ਜਲੰਧਰ ਪੁਲਿਸ ਦੇ ਹੱਥੇ ਚੜ੍ਹੇ ਹਥਿਆਰਾਂ ਸਮੇਤ 4 ਭਗੌੜੇ ਗੈਂਗਸਟਰ, ਚਾਰ ਲੋਕਾਂ ਦੀ ਲੈਣ ਵਾਲੇ ਸਨ ਜਾਨ

Updated On: 

03 Aug 2023 19:09 PM

Crime News: ਪੁਲਿਸ ਮੁਤਾਬਕ, ਇਨ੍ਹਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਵਾਲੇ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਛੇਤੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸਾਰੇ ਮੁਲਜ਼ਮਾਂ ਤੇ ਪਹਿਲਾਂ ਤੋਂ ਹੀ 10-15 ਕੇਸ ਦਰਜ ਹਨ।

ਜਲੰਧਰ ਪੁਲਿਸ ਦੇ ਹੱਥੇ ਚੜ੍ਹੇ ਹਥਿਆਰਾਂ ਸਮੇਤ 4 ਭਗੌੜੇ ਗੈਂਗਸਟਰ, ਚਾਰ ਲੋਕਾਂ ਦੀ ਲੈਣ ਵਾਲੇ ਸਨ ਜਾਨ
Follow Us On

ਆਦਮਪੁਰ ਪੁਲਿਸ ਨੇ 4 ਖਤਰਨਾਕ ਭਗੌੜੇ ਗੈਂਗਸਟਰਾਂ (Gangster) ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ ਹਥਿਆਰ ਵੀ ਬਰਾਮਦ ਕੀਤੇ ਹਨ। ਐਸਆਈ ਮਨਪ੍ਰੀਤ ਸਿੰਘ ਥਾਣਾ ਆਦਮਪੁਰ ਅਤੇ ਇੰਸਪੈਕਟਰ ਪੁਸ਼ਪ ਬਾਲੀ ਕ੍ਰਾਈਮ ਬ੍ਰਾਂਚ ਜਲੰਧਰ ਦੇਹਾਤ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਤਹਿਤ ਇਨ੍ਹਾਂ ਚਾਰੇ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ 3 ਪਿਸਤੌਲ .32 ਬੋਰ, 13 ਜਿੰਦਾ ਰਾਉਂਡ ਬਰਾਮਦ ਕੀਤੇ ਹਨ।

ਮੁਲਜ਼ਮਾਂ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪੰਸ਼ਾਤਾ, ਅਮਨਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਰੇਹਾਣਾ ਜੱਟਾਂ, ਸੌਰਵ ਉਰਫ ਗੌਰੀ ਪੁੱਤਰ ਵਿਜੇ ਕੁਮਾਰ ਵਾਸੀ ਰੇਹਾਨਾ ਜੱਟ ਅਤੇ ਇਕ ਹੋਰ ਮੁਲਜ਼ਮ ਵਜੋਂ ਹੋਈ ਹੈ।

ਪੁਲਿਸ ਨੇ ਦਿੱਤੀ ਮਾਮਲੇ ਦੀ ਜਾਣਕਾਰੀ

ਗ੍ਰਿਫਤਾਰ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਮੁਖਵਿੰਦਰ ਸਿੰਘ ਭੁੱਲਰ (Mukhwinder Singh Bhullar) ਨੇ ਦੱਸਿਆ ਕਿ 30 ਜੁਲਾਈ ਨੂੰ ਮਹਾਂਵੀਰ ਸਿੰਘ ਉਰਫ਼ ਕੋਕਾ ਪੁੱਤਰ ਤਿਰਲੋਚਨ ਸਿੰਘ ਵਾਸੀ ਦਮੁੰਡਾ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਕੁਲਵੰਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਪੰਸ਼ਾਤਾ ਜੋ ਕਿ ਭਗੌੜਾ ਹੈ, ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸਨੂੰ ਜਾਨੋ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਸਨ।

ਪੁਲਿਸ ਮੁਤਾਬਕ, ਇਸ ਦੌਰਾਨ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕੀਤਾ। ਪੀੜਤ ਮਹਾਂਵੀਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮਾਂ ਖਿਲਾਫ ਧਾਰਾ 307, 323, 324, 34 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version