AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Flood: ਪੰਜਾਬ ‘ਚ ਲਗਾਤਾਰ ਹੋ ਰਹੀ ਬਾਰਿਸ਼, ਨਹੀਂ ਘੱਟ ਰਿਹਾ ਪਾਣੀ ਦਾ ਪੱਧਰ; ਕਿਸਾਨਾਂ ਦੀਆਂ ਫਸਲਾਂ ਬਰਬਾਦ

ਪੰਜਾਬ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਰਹੀਆਂ ਹਨ। ਕਪੂਰਥਲਾ ਤੇ ਜਲੰਧਰ 'ਚ ਸਤਲੁਜ ਦਰਿਆ 'ਤੇ ਧੁੱਸੀ ਬੰਨ੍ਹ ਟੁੱਟਣ ਕਾਰਨ ਜਿੱਥੇ ਕਈ ਪਿੰਡਾਂ 'ਚ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ।

Punjab Flood: ਪੰਜਾਬ 'ਚ ਲਗਾਤਾਰ ਹੋ ਰਹੀ ਬਾਰਿਸ਼, ਨਹੀਂ ਘੱਟ ਰਿਹਾ ਪਾਣੀ ਦਾ ਪੱਧਰ; ਕਿਸਾਨਾਂ ਦੀਆਂ ਫਸਲਾਂ ਬਰਬਾਦ
davinder-kumar-jalandhar
| Updated On: 27 Jul 2023 15:44 PM IST
Share
ਜਲੰਧਰ ਨਿਊਜ਼। ਪੰਜਾਬ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪਾਣੀ ਦਾ ਪੱਧਰ ਘੱਟ ਨਹੀਂ ਹੋ ਰਿਹਾ, ਜਦਕਿ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ ਅਤੇ ਕਈ ਪਿੰਡਾਂ ਤੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਕਪੂਰਥਲਾ ਤੇ ਜਲੰਧਰ ‘ਚ ਸਤਲੁਜ ਦਰਿਆ ‘ਤੇ ਧੁੱਸੀ ਬੰਨ੍ਹ ਟੁੱਟਣ ਕਾਰਨ ਜਿੱਥੇ ਕਈ ਪਿੰਡਾਂ ‘ਚ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ, ਉਥੇ ਹੀ ਦੂਜੇ ਪਾਸੇ ਲੋਕਾਂ ਦੇ ਘਰ ਵੀ ਸੁਰੱਖਿਅਤ ਨਹੀਂ ਹਨ। ਇਸੇ ਤਰ੍ਹਾਂ ਨੁਕਸਾਨੀਆਂ ਗਈਆਂ ਫ਼ਸਲਾਂ ਕਾਰਨ ਕਿਸਾਨਾਂ ਦੀਆਂ ਅੱਖਾਂ ਨਮ ਹੋ ਗਈਆਂ ਹਨ।

ਪਹਾੜੀ ਖੇਤਰਾਂ ‘ਚ ਲਗਾਰਾਤ ਹੋ ਰਹੀ ਬਾਰੀਸ਼

ਪਹਾੜੀ ਇਲਾਕਿਆਂ ‘ਚ ਹੋ ਰਹੀ ਭਾਰੀ ਬਰਸਾਤ ਕਾਰਨ ਨਦੀਆਂ-ਨਾਲਿਆਂ ‘ਚ ਪਾਣੀ ਦਾ ਪੱਧਰ ਘੱਟਣ ਦਾ ਨਾਮ ਨਹੀਂ ਲੈ ਰਿਹਾ, ਦੂਜੇ ਪਾਸੇ ਪੰਜਾਬ ‘ਚ ਵੀ ਬਾਰਿਸ਼ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਕਾਰਨ ਸੂਬੇ ‘ਚ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ। ਦਰਿਆਵਾਂ ਅਤੇ ਨਾਲਿਆਂ ਦਾ ਪਾਣੀ ਵਧਦਾ ਜਾ ਰਿਹਾ ਹੈ।ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਏ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ, ਜਿਸ ਨੂੰ ਦੇਖ ਕੇ ਕਿਸਾਨਾਂ ਦੀਆਂ ਅੱਖਾਂ ਨਮ ਹੋ ਗਈਆਂ ਹਨ। ਕਪੂਰਥਲਾ ਅਤੇ ਜਲੰਧਰ ਵਿੱਚ ਕਈ ਥਾਵਾਂ ‘ਤੇ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਕਾਰਨ 50 ਤੋਂ 60 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਇੱਥੋਂ ਤੱਕ ਕਿ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਗਿਆ ਅਤੇ ਕਈ ਪਿੰਡਾਂ ਵਿੱਚ ਪਾਣੀ ਇੱਕ ਮੰਜ਼ਿਲਾ ਘਰਾਂ ਤੱਕ ਵੀ ਪਹੁੰਚ ਗਿਆ ਹੈ। ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਹੜ੍ਹਾਂ ਨਾਲ 16 ਪਿੰਡ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਏ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਪਾਣੀ ‘ਚ ਡੁੱਬ ਗਈਆਂ ਹਨ।ਕਿਸਾਨਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਫਸਲਾਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ ਅਤੇ ਅਜੇ ਵੀ ਪਾਣੀ ਦਾ ਵਹਾਅ ਘੱਟ ਨਹੀਂ ਹੋ ਰਿਹਾ ਹੈ।

ਸਰਕਾਰ ਤੋਂ ਮੁਆਵਜ਼ੇ ਦੀ ਮੰਗ

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇ ਕੇ ਉਨ੍ਹਾਂ ਦਾ ਸਮਰਥਨ ਕੀਤਾ ਜਾਵੇ। ਕਿਸਾਨਾਂ ਨੂੰ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰਾਂ ਜਾਂ ਜਾਣ-ਪਛਾਣ ਵਾਲਿਆਂ ਕੋਲ ਰਹਿਣਾ ਪੈਂਦਾ ਹੈ। ਅਜਿਹੇ ਕਈ ਪਿੰਡ ਅਜਿਹੇ ਹਨ ਜਿਨ੍ਹਾਂ ਦੇ ਚਾਰੇ ਪਾਸੇ ਪਾਣੀ ਹੀ ਪਾਣੀ ਹੈ। ਪਾਣੀ ਅਤੇ ਕਿਸ਼ਤੀ ਦੇ ਇਲਾਵਾ ਕੋਈ ਵੀ ਆਵਾਜਾਈ ਦਾ ਸਾਧਨ ਨਹੀਂ ਹੈ. ਪਿੰਡ ਦੇ ਬਜ਼ੁਰਗਾਂ ਅਤੇ ਔਰਤਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਵਾਢੀ ਦੀ ਸਹੂਲਤ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਦੇਵੇ।

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...