AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Jalandhar By poll: ਕਾਂਗਰਸ ਅਹੰਕਾਰ ਦੇ ਕਾਰਨ ਨਹੀਂ ਮੰਗ ਰਹੀ ਵੋਟ, ‘ਆਪ’ ਨੂੰ ਰਿਕਾਰਡ ਤੋੜ ਜਿੱਤ ਦੁਆਉਣਗੇ ਜਲੰਧਰ ਵਾਸੀ-ਕੇਜਰੀਵਾਲ

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਸੁਸ਼ੀਲ ਰਿੰਕੂ ਦੇ ਸਮਰਥਨ 'ਚ ਰੋਡ ਸ਼ੋਅ ਕੀਤਾ।

Jalandhar By poll: ਕਾਂਗਰਸ ਅਹੰਕਾਰ ਦੇ ਕਾਰਨ ਨਹੀਂ ਮੰਗ ਰਹੀ ਵੋਟ, 'ਆਪ' ਨੂੰ ਰਿਕਾਰਡ ਤੋੜ ਜਿੱਤ ਦੁਆਉਣਗੇ ਜਲੰਧਰ ਵਾਸੀ-ਕੇਜਰੀਵਾਲ
tv9-punjabi
| Updated On: 07 May 2023 21:39 PM IST
Share
ਜਲੰਧਰ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਉਮੀਦਵਾਰ ਸੁਸ਼ੀਲ ਰਿੰਕੂ (Sushil Rinku) ਦੇ ਸਮਰਥਨ ‘ਚ ਜ਼ੋਰਦਾਰ ਰੋਡ ਸ਼ੋਅ ਕੱਢਿਆ ਅਤੇ ਪੰਜਾਬ ‘ਚ ਜਲੰਧਰ ਸੰਸਦੀ ਸੀਟ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕ ਪਿਛਲੇ 60 ਸਾਲਾਂ ਤੋਂ ਕਾਂਗਰਸ ਨੂੰ ਵੋਟਾਂ ਪਾ ਰਹੇ ਹਨ। ਪਰ ਹੁਣ ਕਾਂਗਰਸ ਅੰਦਰ ਹੰਕਾਰ ਪੈਦਾ ਹੋ ਗਿਆ ਹੈ। ਇਸੇ ਕਰਕੇ ਕਾਂਗਰਸ ਦਾ ਕੋਈ ਵੀ ਵੱਡਾ ਆਗੂ ਜਲੰਧਰ ਦੇ ਲੋਕਾਂ ਕੋਲ ਵੋਟਾਂ ਮੰਗਣ ਨਹੀਂ ਆਇਆ, ਜਦਕਿ ਮੈਂ ਦਿੱਲੀ ਤੋਂ ਆਇਆ ਹਾਂ। ਅਸੀਂ ਲੋਕਾਂ ਦੀ ਵੋਟ ਦਾ ਸਤਿਕਾਰ ਕਰਦੇ ਹਾਂ, ਪਰ ਇਹ ਲੋਕ ਨਹੀਂ ਕਰਦੇ। ਲੋਕ ਇਸ ਗੱਲ ਨੂੰ ਸਮਝ ਰਹੇ ਹਨ ਅਤੇ ਇਸ ਵਾਰ ਉਹ ਆਮ ਆਦਮੀ ਪਾਰਟੀ (Aam Aadmi Party) ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਜਿੱਤ ਤੋਂ ਬਾਅਦ ਜਲੰਧਰ ਦੇ ਲੋਕਾਂ ਦੀ ਜ਼ਿੰਮੇਵਾਰੀ ਖਤਮ ਹੋ ਜਾਵੇਗੀ ਅਤੇ ਸਾਡੀ ਸ਼ੁਰੂਆਤ ਹੋਵੇਗੀ।

‘ਗੁਰਾਇਆ, ਫਿਲੌਰ ਅਤੇ ਸ਼ਾਹਕੋਟ ‘ਚ ਕੀਤੇ ਰੋਡ ਸ਼ੋਅ’

ਰੋਡ ਸ਼ੋਅ ਵਿਧਾਨ ਸਭਾ ਹਲਕਾ ਸ਼ਾਹਕੋਟ (Shahkot) ਦੇ ਲੋਹੀਆਂ ਖਾਸ ਤੋਂ ਸ਼ੁਰੂ ਹੋਇਆ। ਇਸ ਤੋਂ ਬਾਅਦ ਗੁਰਾਇਆ ਦੇ ਫਿਲੌਰ ਅਤੇ ਆਦਮਪੁਰ ਵਿੱਚ ਰੋਡ ਸ਼ੋਅ ਕੀਤੇ ਗਏ ਅਤੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਅਤੇ ਉਨ੍ਹਾਂ ਦੇ ਪੁੱਤਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਸੀ।

‘ਇੱਕ ਸਾਲ ‘ਚ ਪੰਜਾਬ ਸਰਕਾਰ ਨੇ ਬਹੁਤ ਕੰਮ ਕੀਤੇ’

ਹੁਣ ਪੰਜਾਬ ਦੇ ਲੋਕਾਂ ਦਾ ਕਹਿਣਾ ਹੈ ਕਿ ‘ਆਪ’ ਦੀ ਪੰਜਾਬ ਸਰਕਾਰ (Punjab Govt) ਨੇ ਸਿਰਫ਼ ਇੱਕ ਸਾਲ ਵਿੱਚ ਏਨੇ ਕੰਮ ਕੀਤੇ ਹਨ ਕਿ ਅਸੀਂ ਪਿਛਲੇ 75 ਸਾਲਾਂ ਵਿੱਚ ਅਜਿਹੀ ਸਰਕਾਰ ਨਹੀਂ ਦੇਖੀ। ਸਾਡੀ ਸਰਕਾਰ ਨੇ ਹਰ ਕਿਸੇ ਦਾ ਬਿਜਲੀ ਬਿੱਲ ਜ਼ੀਰੋ ਕਰ ਦਿੱਤਾ ਹੈ। ਵਿਰੋਧੀ ਪਾਰਟੀ ਦੇ ਲੋਕ ਕਹਿੰਦੇ ਸਨ ਕਿ ਪੈਸਾ ਕਿੱਥੋਂ ਆਵੇਗਾ। ਪਹਿਲਾਂ ਉਹ ਸਾਰਾ ਸਰਕਾਰੀ ਖਜ਼ਾਨਾ ਲੁੱਟ ਕੇ ਆਪਣੇ ਘਰ ਲੈ ਜਾਂਦੇ ਸਨ। ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ ਅਤੇ ਭਗਵੰਤ ਮਾਨ ਇੱਕ ਇਮਾਨਦਾਰ ਮੁੱਖ ਮੰਤਰੀ ਹੈ।

‘ਪੰਜਾਬ ‘ਚ 29 ਹਜ਼ਾਰ ਨੌਕਰੀਆਂ ਦਿੱਤੀਆਂ’

ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰੀ ਖਜ਼ਾਨਾ ਲੁੱਟ ਕੇ ਆਪਣੇ ਘਰ ਨਹੀਂ ਪਹੁੰਚਾਉਂਦੇ, ਸਗੋਂ ਇਹ ਜਾਣ ਕੇ ਆਪਣਾ ਬਿਜਲੀ ਦਾ ਬਿੱਲ ਜ਼ੀਰੋ ਕਰ ਦਿੰਦੇ ਹਨ। ਪਿਛਲੇ ਇੱਕ ਸਾਲ ਵਿੱਚ ਪੰਜਾਬ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਪੰਜਾਬ ਵਿੱਚ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਕਿਸਾਨਾਂ ਨੂੰ ਮੁਆਵਜ਼ਾ ਮਿਲ ਰਿਹਾ ਹੈ। ਹੁਣ ਤੱਕ ਨੌਜਵਾਨਾਂ ਨੂੰ 29 ਹਜ਼ਾਰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ।

‘ਪੰਜਾਬ ਵਿੱਚ 40 ਹਜ਼ਾਰ ਕਰੋੜ ਰੁਪਏ ਦੀ ਸਨਅਤ ਹੋਈ ਸ਼ੁਰੂ’

ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਹੈਦਰਾਬਾਦ, ਚੇਨਈ, ਪੁਣੇ, ਦਿੱਲੀ, ਮੁੰਬਈ ਗਏ ਅਤੇ ਉੱਥੇ ਉਦਯੋਗਪਤੀਆਂ ਨੂੰ ਮਿਲੇ। ਉਨ੍ਹਾਂ ਨੂੰ ਪੰਜਾਬ ਆ ਕੇ ਇੰਡਸਟਰੀ ਲਗਾਉਣ ਦੀ ਗੱਲ ਕਹੀ ਜਾ ਰਹੀ ਹੈ। ਪੰਜਾਬ ਵਿੱਚ 40 ਹਜ਼ਾਰ ਕਰੋੜ ਰੁਪਏ ਦੀ ਸਨਅਤ ਸ਼ੁਰੂ ਹੋ ਚੁੱਕੀ ਹੈ। ਅਗਲੇ ਇੱਕ ਸਾਲ ਵਿੱਚ ਢਾਈ ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਜਾ ਰਹੀਆਂ ਹਨ। ਉਨ੍ਹਾਂ ਨੇ 75 ਸਾਲਾਂ ਵਿੱਚ ਢਾਈ ਲੱਖ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਹੋਣਗੀਆਂ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...