AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਪੁਲਿਸ ਵੱਲੋਂ ਪੰਜ ਗਊ ਮਾਸ ਤਸਕਰ ਗ੍ਰਿਫਤਾਰ, ਹਿੰਦੂ ਸੰਗਠਨਾਂ ਦੀ ਸ਼ਿਕਾਇਤ ‘ਤੇ ਕੀਤੀ ਕਾਰਵਾਈ

ਜਲੰਧਰ ਪੁਲਿਸ ਨੇ ਗਊ ਮਾਸ ਤਸਕਰਾਂ ਤੇ ਵੱਡੀ ਕਾਰਵਾਈ ਕਰਦੇ ਹੋਏ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹਿੰਦੂ ਸੰਗਠਨਾਂ ਦੀ ਸ਼ਿਕਾਇਤ ਤੇ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ ਤੇ ਗੁਰਾਇਆ ਤੋਂ ਭਾਰੀ ਗਊ ਮਾਸ ਨੂੰ ਕਬਜੇ ਵਿੱਚ ਵੀ ਲਿਆ।

ਜਲੰਧਰ ਪੁਲਿਸ ਵੱਲੋਂ ਪੰਜ ਗਊ ਮਾਸ ਤਸਕਰ ਗ੍ਰਿਫਤਾਰ, ਹਿੰਦੂ ਸੰਗਠਨਾਂ ਦੀ ਸ਼ਿਕਾਇਤ 'ਤੇ ਕੀਤੀ ਕਾਰਵਾਈ
davinder-kumar-jalandhar
| Published: 28 Aug 2023 10:04 AM IST
Share
ਜਲੰਧਰ। ਗਊ ਮਾਸ ਦੀ ਤਸਕਰੀ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਲਗਾਤਾਰ ਖੁਲਾਸੇ ਕਰ ਰਹੀਆਂ ਹਨ ਅਤੇ ਪੰਜਾਬ ਪੁਲਿਸ ਵੱਲੋਂ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਥਾਣਾ ਗੁਰਾਇਆ ਦੀ ਪੁਲਿਸ ਚੌਕੀ ਦੁਸਾਂਝ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਲਿਸ (Police) ਨੇ ਇੱਕ ਹੱਡਾ ਰੋੜੀ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ ਭਾਰੀ ਗਊ ਮਾਸ ਬਰਫ ਰੱਖਿਆ ਮਿਲਿਆ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇਸ ਦੌਰਾਨ ਪੰਜਾ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂ ਰੋਹਿਤ ਜੋਸ਼ੀ ਸਮੇਤ ਹੋਰ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੂੰ ਸ਼ਿਕਾਇਤ ਤੇ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਰੋਹਿਤ ਜੋਸ਼ੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਇਸ ਖੇਤਰ ‘ਚ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਕਰੀਬ ਇਕ ਮਹੀਨਾ ਪਹਿਲਾਂ ਵੀ ਇੱਥੇ ਛਾਪੇਮਾਰੀ ਕੀਤੀ ਸੀ ਅਤੇ ਪੁਲਿਸ ਪਾਰਟੀ ਵੱਲੋਂ ਗਊ ਮਾਸ (Cow meat) ਸਮੇਤ ਫੜਿਆ ਗਿਆ ਸੀ। ਇਸ ‘ਤੇ ਪੁਲਿਸ ਨੇ ਕਾਰਵਾਈ ਨਹੀਂ ਕੀਤੀ ਸੀ ਤੇ ਮਾਸ ਨੂੰ ਜਾਂਚ ਲਈ ਭੋਪਾਲ ਭੇਜ ਦਿੱਤਾ ਸੀ।

ਚਿਤਾਵਨੀ ਦੇ ਕੇ ਛੱਡਿਆ ਸੀ ਪਹਿਲਾਂ

ਉਸ ਸਮੇਂ ਵੀ ਇਨ੍ਹਾਂ ਲੋਕਾਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਇਹ ਗਊ ਮਾਸ ਦੀ ਤਸਕਰੀ ਕਰਨ ਤੋਂ ਬਾਜ਼ ਨਹੀਂ ਆਏ। ਅੱਜ ਫਿਰ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਛਾਪਾ ਮਾਰਿਆ, ਜਿੱਥੋਂ ਪੁਲਿਸ ਨੇ ਮਾਸ ਬਰਾਮਦ ਕਰਕੇ ਆਪਣੇ ਕਬਜ਼ੇ ‘ਚ ਲੈ ਲਿਆ। ਮੌਕੇ ਤੇ ਪੁੱਜੇ ਦੁਸਾਂਝ ਕਲਾਂ ਚੌਂਕੀ ਇੰਚਾਰਜ ਗੁਰਸ਼ਰਨ ਸਿੰਘ ਨੇ ਦਸਿਆ ਕਿ ਰੋਹਿਤ ਜੋਸ਼ੀ ਅਤੇ ਉਸ ਦੇ ਸਾਥੀਆਂ ਦੇ ਬਿਆਨਾਂ ਦੇ ਆਧਾਰ ‘ਤੇ 5 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਪਛਾਣ ਅਵਤਾਰ ਚੰਦ, ਸੁਰਿੰਦਰ ਪਾਲ, ਕਲੇਮ ਮੀਆਂ ਮੋਇਨ, ਜੋਰਕਮੀਆਂ ਵਜੋਂ ਹੋਈ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...