Jalandhar Bypoll: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ, AAP ‘ਚ ਸ਼ਾਮਲ ਹੋਏ ਕਈ ਪਿੰਡਾਂ ਦੇ ਮੌਜੂਦਾ ਅਤੇ ਸਾਬਕਾ ਸਰਪੰਚ

Published: 

19 Apr 2023 21:57 PM

ਪਿੰਡ ਹੇਲਰਾਂ ਵਿਖੇ ਮੌਜੂਦਾ ਕਾਂਗਰਸੀ ਸਰਪੰਚ ਅਵਿਨਾਸ਼ ਕੁਮਾਰ, ਪੰਚ ਰਾਜ ਕੁਮਾਰੀ ਅਤੇ ਪੰਚ ਰਛਪਾਲ ਸਿੰਘ ਨੇ ਵੀ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

Jalandhar Bypoll: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ, AAP ਚ ਸ਼ਾਮਲ ਹੋਏ ਕਈ ਪਿੰਡਾਂ ਦੇ ਮੌਜੂਦਾ ਅਤੇ ਸਾਬਕਾ ਸਰਪੰਚ
Follow Us On

ਜਲੰਧਰ ਨਿਊਜ: ਜਲੰਧਰ ਲੋਕ ਸਭਾ ਜਿਮਨੀ ਚੋਣ ਦੌਰਾਨ ਦਲ ਬਦਲਣ ਦਾ ਸਿਲਸਿਲਾ ਜਾਰੀ ਹੈ। ਬੁੱਧਵਾਰ ਨੂੰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਭਾਰੀ ਝਟਕਾ ਦਿੰਦਿਆਂ ਵਿਧਾਇਕ ਬਲਕਾਰ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਦੇ ਮੌਜੂਦਾ ਅਤੇ ਸਾਬਕਾ ਸਰਪੰਚ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਦੌਰਾਨ ਬਲਕਾਰ ਸਿੰਘ ਨੇ ਸ਼ਾਮਲ ਹੋਏ ਸਰਪੰਚਾਂ ਦਾ ਪਾਰਟੀ ਵਿਚ ਸਵਾਗਤ ਕਰਦੇ ਹੋਏ ਕਿਹਾ ਕਿ ਇਹਨਾਂ ਮੈਂਬਰਾਂ ਨੂੰ ਪਾਰਟੀ ਵਿਚ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ।

ਵਿਧਾਇਕ ਬਲਕਾਰ ਸਿੰਘ ਦੀ ਅਗਵਾਈ ਵਿੱਚ ਅੱਜ ਪਿੰਡ ਤਲਵਾੜਾ ਦੇ ਮੌਜੂਦਾ ਸਰਪੰਚ ਬੇਅੰਤ ਸਿੰਘ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਇਸ ਦੌਰਾਨ ਵਿਧਾਇਕ ਬਲਕਾਰ ਸਿੰਘ ਨੇ ਕਲੋਨੀ ਨਿਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਪਾਰਟੀ ਵਰਕਰਾਂ ਨੂੰ ਪਾਰਟੀ ਦੇ ਆਈ ਕਾਰਡਾਂ ਨਾਲ ਸਨਮਾਨਿਤ ਕੀਤਾ।

ਪਿੰਡ ਨੰਦਨਪੁਰ ਵਿਖੇ ਸਾਬਕਾ ਸਰਪੰਚ ਐਲਬਰਟ ਅਤੇ ਸਾਬਕਾ ਸਰਪੰਚ ਮੰਗਲ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਉੱਥੇ ਹੀ ਪਿੰਡ ਹੀਰਾ ਪੁਰ ਵਿਖੇ ਵੱਖ ਵੱਖ ਪਾਰਟੀਆਂ ਤੋ ਆਏ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਪਾਰਟੀ ਵਰਕਰਾਂ ਨੂੰ ਪਾਰਟੀ ਦੇ ਆਈ ਕਾਰਡਾਂ ਨਾਲ ਸਨਮਾਨਿਤ ਕੀਤਾ ਗਿਆ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ