Dera Politics: ਜਲੰਧਰ ਜ਼ਿਮਨੀ ਚੋਣਾਂ, ਕਾਂਗਰਸੀ ਆਗੂ ਡੇਰਿਆਂ ‘ਚ ਹੋਏ ਨਤਮਸਤਕ

Updated On: 

26 Mar 2023 19:04 PM

Dera Politics in Punjab: ਲੋਕ ਸਭਾ ਹਲਕੇ ਜਲੰਧਰ ਦੀ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ, ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਕਈ ਕਾਂਗਰਸੀ ਆਗੂਆਂ ਡੇਰਿਆਂ ਵਿੱਚ ਨਤਮਸਤਕ ਹੋਏ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ ਹੈ।

Dera Politics: ਜਲੰਧਰ ਜ਼ਿਮਨੀ ਚੋਣਾਂ, ਕਾਂਗਰਸੀ ਆਗੂ ਡੇਰਿਆਂ ਚ ਹੋਏ ਨਤਮਸਤਕ

ਜਲੰਧਰ ਜ਼ਿਮਨੀ ਚੋਣਾਂ, ਕਾਂਗਰਸੀ ਆਗੂ ਡੇਰਿਆਂ 'ਚ ਹੋਏ ਨਤਮਸਤਕ

Follow Us On

ਜਲੰਧਰ ਨਿਊਜ਼: ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਜਲੰਧਰ ਪੁੱਜੇ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਸਣੇ ਕਈ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਵੱਖ-ਵੱਖ ਡੇਰਿਆਂ ਵਿਖੇ ਨਤਮਸਤਕ ਹੋਏ।

ਕਾਂਗਰਸੀ ਆਗੂਆਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਬਾਬਾ ਨਿਰੰਜਨ ਦਾਸ ਜੀ, ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬਾ ਜੌੜੇ) ਵਿਖੇ ਸੰਤ ਬਾਬਾ ਨਿਰਮਲ ਦਾਸ ਜੀ ਤੇ ਭਗਵਾਨ ਵਾਲਮੀਕਿ ਯੋਗ ਆਸ਼ਰਮ (ਰਹੀਮਪੁਰ) ਵਿਖੇ ਸੰਤ ਬਾਬਾ ਪ੍ਰਗਟ ਨਾਥ ਜੀ ਤੋਂ ਅਸ਼ੀਰਵਾਦ ਲਿਆ ਅਤੇ ਡੇਰਾ ਬਾਬਾ ਮੁਰਾਦ ਸ਼ਾਹ, ਡੇਰਾ ਬਾਬਾ ਲਾਲ ਬਾਦਸ਼ਾਹ ਤੇ ਗੁਰਦੁਆਰਾ ਸ੍ਰੀ ਮਾਲੜੀ ਸਾਹਿਬ ਵਿਖੇ ਮੱਥਾ ਟੇਕਿਆ।

ਚੌਧਰੀ ਪਰਿਵਾਰ ਦਹਾਕਿਆਂ ਤੋਂ ਡੇਰੇ ਨਾਲ ਜੁੜੀਆ

ਗੁਰਦਾਸਪੁਰ ਦੀ ਕਾਦੀਆਂ ਸੀਟ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਚੌਧਰੀ ਪਰਿਵਾਰ ਦਹਾਕਿਆਂ ਤੋਂ ਡੇਰਾ ਸੱਚਖੰਡ ਬੱਲਾਂ ਨਾਲ ਜੁੜੇ ਹੋਏ ਹਨ ਅਤੇ ਇਹ ਮਾਸਟਰ ਗੁਰਬੰਤਾ ਸਿੰਘ ਹੀ ਸਨ, ਜਿਨ੍ਹਾਂ ਨੇ 1976 ਵਿਚ ਬੱਲਾਂ ਵਿਖੇ ਸੰਤ ਹਰੀ ਦਾਸ ਸਤਿਸੰਗ ਹਾਲ ਦਾ ਨੀਂਹ ਪੱਥਰ ਰੱਖਿਆ ਸੀ, ਪਰ ਹੁਣ ਨਵੀਂ ਬਣੀ ‘ਆਪ’ ਪਾਰਟੀ ਤੇ ਸਰਕਾਰ ਦੇ ਸਿਆਸੀ ਮੌਕਾਪ੍ਰਸਤ ਆਗੂ ਜਲੰਧਰ ਦੀ ਆਗਾਮੀ ਜ਼ਿਮਨੀ ਚੋਣ ਵਾਸਤੇ ਕੁਝ ਵੋਟਾਂ ਹਾਸਲ ਕਰਨ ਦੀ ਬੇਚੈਨੀ ਨਾਲ ਧਾਰਮਿਕ ਅਸਥਾਨਾਂ ਦੇ ਗੇੜੇ ਮਾਰ ਰਹੇ ਹਨ।

‘ਗ੍ਰਾਂਟ ਮਨਜ਼ੂਰ ਕਰ ਕ੍ਰੈਡਿਟ ਲੈ ਰਹੀ ਆਪ ਸਰਕਾਰ’

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਵਿਖੇ ਕਾਂਗਰਸੀ ਆਗੂਆਂ ਨੇ ਸੰਤ ਬਾਬਾ ਨਿਰੰਜਨ ਦਾਸ ਨਾਲ 50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ 25 ਕਰੋੜ ਰੁਪਏ ਦਾ ਚੈੱਕ ਜਾਰੀ ਕੀਤਾ ਸੀ, ਪਰ ਕ੍ਰੈਡਿਟ ਲੈਣ ਦੀ ਕੋਸ਼ਿਸ਼ ਵਿੱਚ ਆਪ ਸਰਕਾਰ ਨੇ ਇਹ ਜਾਰੀ ਕੀਤੀ ਰਾਸ਼ੀ ਵਾਪਸ ਲੈ ਲਈ ਅਤੇ ਮੁੜ ਗਰਾਂਟ ਮਨਜ਼ੂਰ ਕਰਨ ਦਾ ਡਰਾਮਾ ਕੀਤਾ।

‘ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ’

ਕਰਮਜੀਤ ਕੌਰ ਚੌਧਰੀ ਨੇ ਕਿਹਾ ਕਿ ਇਹਨਾਂ ਡੇਰਿਆਂ ਅਤੇ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਕੇ ਉਹਨਾਂ ਨੂੰ ਅਸੀਮ ਸ਼ਾਂਤੀ ਦਾ ਅਨੁਭਵ ਹੋਇਆ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ (Secular party) ਹੈ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਉਹਨਾਂ ਅੱਗੇ ਕਿਹਾ ਕਿ ਕੁੱਲ ਮਨੁੱਖਤਾ ਵਿੱਚ ਪਿਆਰ, ਦਇਆ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਪ੍ਰਚਾਰਨ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਸਾਰੇ ਡੇਰਿਆਂ ਦਾ ਪਵਿੱਤਰ ਆਸ਼ੀਰਵਾਦ ਉਹਨਾਂ ‘ਤੇ ਬਣਿਆ ਰਹੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ