ਜਲੰਧਰ ਨਿਊਜ਼। ਸਤਲੁਜ ਦਰਿਆ ਵਿੱਚ ਪਾੜ ਪੈਣ ਕਾਰਨ ਜਲੰਧਰ ਸ਼ਹਿਰ ਦੇ ਫਿਲੋਰ ਏਰੀਆ ਵਿੱਚ ਪੈਂਦੀ ਪੰਜਾਬ ਪੁਲਿਸ ਦੀ PPA ਅਕੈਡਮੀ ਦੇ ਇੱਕ ਹਿੱਸੇ ਵਿੱਚ ਪਾਣੀ ਭਰ ਗਿਆ ਹੈ। ਦੱਸਦੀਏ ਕਿ ਮਹਾਰਾਜਾ ਰਣਜੀਤ ਸਿੰਘ ਗੋਲਫ ਕਲੱਬ ਰੇਂਜ ਨੇੜੇ ਪਾਣੀ ਇਕੱਠਾ ਹੋ ਗਿਆ ਹੈ। ਜਿਸ ਤੋਂ ਬਾਅਦ ਅਕੈਡਮੀ ਵਿੱਚ ਖੜ੍ਹੇ ਪੁਲਿਸ ਅਧਿਕਾਰੀਆਂ ਦੇ ਵਾਹਨ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਏ ਹਨ। ਜਿਸ ਤੋਂ ਬਾਅਦ
ਪੰਜਾਬ ਪੁਲਿਸ (Punjab Police) ਦੇ ਮੁਲਾਜ਼ਮ ਵਾਹਨਾਂ ਨੂੰ ਪਾਣੀ ਵਿੱਚੋਂ ਬਾਹਰ ਕੱਢਣ ਅਤੇ ਬੰਨ੍ਹ ਦੀ ਮੁਰੰਮਤ ਦੇ ਕਾਰਜ਼ ਵਿੱਚ ਜੁਟੇ ਹੋਏ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀਆਂ ਦੇ ਮੱਦੇਨਜ਼ਰ ਜਲੰਧਰ ਸ਼ਹਿਰ ਦੇ ਡੀਸੀ
ਵਿਸ਼ੇਸ਼ ਸਾਰੰਗਲ (Vishesh Sarangal) ਨੇ ਕੱਲ੍ਹ ਫਿਲੌਰ ਅਤੇ ਸ਼ਾਹਕੋਟ ਦੇ ਸਾਰੇ ਸਰਕਾਰੀ ਅਦਾਰਿਆਂ ਅਤੇ ਸਕੂਲਾਂ-ਕਾਲਜਾਂ ਵਿੱਚ 10 ਤਰੀਕ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਸੀ।
ਹੁਸ਼ਿਆਰਪੁਰ ਦਾ ਮੈਲੀ ਡੈਮ ਹੋਇਆ ਓਵਰਫ਼ਲੋਅ
ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੈਲੀ ਡੈਮ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਮੈਲੀ ਡੈਮ ਦਾ ਪਾਣੀ ਓਵਰਫ਼ਲੋ ਹੋ ਰਿਹਾ ਹੈ। ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਣੀ ਵਧਣ ਕਾਰਨ 15 ਪਿੰਡਾਂ ਨੂੰ
ਅਲਰਟ (Alert) ਜਾਰੀ ਕਰ ਦਿੱਤਾ ਹੈ। ਦੂਜੇ ਪਾਸੇ ਜੇਕਰ ਮੈਲੀ ਡੈਮ ਤੋਂ ਪਾਣੀ ਛੱਡਿਆ ਜਾਂਦਾ ਹੈ ਤਾਂ ਮਾਹਿਲਪੁਰ ਦੇ ਨੇੜਲੇ 15 ਪਿੰਡਾਂ ਵਿੱਚ ਖ਼ਤਰਾ ਵਧ ਸਕਦਾ ਹੈ। ਦੱਸਦਈਏ ਕਿ ਬੀਤੇ 2 ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਪਾਣੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ