖ ਹੈ। ਨਾਮਜਦਗੀਆਂ ਦੀਆਂ ਛਟਣੀ 21 ਅਪ੍ਰੈਲ ਨੂੰ ਕੀਤੀ ਜਾਵੇਗੀ। ਜਿਸ ਤੋਂ 10 ਮਈ ਨੂੰ ਵੋਟਿੰਗ ਅਤੇ 13 ਮਈ ਨੁੂੰ ਨਤੀਜੇ ਐਲਾਨੇ ਜਾਣਗੇ। ਦੱਸ ਦਈਏ ਕਿ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੱਢੀ ਗਈ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਲੋਕ ਸਭਾ ਸੀਟ ਖਾਲੀ ਹੋਈ ਸੀ, ਜਿਸ ਤੇ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ