Dera Politics: ਜਲੰਧਰ ਜ਼ਿਮਨੀ ਚੋਣਾਂ, ਕਾਂਗਰਸੀ ਆਗੂ ਡੇਰਿਆਂ ‘ਚ ਹੋਏ ਨਤਮਸਤਕ
Dera Politics in Punjab: ਲੋਕ ਸਭਾ ਹਲਕੇ ਜਲੰਧਰ ਦੀ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ, ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਕਈ ਕਾਂਗਰਸੀ ਆਗੂਆਂ ਡੇਰਿਆਂ ਵਿੱਚ ਨਤਮਸਤਕ ਹੋਏ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ ਹੈ।

ਜਲੰਧਰ ਜ਼ਿਮਨੀ ਚੋਣਾਂ, ਕਾਂਗਰਸੀ ਆਗੂ ਡੇਰਿਆਂ ‘ਚ ਹੋਏ ਨਤਮਸਤਕ
ਜਲੰਧਰ ਨਿਊਜ਼: ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਜਲੰਧਰ ਪੁੱਜੇ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਸਣੇ ਕਈ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਵੱਖ-ਵੱਖ ਡੇਰਿਆਂ ਵਿਖੇ ਨਤਮਸਤਕ ਹੋਏ।
ਕਾਂਗਰਸੀ ਆਗੂਆਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਬਾਬਾ ਨਿਰੰਜਨ ਦਾਸ ਜੀ, ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬਾ ਜੌੜੇ) ਵਿਖੇ ਸੰਤ ਬਾਬਾ ਨਿਰਮਲ ਦਾਸ ਜੀ ਤੇ ਭਗਵਾਨ ਵਾਲਮੀਕਿ ਯੋਗ ਆਸ਼ਰਮ (ਰਹੀਮਪੁਰ) ਵਿਖੇ ਸੰਤ ਬਾਬਾ ਪ੍ਰਗਟ ਨਾਥ ਜੀ ਤੋਂ ਅਸ਼ੀਰਵਾਦ ਲਿਆ ਅਤੇ ਡੇਰਾ ਬਾਬਾ ਮੁਰਾਦ ਸ਼ਾਹ, ਡੇਰਾ ਬਾਬਾ ਲਾਲ ਬਾਦਸ਼ਾਹ ਤੇ ਗੁਰਦੁਆਰਾ ਸ੍ਰੀ ਮਾਲੜੀ ਸਾਹਿਬ ਵਿਖੇ ਮੱਥਾ ਟੇਕਿਆ।