Drug Smuggler Arrest: ਨਸ਼ਾ ਤਸਕਰ ਨੇ ਪੁਲਿਸ ਟੀਮ ‘ਤੇ ਕਾਰ ਚੜ੍ਹਾਉਣ ਦੀ ਕੀਤੀ ਕੋਸ਼ਿਸ਼, ਪਾਕਿਸਤਾਨ ਤੋਂ ਮੰਗਵਾਈ ਹੈਰੋਇਨ ਸਮੇਤ ਗ੍ਰਿਫਤਾਰ
ਮੁਲਜ਼ਮ ਦੀ ਕਾਰ ਦੀ ਤਲਾਸ਼ੀ ਲੈਣ 'ਤੇ ਪਾਕਿਸਤਾਨੀ ਲਿਫ਼ਾਫ਼ੇ ਮਿਲੇ ਹਨ। ਇਨ੍ਹਾਂ ਲਿਫ਼ਾਫ਼ਿਆਂ 'ਤੇ ਪਾਕਿਸਤਾਨੀ ਭਾਸ਼ਾ ਲਿਖੀ ਹੋਈ ਹੈ ਅਤੇ ਇਨ੍ਹਾਂ ਵਿੱਚ ਹੈਰੋਇਨ ਬਰਾਮਦ ਹੋਈ ਹੈ।

ਜਲੰਧਰ ਦੇਹਾਤ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।ਐੱਸਐੱਸਪੀ ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਕੋਦਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਜੀਟੀ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਮੁਲਜ਼ਮਾ ਚਿੱਟੀ ਵਰਨਾ ਕਾਰ ਤੇ ਆਇਆ। ਪੁਲਿਸ ਨੇ ਉਸਨੂੰ ਕਾਰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਬੈਰੀਕੇਡ ਤੋੜ ਕੇ ਪੁਲਿਸ ਪਾਰਟੀ ‘ਤੇ ਹੀ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ, ਪਰ ਪਹਿਲਾਂ ਤੋਂ ਹੀ ਮੁਸਤੈਦ ਪੁਲਿਸ ਦੀ ਟੀਮ ਨੇ ਉਸਨੂੰ ਕਾਬੂ ਕਰ ਲਿਆ।
ਐੱਸਐੱਸਪੀ ਜਲੰਧਰ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਗੁਜਰਾਲ ਸਿੰਘ ਸੁਭਾਨਪੁਰ ਕਪੂਰਥਲਾ ਦਾ ਰਹਿਣ ਵਾਲਾ ਹੈ। ਉਹ ਪਿੰਡ ਸਰਹਾਲੀ, ਤਰਨਤਾਰਨ ਦੇ ਰਹਿਣ ਵਾਲੇ ਮਨੂੰ ਨਾਮ ਦੇ ਵਿਅਕਤੀ ਕੋਲ ਹੈਰੋਇਨ ਸਪਲਾਈ ਕਰਨ ਦਾ ਕੰਮ ਕਰਦਾ ਹੈ। ਪਰ ਬੀਤੇ ਦਿਨ ਪੁਲਿਸ ਨੂੰ ਕਥਿਤ ਮੁਲਜ਼ਮ ਵੱਲੋਂ ਨਸ਼ਾ ਸਪਲਾਈ ਕਰਨ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਗੁਜਰਾਲ ਸਿੰਘ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਵਿੱਚ ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਸੀ।
