ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਮੈਡੀਕਲ ਟੀਮਾਂ ਨਾਲ ਕੀਤੀ ਗੱਲਬਾਤ
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹੁਕਮ ਜਾਰੀ ਕੀਤੇ।
ਜਲੰਧਰ ਨਿਊਜ਼। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਸਬ ਡਵੀਜ਼ਨ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਿਹਤ ਵਿਭਾਗ (Health Department) ਦੀਆਂ ਟੀਮਾਂ ਨੂੰ ਹੁਕਮ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਲਈ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਨ ਅਤੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ।
ਸਿਹਤ ਮੰਤਰੀ ਨੇ ਮੈਡੀਕਲ ਟੀਮਾਂ ਨਾਲ ਗੱਲਬਾਤ ਕੀਤੀ
ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਮੰਡਾਲਾ ਛੰਨਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਘਰਾਂ ਤੱਕ ਮੈਡੀਕਲ ਟੀਮਾਂ ਨੂੰ ਪਹੁੰਚਿਆ ਜਾਵੇਗਾ। ਮੈਡੀਕਲ ਚੈੱਕਅਪ ਲਈ ਟੀਮਾਂ ਲੋਕਾਂ ਦੇ ਘਰ-ਘਰ ਜਾ ਕੇ ਚੈੱਕਅਪ ਕਰਨਗੀਆਂ। ਉਨ੍ਹਾਂ ਨੇ ਕਿਹਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਹਰ ਸੰਭਵ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ।
ਸਿਹਤ ਵਿਭਾਗ ਦੀਆਂ ਟੀਮਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਡਾ.ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਹਰ ਸੰਭਵ ਮੈਡੀਕਲ ਸਹੂਲਤ ਉਪਲਬੱਧ ਕਰਵਾਈ ਗਈ ਹੈ ਜੋ ਕਿ ਮਰੀਜ਼ਾਂ ਤੱਕ ਪਹੁੰਚਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਕੋਈ ਵੀ ਮਰੀਜ਼ ਜਾਂ ਸਰੀਰਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਚੈੱਕਅਪ ਜਾਂ ਮੈਡੀਕਲ ਸਹਾਇਤਾ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।
ਸੀਚੇਵਾਲ ਨਾਲ ਮੌਜੂਦਾ ਸਥਿਤੀ ਬਾਰੇ ਕੀਤੀ ਚਰਚਾ
ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਪਿੰਡ ਮੰਡਾਲਾ ਛੰਨਾ ਵਿਖੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨਾਲ ਮੁਲਾਕਾਤ ਕਰਕੇ ਇਲਾਕੇ ਵਿੱਚ ਮੌਜੂਦਾ ਹਲਾਤ ਬਾਰੇ ਚਰਚਾ ਕੀਤੀ। ਸਿਹਤ ਮੰਤਰੀ ਨੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮੈਂਬਰ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਵਿੱਚ ਪਾਏ ਪਾੜ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਦੇ ਸਹਿਯੋਗ ਨਾਲ ਪਏ ਪਾੜ ਨੂੰ ਪੂਰਨ ਦੀ ਤਾਰੀਫ ਕੀਤੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ