Punjab Flood: ਪੰਜਾਬ ‘ਚ ਲਗਾਤਾਰ ਹੋ ਰਹੀ ਬਾਰਿਸ਼, ਨਹੀਂ ਘੱਟ ਰਿਹਾ ਪਾਣੀ ਦਾ ਪੱਧਰ; ਕਿਸਾਨਾਂ ਦੀਆਂ ਫਸਲਾਂ ਬਰਬਾਦ

Updated On: 

27 Jul 2023 15:44 PM

ਪੰਜਾਬ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਰਹੀਆਂ ਹਨ। ਕਪੂਰਥਲਾ ਤੇ ਜਲੰਧਰ 'ਚ ਸਤਲੁਜ ਦਰਿਆ 'ਤੇ ਧੁੱਸੀ ਬੰਨ੍ਹ ਟੁੱਟਣ ਕਾਰਨ ਜਿੱਥੇ ਕਈ ਪਿੰਡਾਂ 'ਚ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ।

Punjab Flood: ਪੰਜਾਬ ਚ ਲਗਾਤਾਰ ਹੋ ਰਹੀ ਬਾਰਿਸ਼, ਨਹੀਂ ਘੱਟ ਰਿਹਾ ਪਾਣੀ ਦਾ ਪੱਧਰ; ਕਿਸਾਨਾਂ ਦੀਆਂ ਫਸਲਾਂ ਬਰਬਾਦ
Follow Us On

ਜਲੰਧਰ ਨਿਊਜ਼। ਪੰਜਾਬ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪਾਣੀ ਦਾ ਪੱਧਰ ਘੱਟ ਨਹੀਂ ਹੋ ਰਿਹਾ, ਜਦਕਿ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ ਅਤੇ ਕਈ ਪਿੰਡਾਂ ਤੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਕਪੂਰਥਲਾ ਤੇ ਜਲੰਧਰ ‘ਚ ਸਤਲੁਜ ਦਰਿਆ ‘ਤੇ ਧੁੱਸੀ ਬੰਨ੍ਹ ਟੁੱਟਣ ਕਾਰਨ ਜਿੱਥੇ ਕਈ ਪਿੰਡਾਂ ‘ਚ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ, ਉਥੇ ਹੀ ਦੂਜੇ ਪਾਸੇ ਲੋਕਾਂ ਦੇ ਘਰ ਵੀ ਸੁਰੱਖਿਅਤ ਨਹੀਂ ਹਨ। ਇਸੇ ਤਰ੍ਹਾਂ ਨੁਕਸਾਨੀਆਂ ਗਈਆਂ ਫ਼ਸਲਾਂ ਕਾਰਨ ਕਿਸਾਨਾਂ ਦੀਆਂ ਅੱਖਾਂ ਨਮ ਹੋ ਗਈਆਂ ਹਨ।

ਪਹਾੜੀ ਖੇਤਰਾਂ ‘ਚ ਲਗਾਰਾਤ ਹੋ ਰਹੀ ਬਾਰੀਸ਼

ਪਹਾੜੀ ਇਲਾਕਿਆਂ ‘ਚ ਹੋ ਰਹੀ ਭਾਰੀ ਬਰਸਾਤ ਕਾਰਨ ਨਦੀਆਂ-ਨਾਲਿਆਂ ‘ਚ ਪਾਣੀ ਦਾ ਪੱਧਰ ਘੱਟਣ ਦਾ ਨਾਮ ਨਹੀਂ ਲੈ ਰਿਹਾ, ਦੂਜੇ ਪਾਸੇ ਪੰਜਾਬ ‘ਚ ਵੀ ਬਾਰਿਸ਼ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਕਾਰਨ ਸੂਬੇ ‘ਚ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ। ਦਰਿਆਵਾਂ ਅਤੇ ਨਾਲਿਆਂ ਦਾ ਪਾਣੀ ਵਧਦਾ ਜਾ ਰਿਹਾ ਹੈ।ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਏ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ, ਜਿਸ ਨੂੰ ਦੇਖ ਕੇ ਕਿਸਾਨਾਂ ਦੀਆਂ ਅੱਖਾਂ ਨਮ ਹੋ ਗਈਆਂ ਹਨ।

ਕਪੂਰਥਲਾ ਅਤੇ ਜਲੰਧਰ ਵਿੱਚ ਕਈ ਥਾਵਾਂ ‘ਤੇ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਕਾਰਨ 50 ਤੋਂ 60 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਇੱਥੋਂ ਤੱਕ ਕਿ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਗਿਆ ਅਤੇ ਕਈ ਪਿੰਡਾਂ ਵਿੱਚ ਪਾਣੀ ਇੱਕ ਮੰਜ਼ਿਲਾ ਘਰਾਂ ਤੱਕ ਵੀ ਪਹੁੰਚ ਗਿਆ ਹੈ।

ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਹੜ੍ਹਾਂ ਨਾਲ 16 ਪਿੰਡ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਏ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਪਾਣੀ ‘ਚ ਡੁੱਬ ਗਈਆਂ ਹਨ।ਕਿਸਾਨਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਫਸਲਾਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ ਅਤੇ ਅਜੇ ਵੀ ਪਾਣੀ ਦਾ ਵਹਾਅ ਘੱਟ ਨਹੀਂ ਹੋ ਰਿਹਾ ਹੈ।

ਸਰਕਾਰ ਤੋਂ ਮੁਆਵਜ਼ੇ ਦੀ ਮੰਗ

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇ ਕੇ ਉਨ੍ਹਾਂ ਦਾ ਸਮਰਥਨ ਕੀਤਾ ਜਾਵੇ। ਕਿਸਾਨਾਂ ਨੂੰ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰਾਂ ਜਾਂ ਜਾਣ-ਪਛਾਣ ਵਾਲਿਆਂ ਕੋਲ ਰਹਿਣਾ ਪੈਂਦਾ ਹੈ। ਅਜਿਹੇ ਕਈ ਪਿੰਡ ਅਜਿਹੇ ਹਨ ਜਿਨ੍ਹਾਂ ਦੇ ਚਾਰੇ ਪਾਸੇ ਪਾਣੀ ਹੀ ਪਾਣੀ ਹੈ। ਪਾਣੀ ਅਤੇ ਕਿਸ਼ਤੀ ਦੇ ਇਲਾਵਾ ਕੋਈ ਵੀ ਆਵਾਜਾਈ ਦਾ ਸਾਧਨ ਨਹੀਂ ਹੈ.

ਪਿੰਡ ਦੇ ਬਜ਼ੁਰਗਾਂ ਅਤੇ ਔਰਤਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਵਾਢੀ ਦੀ ਸਹੂਲਤ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਦੇਵੇ।