Jalandhar Bypoll: ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਵਿਖਾਇਆ ਬਾਹਰ ਦਾ ਰਾਹ, AAP ‘ਚ ਹੋਏ ਸ਼ਾਮਲ

Updated On: 

05 Apr 2023 17:49 PM IST

Punjab Politics: ਸੂਤਰਾਂ ਦੀ ਮੰਨੀਏ ਤਾਂ ਆਮ ਆਦਮੀ ਪਾਰਟੀ ਜਲੰਧਰ ਉਪ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਸਕਦੀ ਹੈ।

Jalandhar Bypoll: ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਵਿਖਾਇਆ ਬਾਹਰ ਦਾ ਰਾਹ, AAP ਚ ਹੋਏ ਸ਼ਾਮਲ
Follow Us On
ਜਲੰਧਰ ਨਿਊਜ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾ ਪਾਰਟੀਆਂ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਲੰਧਰ ਦੇ ਪੱਛਮੀ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਨੂੰ ਪੰਜਾਬ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ (Harish Chaudhary) ਨੇ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਜਿਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਆਪ ਦੇ ਆਗੂਆਂ ਨਾਲ ਰਿੰਕੂ ਦੀ ਪਹਿਲੀ ਤਸਵੀਰ ਵੀ ਸਾਹਮਣੇ ਆ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਆਮ ਆਦਮੀ ਪਾਰਟੀ ਜਲੰਧਰ ਉਪ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਸਕਦੀ ਹੈ। ਦੱਸ ਦੇਈਏ ਕਿ ਬੁੱਧਵਾਰ ਸ਼ਾਮ ਨੂੰ ਸੀਐਮ ਭਗਵੰਤ ਮਾਨ (Bhagwant Maan) ਅਤੇ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਸ਼ਾਮ 5 ਵਜੇ ਮੀਡੀਆ ਨੂੰ ਸੰਬੋਧਿਤ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਸੁਸ਼ੀਲ ਰਿੰਕੂ ਨੂੰ ਆਪ ਵਿੱਚ ਸ਼ਾਮਲ ਕਰ ਸਕਦੇ ਹਨ। ਦੂਜੇ ਪਾਸੇ ਕਾਂਗਰਸ ਨੇ ਪਹਿਲਾਂ ਹੀ ਵੱਡਾ ਝਟਕਾ ਦਿੰਦੇ ਹੋਏ ਸੁਸ਼ੀਲ ਰਿੰਕੂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ। ਪੱਤਰ ਜਾਰੀ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਨੇ ਲਿਖਿਆ ਹੈ ਕਿ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਾਹਰ ਦਾ ਰਾਹ ਵਿਖਾਇਆ ਗਿਆ ਹੈ। ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ