ਮਾਨ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ- ਸੁਸ਼ੀਲ ਰਿੰਕੂ
ਪੰਜਾਬ ਸਰਕਾਰ ਵਲੋਂ ਜਿਥੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਦਿੱਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵਿੱਚ ਖੇਡ ਸਭਿਆਚਾਰ ਪੈਦਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਸੀਜ਼ਨ-2 ਦਾ ਸ਼ੁਭ ਆਰੰਭ ਬਠਿੰਡਾ ਤੋਂ ਮੰਗਲਵਾਰ ਨੂੰ ਕੀਤਾ ਜਾ ਰਿਹਾ ਹੈ।
ਜਲੰਧਰ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਦੇਸ਼ ਦਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਹਾਸਿਲ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਟੇਬਲ ਟੈਨਿਸ (Punjab Table Tennis) ਐਸੋਸੀਏਸ਼ਨ ਵਲੋਂ ਕਰਵਾਏ ਗਏ ਪੰਜਾਬ ਸਟੇਟ ਰੈਂਕਿੰਗ ਟੂਰਨਾਮੈਂਟ ਦੇ ਜੇਤੂਆਂ ਨੂੰ ਇਨਾਮ ਤਕਸੀਮ ਕਰਦਿਆਂ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਰਿੰਕੂ ਨੇ ਕਿਹਾ ਕਿ ਪੰਜਾਬ ਸਰਕਾਰ (Punjab Govt) ਵੱਲੋਂ ਜਿਥੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਦਿੱਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵਿੱਚ ਖੇਡ ਸਭਿਆਚਾਰ ਪੈਦਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ।


