AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Farmer Crop Destroy: ਨਹਿਰੀ ਪਾਣੀ ਦਾ ਕਹਿਰ, ਪਾਣੀ ‘ਚ ਡੁੱਬੀਆਂ ਫਸਲਾਂ, ਪ੍ਰੇਸ਼ਾਨ ਹੋਏ ਕਿਸਾਨ

ਨਕੋਦਰ 'ਚ ਨਹਿਰੀ ਵਿਭਾਗ ਵੱਲੋਂ ਨਹਿਰ 'ਚ ਪਾਣੀ ਛੱਡਣ ਕਾਰਨ ਖੇਤਾਂ 'ਚ ਕਿਸਾਨਾਂ ਦੀਆਂ ਫਸਲਾਂ ਡੁੱਬ ਗਈਆਂ। ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫਸਲਾਂ ਖ਼ਰਾਬ ਹੋ ਗਈਆਂ।

Farmer Crop Destroy: ਨਹਿਰੀ ਪਾਣੀ ਦਾ ਕਹਿਰ, ਪਾਣੀ 'ਚ ਡੁੱਬੀਆਂ ਫਸਲਾਂ, ਪ੍ਰੇਸ਼ਾਨ ਹੋਏ ਕਿਸਾਨ
davinder-kumar-jalandhar
| Updated On: 24 Jun 2023 20:45 PM IST
Share
ਜਲੰਧਰ ਨਿਊਜ਼: ਪੰਜਾਬ ਦੇ ਜਲੰਧਰ ਦੇ ਹਲਕਾ ਨਕੋਦਰ ‘ਚ ਨਹਿਰੀ ਵਿਭਾਗ ਵੱਲੋਂ ਨਹਿਰ ‘ਚ ਪਾਣੀ ਛੱਡਣ ਕਾਰਨ ਖੇਤਾਂ ‘ਚ ਕਿਸਾਨਾਂ ਦੀਆਂ ਫਸਲਾਂ ਡੁੱਬ ਗਈਆਂ, ਖੇਤਾਂ ‘ਚ ਪਾਣੀ ਭਰ ਗਿਆ ਦੇਖ ਕੇ ਇੰਝ ਲੱਗ ਰਿਹਾ ਸੀ ਕਿ ਜਿਵੇਂ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੋਵੇ। ਨਹਿਰ ਟੁੱਟਣ ਕਾਰਨ 10 ਤੋਂ 15 ਫੁੱਟ ਤੱਕ ਪੜਾ ਪੈ ਗਿਆ ਸੀ। ਜਿਸ ਕਾਰਨ ਖੇਤਾਂ ਵਿੱਚ ਲੱਗੀ ਫ਼ਸਲ (Crop) ਡੁੱਬ ਗਈ।

ਨਹਿਰ ‘ਚ ਪਾੜ ਪੈਣ ਕਾਰਨ ਫਸਲਾਂ ਖਰਾਬ

ਹਲਕਾ ਨਕੋਦਰ ਦੀ ਟਰੱਕ ਯੂਨੀਅਨ ਨੇੜੇ ਬਣੀ ਨਹਿਰ ਵਿੱਚ 10 ਤੋਂ 15 ਫੁੱਟ ਦਾ ਪਾੜ ਪੈਣ ਕਾਰਨ ਨਹਿਰ ਦਾ ਪਾਣੀ ਖੇਤਾਂ ਵਿੱਚ ਵੜ ਗਿਆ। ਖੇਤਾਂ ਵਿੱਚ ਨਹਿਰੀ ਪਾਣੀ ਆਉਣ ਕਾਰਨ ਲੱਗੀ ਫਸਲਾਂ ਡੁੱਬ ਗਈਆਂ ਅਤੇ ਕਿਸਾਨਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਕਿਸਾਨਾਂ (Farmers) ਨੇ ਦੋਸ਼ ਲਾਇਆ ਹੈ ਕਿ ਨਹਿਰੀ ਵਿਭਾਗ ਦੀ ਅਣਗਹਿਲੀ ਕਾਰਨ ਨਹਿਰ ਦਾ ਪਾੜ ਟੁੱਟ ਗਿਆ ਹੈ ਅਤੇ ਨਹਿਰੀ ਪਾਣੀ ਨੇ ਖੇਤਾਂ ਵਿੱਚ ਫ਼ਸਲਾਂ ਨੂੰ ਖ਼ਰਾਬ ਕਰ ਦਿੱਤਾ ਹੈ।

ਕਿਸਾਨਾਂ ਨੇ ਖਰਾਬ ਹੋਈ ਫਸਲ ਦਾ ਮੁਆਵਜ਼ਾ ਮੰਗਿਆ

ਕਿਸਾਨਾਂ ਨੇ ਦੱਸਿਆ ਕਿ ਨਹਿਰੀ ਵਿਭਾਗ ਵੱਲੋਂ ਜਦੋਂ ਪਾਣੀ ਛੱਡਿਆ ਗਿਆ ਤਾਂ ਨਹਿਰ ਵਿੱਚ ਪਿਆ ਕੂੜਾ ਇੱਕ ਥਾਂ ‘ਤੇ ਇਕੱਠਾ ਹੋ ਗਿਆ, ਜਿਸ ਕਾਰਨ ਪਾਣੀ ਦਾ ਵਹਾਅ ਉੱਪਰ ਤੱਕ ਆ ਗਿਆ ਅਤੇ 10 ਤੋਂ 15 ਫੁੱਟ ਲੰਬਾ ਪਾੜ ਟੁੱਟਣ ਕਾਰਨ ਨਹਿਰ ਵਿੱਚ ਪਾਣੀ ਭਰ ਗਿਆ। ਪਾਣੀ ਨੇ ਉਨ੍ਹਾਂ ਦੀਆਂ ਫ਼ਸਲਾਂ ਬਰਬਾਦ ਕਰ ਦਿੱਤੀਆਂ। ਨਹਿਰ ਵਿੱਚ ਪਾੜ ਪੈਣ ਕਾਰਨ ਆ ਰਹੇ ਪਾਣੀ ਬਾਰੇ ਨਹਿਰੀ ਵਿਭਾਗ ਅਤੇ ਸ਼ਹਿਰ ਕੌਂਸਲ ਨੂੰ ਜਾਣੂ ਕਰਵਾਇਆ। ਕਰੀਬ 20 ਤੋਂ 25 ਖੇਤਾਂ ਵਿੱਚ ਨਹਿਰੀ ਪਾਣੀ ਆਉਣ ਕਾਰਨ ਸਾਰੀ ਫ਼ਸਲ ਬਰਬਾਦ ਹੋ ਗਈ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਜਲਦ ਮੁਆਵਜ਼ਾ (Compensation) ਦਿੱਤਾ ਜਾਵੇ।

ਨਕੋਦਰ ਨਗਰ ਕੌਾਸਲ ਦੀ ਟੀਮ ਮੌਕੇ ‘ਤੇ ਪੁੱਜੀ

ਨਹਿਰ ਟੁੱਟਣ ਦੀ ਸੂਚਨਾ ਮਿਲਦਿਆਂ ਹੀ ਨਕੋਦਰ ਨਗਰ ਕੌਾਸਲ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਡਿੱਚ ਮਸ਼ੀਨ ਮੰਗਵਾ ਪਈ ਪਾੜ ਨੂੰ ਜੋੜਨਾ ਸ਼ੁਰੂ ਕਰ ਦਿੱਤਾ | ਨਕੋਦਰ ਨਗਰ ਕੌਂਸਲ ਦੀ ਸੈਨੀਟੇਸ਼ਨ ਬ੍ਰਾਂਚ ਦੇ ਕਪਿਲ ਸ਼ਰਮਾ ਨੇ ਦੱਸਿਆ ਕਿ ਨਹਿਰ ਟੁੱਟਣ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ‘ਤੇ ਪੁੱਜੇ ਅਤੇ ਨਹਿਰ ਨੂੰ ਜਿੱਥੋਂ ਟੁੱਟਿਆ ਸੀ, ਉਸ ਨੂੰ ਭਰਨਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਉਹ ਆਪਣਾ ਪੂਰਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਨਹਿਰੀ ਦਾ 10 ਤੋਂ 15 ਫੁੱਟ ਪਾੜ ਟੁੱਟ ਗਿਆ ਹੈ ਅਤੇ 506 ਫੁੱਟ ਤੱਕ ਪਾਣੀ ਭਰ ਜਾਣ ਕਾਰਨ ਫ਼ਸਲ ਦਾ ਨੁਕਸਾਨ ਹੋਇਆ ਹੈ। ਇਹ ਵੀ ਕਿਹਾ ਗਿਆ ਕਿ ਜੇਕਰ ਇਸ ਨਹਿਰ ਦੇ ਰਜਬਾਹੇ ਨੂੰ ਜਲਦੀ ਨਾ ਜੋੜਿਆ ਜਾਂਦਾ ਤਾਂ ਇਹ ਪਾਣੀ ਸ਼ਹਿਰ ਦੀ ਹੱਦ ਤੱਕ ਪਹੁੰਚ ਸਕਦਾ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...