Channi Vigilance Contro: ਕਾਂਗਰਸ ਦੀ ਆਪ ਨੂੰ ਧਮਕੀ – ਚੰਨੀ ਨੂੰ ਕੁਝ ਹੋਇਆ ਤਾਂ ਮੁੱਖ ਮੰਤਰੀ ਹੋਣਗੇ ਜਿੰਮੇਵਾਰ
Vigilance Summon to Channi: ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਸੀ, ਪਰ ਉਨ੍ਹਾਂ ਨੂੰ ਇਹ ਗੱਲ ਚੰਗੀ ਨਹੀਂ ਲੱਗੀ ਅਤੇ ਉਨ੍ਹਾਂ ਨੇ ਚੰਨੀ ਨੂੰ ਵਿਜੀਲੈਂਸ ਵਿਭਾਗ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ,

ਜਲੰਧਰ ਨਿਊਜ: ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਸ਼ੁੱਕਰਵਾਰ ਨੂੰ ਵਿਜੀਲੈਂਸ ਵਿਭਾਗ (Vigilance Department) ਵੱਲੋਂ ਬੁਲਾਏ ਜਾਣ ਨੂੰ ਲੈ ਕੇ ਕਾਂਗਰਸ ਵਿੱਚ ਭਾਰੀ ਰੋਸ ਹੈ। ਇਸ ਮੁੱਦੇ ਨੂੰ ਲੈ ਕੇ ਸੂਬੇ ਦੀ ਸਿਆਸਤ ਇਸ ਵੇਲ੍ਹੇ ਪੂਰੀ ਤਰ੍ਹਾਂ ਨਾਲ ਭਖੀ ਹੋਈ ਹੈ। ਕਾਂਗਰਸ ਦਾ ਇਲਜਾਮ ਹੈ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੀ ‘ਆਪ’ ਸਰਕਾਰ ‘ਤੇ ਤਿੱਖੇ ਹਮਲੇ ਬੋਲਣ ਦੇ 10 ਮਿੰਟਾਂ ਬਾਅਦ ਹੀ ਸਰਕਾਰ ਨੇ ਵਿਜੀਲੈਂਸ ਵਿਭਾਗ ਰਾਹੀਂ ਅੱਜ ਹੀ ਪੇਸ਼ ਹੋਣ ਦੇ ਹੁਕਮ ਜਾਰੀ ਕਰ ਦਿੱਤੇ, ਜਦਕਿ ਪਹਿਲਾਂ ਉਨ੍ਹਾਂ ਨੂੰ 20 ਅਪ੍ਰੈਲ ਤੱਕ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਗਈ ਸੀ।
ਕਾਂਗਰਸ ਦੇ ਬੁਲਾਰੇ ਅਤੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਿਜੀਲੈਂਸ ਵਿਭਾਗ ਰਾਹੀਂ ਬੁਲਾਉਣਾ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਚੰਨੀ ਨੂੰ ਫਸਾਉਣ ਅਤੇ ਜੇਲ੍ਹ ਭੇਜਣ ਦੀ ਸਾਜ਼ਿਸ਼ ਰਚ ਰਹੀ ਹੈ। ਅੱਜ ਚੰਨੀ ਨੂੰ ਪੇਸ਼ ਹੋਣ ਲਈ ਬੁਲਾਇਆ ਗਿਆ ਵਿਜੀਲੈਂਸ ਵਿਭਾਗ ਦੇ ਖਾਸ ਦਿਨ ‘ਤੇ ‘ਆਪ’ ਸਰਕਾਰ ਨੂੰ ਮਹਿੰਗਾ ਪਵੇਗਾ।