ਜਲੰਧਰ ਪੁਲਿਸ ਵੱਲੋਂ ਪੰਜ ਗਊ ਮਾਸ ਤਸਕਰ ਗ੍ਰਿਫਤਾਰ, ਹਿੰਦੂ ਸੰਗਠਨਾਂ ਦੀ ਸ਼ਿਕਾਇਤ ‘ਤੇ ਕੀਤੀ ਕਾਰਵਾਈ

Published: 

28 Aug 2023 10:04 AM

ਜਲੰਧਰ ਪੁਲਿਸ ਨੇ ਗਊ ਮਾਸ ਤਸਕਰਾਂ ਤੇ ਵੱਡੀ ਕਾਰਵਾਈ ਕਰਦੇ ਹੋਏ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹਿੰਦੂ ਸੰਗਠਨਾਂ ਦੀ ਸ਼ਿਕਾਇਤ ਤੇ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ ਤੇ ਗੁਰਾਇਆ ਤੋਂ ਭਾਰੀ ਗਊ ਮਾਸ ਨੂੰ ਕਬਜੇ ਵਿੱਚ ਵੀ ਲਿਆ।

ਜਲੰਧਰ ਪੁਲਿਸ ਵੱਲੋਂ ਪੰਜ ਗਊ ਮਾਸ ਤਸਕਰ ਗ੍ਰਿਫਤਾਰ, ਹਿੰਦੂ ਸੰਗਠਨਾਂ ਦੀ ਸ਼ਿਕਾਇਤ ਤੇ ਕੀਤੀ ਕਾਰਵਾਈ
Follow Us On

ਜਲੰਧਰ। ਗਊ ਮਾਸ ਦੀ ਤਸਕਰੀ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਲਗਾਤਾਰ ਖੁਲਾਸੇ ਕਰ ਰਹੀਆਂ ਹਨ ਅਤੇ ਪੰਜਾਬ ਪੁਲਿਸ ਵੱਲੋਂ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਥਾਣਾ ਗੁਰਾਇਆ ਦੀ ਪੁਲਿਸ ਚੌਕੀ ਦੁਸਾਂਝ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਲਿਸ (Police) ਨੇ ਇੱਕ ਹੱਡਾ ਰੋੜੀ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ ਭਾਰੀ ਗਊ ਮਾਸ ਬਰਫ ਰੱਖਿਆ ਮਿਲਿਆ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇਸ ਦੌਰਾਨ ਪੰਜਾ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂ ਰੋਹਿਤ ਜੋਸ਼ੀ ਸਮੇਤ ਹੋਰ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੂੰ ਸ਼ਿਕਾਇਤ ਤੇ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।

ਜਾਣਕਾਰੀ ਦਿੰਦੇ ਹੋਏ ਰੋਹਿਤ ਜੋਸ਼ੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਇਸ ਖੇਤਰ ‘ਚ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਕਰੀਬ ਇਕ ਮਹੀਨਾ ਪਹਿਲਾਂ ਵੀ ਇੱਥੇ ਛਾਪੇਮਾਰੀ ਕੀਤੀ ਸੀ ਅਤੇ ਪੁਲਿਸ ਪਾਰਟੀ ਵੱਲੋਂ ਗਊ ਮਾਸ (Cow meat) ਸਮੇਤ ਫੜਿਆ ਗਿਆ ਸੀ। ਇਸ ‘ਤੇ ਪੁਲਿਸ ਨੇ ਕਾਰਵਾਈ ਨਹੀਂ ਕੀਤੀ ਸੀ ਤੇ ਮਾਸ ਨੂੰ ਜਾਂਚ ਲਈ ਭੋਪਾਲ ਭੇਜ ਦਿੱਤਾ ਸੀ।

ਚਿਤਾਵਨੀ ਦੇ ਕੇ ਛੱਡਿਆ ਸੀ ਪਹਿਲਾਂ

ਉਸ ਸਮੇਂ ਵੀ ਇਨ੍ਹਾਂ ਲੋਕਾਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਇਹ ਗਊ ਮਾਸ ਦੀ ਤਸਕਰੀ ਕਰਨ ਤੋਂ ਬਾਜ਼ ਨਹੀਂ ਆਏ। ਅੱਜ ਫਿਰ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਛਾਪਾ ਮਾਰਿਆ, ਜਿੱਥੋਂ ਪੁਲਿਸ ਨੇ ਮਾਸ ਬਰਾਮਦ ਕਰਕੇ ਆਪਣੇ ਕਬਜ਼ੇ ‘ਚ ਲੈ ਲਿਆ।

ਮੌਕੇ ਤੇ ਪੁੱਜੇ ਦੁਸਾਂਝ ਕਲਾਂ ਚੌਂਕੀ ਇੰਚਾਰਜ ਗੁਰਸ਼ਰਨ ਸਿੰਘ ਨੇ ਦਸਿਆ ਕਿ ਰੋਹਿਤ ਜੋਸ਼ੀ ਅਤੇ ਉਸ ਦੇ ਸਾਥੀਆਂ ਦੇ ਬਿਆਨਾਂ ਦੇ ਆਧਾਰ ‘ਤੇ 5 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਪਛਾਣ ਅਵਤਾਰ ਚੰਦ, ਸੁਰਿੰਦਰ ਪਾਲ, ਕਲੇਮ ਮੀਆਂ ਮੋਇਨ, ਜੋਰਕਮੀਆਂ ਵਜੋਂ ਹੋਈ ਹੈ।