Punjab Election Commission ਨੇ ਜਲੰਧਰ ਦੇ ਸਾਰੇ ਐੱਸਐੱਚਓ ਬਦਲੇ, ਵਧਾਈ ਸਖਤੀ
Jalandhar By Poll ਨੂੰ ਲੈ ਕੇ ਇਲੈਕਸ਼ਨ ਕਮਿਸ਼ਨ ਨੇ ਸਖਤੀ ਕਰ ਦਿੱਤੀ ਹੈ,, ਜਿਸ ਕਾਰਨ ਸ਼ਹਿਰ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਲੈਕਸ਼ਨ ਕਮਿਸ਼ਨ ਨੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਕਮਰ ਕੱਸ ਲ਼ਈ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਹਥਿਆਰ ਜਮਾ ਕਰਵਾਉਣ ਲਈ ਵੀ ਕਿਹਾ ਗਿਆ ਹੈ।
ਜਲੰਧਰ ਨਿਊਜ਼। ਜਲੰਧਰ ਦੀ ਜਿਮਨੀ ਚੋਣ ਦੀਆਂ ਵੋਟਾਂ 10 ਮਈ ਨੂੰ ਪਾਈਆਂ ਜਾ ਰਹੀਆਂ ਉਸ ਤੋਂ ਪਹਿਲਾਂ ਹੀ ਪੰਜਾਬ ਇਲੈਕਸ਼ਨ ਕਮਿਸ਼ਨ ਨੇ ਸਖਤੀ ਕਰਨ ਸ਼ੁਰੂ ਕਰ ਦਿੱਤੀ ਹੈ। ਇਸਦੇ ਇਲੈਕਸ਼ਨ ਕਮਿਸ਼ਨ ਨੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਜ਼ਿਮਨੀ ਚੋਣ (Jalandhar By Poll) ਦੇ ਨਤੀਜੇ 13 ਮਈ ਨੂੰ ਆਉਣਗੇ।
ਕਮਿਸ਼ਨ ਨੇ ਪਹਿਲਾਂ ਵੀ ਏਸੀਪੀ ਡੀ ਤੇ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਦੀ ਬਦਲੀ ਕੀਤੀ ਸੀ ਤੇ ਹੁਣ ਮੁੜ ਸ਼ਹਿਰ ਦੇ ਕਰੀਬ ਸਾਰੇ ਐੱਸਐੱਚਓ ਦੀਆਂ ਬਦਲੀਆਂ ਕਰ ਦਿੱਤੀਆਂ ਹਨ। ਕਮਿਸ਼ਨ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਵਿੱਚ ਕੋਈ ਵੀ ਕਸਰ ਨਹੀਂ ਛੱਡੇਗਾ।
ਜ਼ਿਮਨੀ ਚੋੋਣ ਨੂੰ ਲੈ ਕੇ ਹਲਚਲ ਤੇਜ਼
ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਹਲਚਲ ਤੇਜ ਹੋ ਚੁੱਕੀ ਹੈ। ਇੱਕ ਪਾਸੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ, ਉੱਥੇ ਹੀ ਪੁਲਿਸ (Police) ਅਤੇ ਪ੍ਰਸ਼ਾਸਨ ਵੀ ਮੁਸਤੈਦ ਨਜਰ ਆ ਰਿਹਾ ਹੈ। ਇਸੇ ਸਿਲਸਿਲੇ ਵਿੱਚ ਵੀਰਵਾਰ ਨੂੰ ਜਲੰਧਰ ਚ ਡੀਸੀ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਵੱਲੋਂ ਪ੍ਰੈੱਸ ਕਾਨਫਰੰਸ ਕਰ ਚੋਣਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ।
ਅਸਲਾ ਧਾਰਕਾਂ ਨੂੰ ਹਥਿਆਰ ਜਮ੍ਹਾ ਕਰਵਾਉਣ ਦੇ ਆਦੇਸ਼
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਵੋਟਾਂ ਦੀ ਮਿਤੀ 10 ਮਈ 2023 ਅਤੇ ਗਿਣਤੀ ਦੀ ਮਿਤੀ 13 ਮਈ 2023 ਹੈ। ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਤੁਰੰਤ ਹਥਿਆਰ ਜਮ੍ਹਾ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ, ਜੇਕਰ ਕੋਈ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੀਡੀਓਗ੍ਰਾਫੀ ਦੀ ਮਦਦ ਨਾਲ ਚੱਪੇ-ਚੱਪੇ ਤੇ ਪੂਰੀ ਨਿਗਰਾਨੀ ਰੱਖੀ ਜਾਵੇਗੀ, ਤਾਂ ਜੋ ਨਿਰਪੱਖ ਚੋਣ ਹੋ ਸਕੇ।
ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧ
ਉੱਧਰ ਪੁਲਿਸ ਕਮਿਸ਼ਨਰ ਜਲੰਧਰ (Jalandhar) ਕੁਲਦੀਪ ਚਾਹਲ ਨੇ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਪਰੇਸ਼ਨ ਅੰਮ੍ਰਿਤਪਾਲ ਦੇ ਬਾਵਜੂਦ ਜਲੰਧਰ ਪੁਲਿਸ ਕੋਲ ਕਾਫੀ ਫੋਰਸ ਹੈ। ਬਹੁਤ ਜਲਦੀ ਕੇਂਦਰ ਤੋਂ ਵੀ ਫੋਰਸਾਂ ਆ ਜਾਣਗੀਆਂ, ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕੇਂਦਰ ਤੋਂ ਕਿੰਨੀਆਂ ਫੋਰਸਾਂ ਆਉਣਗੀਆਂ।