Former MLA ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿੱਚ ਸ਼ਾਮਿਲ ਹੋਏ, 10 ਅਪ੍ਰੈਲ ਨੂੰ ਚੌਧਰੀ ਨੇ ‘ਆਪ’ ਕੀਤੀ ਸੀ ਜੁਆਇਨ
Relief to Congress: ਸਾਬਕਾ ਵਿਧਾਇਕ ਸੁਰਿੰਦਰ ਚੌਧਰੀ 10 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਜਦੋਂ ਕਰਤਾਰਪੁਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਕੀਤੀ ਸੀ, ਪਰ ਹੁਣ ਉਨ੍ਹਾਂ ਨੇ ਮੁੜ ਕਾਂਗਰਸ ਦਾ ਪੱਲਾ ਫੜ ਲਿਆ ਹੈ।

ਜਲੰਧਰ। ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਇੱਕ ਝਟਕਾ ਲੱਗਿਆ ਹੈ। 10 ਅਪ੍ਰੈਲ ਨੂੰ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਿਲ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਨੇ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਕਈ ਕਾਂਗਰਸੀ ਆਗੂ ਮੌਜੂਦ ਸਨ।
ਇਸ ਸਬੰਧ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਪ੍ਰੈੱਸ ਕਾਨਫਰੰਸ ਕੀਤੀ। ਤੇ ਉਨ੍ਹਾਂ ਨੇ ਕਿਹਾ ਕਿ ਕੁੱਝ ਗਲਤੀਆਂ ਹੋਈਆਂ ਸਨ ਉਨ੍ਹਾਂ ਸੁਧਾਰ ਲਿਆ ਜਾਵੇਗਾ। ਬਾਜਵਾ ਨੇ ਕਿਹਾ ਜੇਕਰ ਸਵੇਰ ਦਾ ਭੁੱਲਿਆ ਸ਼ਾਮ ਨੂੰ ਘਰ ਆ ਜਾਵੇ ਤਾਂ ਉਨੂੰ ਭੁੱਲਿਆ ਹੋਇਆ ਨਹੀਂ ਕਹਿੰਦੇ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ।
ਕਾਂਗਰਸ ਛੱਡਕੇ ਆਪ ‘ਚ ਗਏ ਸਨ ਸੁਰਿੰਦਰ ਚੌਧਰੀ
ਕਾਂਗਰਸ (Congress) ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਕਰਤਾਰਪੁਰ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਮੁੜ ਘਰ ਪਰਤ ਆਏ ਹਨ। ਦੱਸ ਦਈਏ ਕਿ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਕਰਤਾਰਪੁਰ ਰੈਲੀ ਦੌਰਾਨ ਆਪ ਨੂੰ ਪਾਰਟੀ ‘ਚ ਸ਼ਾਮਲ ਕੀਤਾ ਸੀ। ਪੰਜ ਵਾਰ ਵਿਧਾਇਕ ਚੌਧਰੀ ਜਗਜੀਤ ਸਿੰਘ ਦੇ ਬੇਟੇ ਸੁਰਿੰਦਰ ਸਿੰਘ ਕਾਂਗਰਸੀ ਸੰਸਦ ਮੈਂਬਰ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਹਨ। ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਜਲੰਧਰ ਵਿੱਚ ਜ਼ਿਮਨੀ ਚੌਣ ਹੋਣੀ ਹੈ ਜਿਸ ਲਈ ਕਾਂਗਰਸ ਪਾਰਟੀ ਨੇ ਪੂਰਾ ਜੋਰ ਲਗਾਇਆ ਹੈ। ਪਰ ਸੁਰਿੰਦਰ ਚੌਧਰੀ ਦੇ ਆਪ ਵਿੱਚ ਸ਼ਾਮਿਲ ਹੋਣ ਨਾਲ ਕਾਂਗਰਸ ਨੂੰ ਝਟਕਾ ਤਾਂ ਜਰੂਰ ਲੱਗਿਆ ਸੀ ਪਰ ਹੁਣ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਨੇ। ਸੁਰਿੰਦਰ ਚੌਧਰੀ 2017-2022 ਤੱਕ ਕਰਤਾਰਪੁਰ ਹਲਕੇ ਤੋਂ ਵਿਧਾਇਕ ਰਹੇ। ਉਹ 2022 ਵਿੱਚ ‘ਆਪ’ ਦੇ ਬਲਕਾਰ ਸਿੰਘ ਤੋਂ 4,754 ਵੋਟਾਂ ਨਾਲ ਹਾਰ ਗਏ ਸਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ