ਮਾਨ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ- ਸੁਸ਼ੀਲ ਰਿੰਕੂ

Updated On: 

26 Aug 2023 21:19 PM

ਪੰਜਾਬ ਸਰਕਾਰ ਵਲੋਂ ਜਿਥੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਦਿੱਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵਿੱਚ ਖੇਡ ਸਭਿਆਚਾਰ ਪੈਦਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਸੀਜ਼ਨ-2 ਦਾ ਸ਼ੁਭ ਆਰੰਭ ਬਠਿੰਡਾ ਤੋਂ ਮੰਗਲਵਾਰ ਨੂੰ ਕੀਤਾ ਜਾ ਰਿਹਾ ਹੈ।

ਮਾਨ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ- ਸੁਸ਼ੀਲ ਰਿੰਕੂ
Follow Us On

ਜਲੰਧਰ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਦੇਸ਼ ਦਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਹਾਸਿਲ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਟੇਬਲ ਟੈਨਿਸ (Punjab Table Tennis) ਐਸੋਸੀਏਸ਼ਨ ਵਲੋਂ ਕਰਵਾਏ ਗਏ ਪੰਜਾਬ ਸਟੇਟ ਰੈਂਕਿੰਗ ਟੂਰਨਾਮੈਂਟ ਦੇ ਜੇਤੂਆਂ ਨੂੰ ਇਨਾਮ ਤਕਸੀਮ ਕਰਦਿਆਂ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਰਿੰਕੂ ਨੇ ਕਿਹਾ ਕਿ ਪੰਜਾਬ ਸਰਕਾਰ (Punjab Govt) ਵੱਲੋਂ ਜਿਥੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਦਿੱਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵਿੱਚ ਖੇਡ ਸਭਿਆਚਾਰ ਪੈਦਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ।

‘ਖੇਡਾਂ ਵਤਨ ਪੰਜਾਬ ਦੀਆਂ ਮੰਗਲਵਾਰ ਤੋਂ ਸ਼ੁਰੂ’

ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਸੀਜ਼ਨ-2 ਦਾ ਸ਼ੁਭ ਆਰੰਭ ਬਠਿੰਡਾ (Bathinda) ਤੋਂ ਮੰਗਲਵਾਰ ਨੂੰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਹਰ ਵਰਗ ਦੇ ਖਿਡਾਰੀ ਸ਼ਾਮਿਲ ਹੋਣਗੇ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ। ਉਨ੍ਹਾਂ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਦੇ ਖੇਤਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਉਨ੍ਹਾਂ ਦਾ ਭਵਿੱਖ ਬਣੇਗਾ ਉਥੇ ਹੀ ਉਨਾਂ ਦਾ ਸਰਵਪੱਖੀ ਵਿਕਾਸ ਵੀ ਹੋਵੇਗਾ।

ਖਿਡਾਰੀਆਂ ਨੂੰ ਵੰਡੇ ਗਏ ਇਨਾਮ

ਇਸ ਮੌਕੇ ਪੰਜਾਬ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਕਰਵਾਏ ਗਏ ਇਸ ਉਪਰਾਲੇ ਦੀ ਭਰਪੂਰ ਪ੍ਰਸੰਸ਼ਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਨਾਲ ਨੌਜਵਾਨਾਂ ਨੂੰ ਨਵੇਂ ਮੌਕੇ ਮਿਲਣਗੇ। ਉਨ੍ਹਾਂ ਵਲੋਂ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਕਰਵਾਉਣ ਲਈ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਉਪਰੰਤ ਉਨ੍ਹਾਂ ਵਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।

Exit mobile version