Drug Smuggler Arrest: ਨਸ਼ਾ ਤਸਕਰ ਨੇ ਪੁਲਿਸ ਟੀਮ ‘ਤੇ ਕਾਰ ਚੜ੍ਹਾਉਣ ਦੀ ਕੀਤੀ ਕੋਸ਼ਿਸ਼, ਪਾਕਿਸਤਾਨ ਤੋਂ ਮੰਗਵਾਈ ਹੈਰੋਇਨ ਸਮੇਤ ਗ੍ਰਿਫਤਾਰ

Updated On: 

13 Jun 2023 19:31 PM

ਮੁਲਜ਼ਮ ਦੀ ਕਾਰ ਦੀ ਤਲਾਸ਼ੀ ਲੈਣ 'ਤੇ ਪਾਕਿਸਤਾਨੀ ਲਿਫ਼ਾਫ਼ੇ ਮਿਲੇ ਹਨ। ਇਨ੍ਹਾਂ ਲਿਫ਼ਾਫ਼ਿਆਂ 'ਤੇ ਪਾਕਿਸਤਾਨੀ ਭਾਸ਼ਾ ਲਿਖੀ ਹੋਈ ਹੈ ਅਤੇ ਇਨ੍ਹਾਂ ਵਿੱਚ ਹੈਰੋਇਨ ਬਰਾਮਦ ਹੋਈ ਹੈ।

Drug Smuggler Arrest: ਨਸ਼ਾ ਤਸਕਰ ਨੇ ਪੁਲਿਸ ਟੀਮ ਤੇ ਕਾਰ ਚੜ੍ਹਾਉਣ ਦੀ ਕੀਤੀ ਕੋਸ਼ਿਸ਼, ਪਾਕਿਸਤਾਨ ਤੋਂ ਮੰਗਵਾਈ ਹੈਰੋਇਨ ਸਮੇਤ ਗ੍ਰਿਫਤਾਰ
Follow Us On

ਜਲੰਧਰ ਦੇਹਾਤ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।ਐੱਸਐੱਸਪੀ ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਕੋਦਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਜੀਟੀ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਮੁਲਜ਼ਮਾ ਚਿੱਟੀ ਵਰਨਾ ਕਾਰ ਤੇ ਆਇਆ। ਪੁਲਿਸ ਨੇ ਉਸਨੂੰ ਕਾਰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਬੈਰੀਕੇਡ ਤੋੜ ਕੇ ਪੁਲਿਸ ਪਾਰਟੀ ‘ਤੇ ਹੀ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ, ਪਰ ਪਹਿਲਾਂ ਤੋਂ ਹੀ ਮੁਸਤੈਦ ਪੁਲਿਸ ਦੀ ਟੀਮ ਨੇ ਉਸਨੂੰ ਕਾਬੂ ਕਰ ਲਿਆ।

ਐੱਸਐੱਸਪੀ ਜਲੰਧਰ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਗੁਜਰਾਲ ਸਿੰਘ ਸੁਭਾਨਪੁਰ ਕਪੂਰਥਲਾ ਦਾ ਰਹਿਣ ਵਾਲਾ ਹੈ। ਉਹ ਪਿੰਡ ਸਰਹਾਲੀ, ਤਰਨਤਾਰਨ ਦੇ ਰਹਿਣ ਵਾਲੇ ਮਨੂੰ ਨਾਮ ਦੇ ਵਿਅਕਤੀ ਕੋਲ ਹੈਰੋਇਨ ਸਪਲਾਈ ਕਰਨ ਦਾ ਕੰਮ ਕਰਦਾ ਹੈ। ਪਰ ਬੀਤੇ ਦਿਨ ਪੁਲਿਸ ਨੂੰ ਕਥਿਤ ਮੁਲਜ਼ਮ ਵੱਲੋਂ ਨਸ਼ਾ ਸਪਲਾਈ ਕਰਨ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਗੁਜਰਾਲ ਸਿੰਘ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਵਿੱਚ ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਸੀ।

ਪੁਲਿਸ ਪਾਰਟੀ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼

ਇਸ ਦੌਰਾਨ ਥਾਣਾ ਇੰਚਾਰਜ ਸਦਰ ਨੇ ਜੀ.ਟੀ.ਰੋਡ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਗੁਜਰਾਲ ਆਪਣੀ ਕਾਰ ਵਿੱਚ ਉੱਥੇ ਪਹੁੰਚਿਆ ਤਾਂ ਸਟੇਸ਼ਨ ਇੰਚਾਰਜ ਨੇ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ। ਪਰ ਮੁਲਜ਼ਮ ਨੇ ਨਾਕਾਬੰਦੀ ਤੋੜ ਦਿੱਤੀ ਅਤੇਥਾਣਾ ਇੰਚਾਰਜ ਸਮੇਤ ਪੁਲਿਸ ਪਾਰਟੀ ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਬਚਣ ਲਈ ਚਿਟੀ ਬਈ ਵਿੱਚ ਛਾਲ ਮਾਰ ਦਿੱਤੀ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਲੱਤ ਟੁੱਟ ਗਈ। ਪਰ ਆਖ਼ਰਕਾਰ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਕਾਰ ਸਮੇਤ ਕਾਬੂ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਲਾਜ ਕਰਵਾ ਕੇ ਪੁਲਿਸ ਨੇ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ |

ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਦੀ ਕਾਰ ਦੀ ਤਲਾਸ਼ੀ ਲੈਣ ਤੇ ਪਾਕਿਸਤਾਨੀ ਲਿਫ਼ਾਫ਼ੇ ਮਿਲੇ ਹਨ ਅਤੇ ਉਨ੍ਹਾਂ ਲਿਫ਼ਾਫ਼ਿਆਂ ਤੇ ਪਾਕਿਸਤਾਨੀ ਭਾਸ਼ਾ ਲਿਖੀ ਹੋਈ ਸੀ, ਜਿਸ ਵਿੱਚ ਹੈਰੋਇਨ ਬਰਾਮਦ ਹੋਈ ਸੀ। ਐਸਐਸਪੀ ਨੇ ਦੱਸਿਆ ਕਿ ਪੁਲਿਸ ਤਰਨਤਾਰਨ ਦੇ ਰਹਿਣ ਵਾਲੇ ਮਨੂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ ਅਤੇ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਜਿਸ ਤੋਂ ਬਾਅਦ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਗੁਜਰਾਲ ਖ਼ਿਲਾਫ਼ ਪਹਿਲਾਂ ਵੀ ਤਿੰਨ ਕੇਸ ਦਰਜ ਹਨ ਅਤੇ ਇੱਕ ਤਾਂ ਐਸਪੀਡੀ ਮੰਤਰੀ ਸਿੰਘ ਢਿੱਲੋਂ ਹੈਰੋਇਨ ਦੇ ਮਾਮਲੇ ਵਿੱਚ ਫੜਿਆ ਗਿਆ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ