AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Indian Students in Canada: ਕੈਨੇਡਾ ‘ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਚੋਂ ਦੋ ਦੇ ਪਰਿਵਾਰ ਨੇ ਦੱਸੀ ਏਜੰਟ ਦੇ ਫਰਜੀਵਾੜੇ ਦੀ ਕਹਾਣੀ

Case History of Two Canada Students: ਪੁਲਿਸ ਨੇ ਇਸ ਮਾਮਲੇ ਵਿੱਚ ਦੋ FIR ਦਰਜ ਕੀਤੀਆਂ ਹਨ, ਜਿਨ੍ਹਾਂ ਚੋਂ ਇੱਕ ਜਲੰਧਰ ਦੀ ਓਸ਼ਿਨ ਅਰੋੜਾ ਦੇ ਪਿਤਾ ਬਲਦੇਵ ਰਾਜ ਅਤੇ ਦੂਜੀ ਫ਼ਿਰੋਜ਼ਪੁਰ ਦੀ ਸਿਮਰਨ ਕੌਰ ਦੇ ਪਿਤਾ ਜਗਰਾਜ ਸਿੰਘ ਨੇ ਦਰਜ ਕਰਵਾਈ ਹੈ।

Indian Students in Canada: ਕੈਨੇਡਾ 'ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਚੋਂ ਦੋ ਦੇ ਪਰਿਵਾਰ ਨੇ ਦੱਸੀ ਏਜੰਟ ਦੇ ਫਰਜੀਵਾੜੇ ਦੀ ਕਹਾਣੀ
davinder-kumar-jalandhar
| Updated On: 08 Jun 2023 17:16 PM IST
Share
ਜਲੰਧਰ/ਫਿਰੋਜ਼ਪੁਰ ਨਿਊਜ਼: ਜਦੋਂ ਤੋਂ ਕੈਨੇਡੀਅਨ ਸਰਕਾਰ ਨੇ ਲਗਭਗ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ (Deport)ਕਰਨ ਦਾ ਫੈਸਲਾ ਕੀਤਾ ਹੈ, ਉਦੋਂ ਤੋਂ ਹੀ ਇਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗਾ ਹੋਇਆ ਹੈ। ਜਲੰਧਰ ਦੇ ਏਜੰਟਾਂ ਨੇ ਸੈਂਕੜੇ ਵਿਦਿਆਰਥੀਆਂ ਨੂੰ ਫਰਜੀ ਤਰੀਕੇ ਨਾਲ ਵਿਦੇਸ਼ ਭੇਜ ਕੇ ਲੱਖਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਤੇ ਇਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਦਾਅ ਤੇ ਲਾ ਦਿੱਤਾ। ਆਪਣੇ ਨਾਲ ਹੋਈ ਇਸ ਧੋਖਾਧੜੀ ਦੇ ਖਿਲਾਫ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸਾਗਾ ਵਿਖੇ ਪੱਕਾ ਮੋਰਚਾ ਲਾਇਆ ਹੋਇਆ ਹੈ। ਇਨ੍ਹਾਂ ਵਿਦਿਆਰਥੀਆਂ ‘ਚੋਂ ਜਲੰਧਰ ਅਤੇ ਫਿਰੋਜ਼ਪੁਰ ਦੀਆਂ ਦੋ ਕੁੜੀਆਂ ਵੀ ਸ਼ਾਮਲ ਹਨ। ਇੱਕ ਪਾਸੇ ਜਿੱਥੇ ਹਲਕਾ ਨਕੋਦਰ, ਜਲੰਧਰ ਦੇ ਪਿੰਡ ਸੰਗੋਵਾਲ ਦੀ ਰਹਿਣ ਵਾਲੀ ਕੁੜੀ ਓਸ਼ਿਨ ਅਰੋੜਾ ਹੈ, ਜੋ ਕੈਨੇਡਾ ਦੇ ਸਰੀ ਚ ਮੁਸ਼ਕਲਾਂ ‘ਚ ਘਿਰੀ ਹੋਈ ਹੈ, ਤਾਂ ਦੂਜੇ ਪਾਸੇ ਫਿਰੋਜ਼ਪੁਰ ਦੀ ਰਹਿਣ ਵਾਲੀ ਸਿਮਰਨ ਕੌਰ ਹੈ, ਜਿਸਨੂੰ ਫਰਜ਼ੀ ਆਫਰ ਲੈਟਰ ਦੇ ਕੇ ਏਜੰਟਾਂ ਨੇ ਉਸਦਾ ਭਵਿੱਖ ਖਤਰੇ ‘ਚ ਪਾ ਦਿੱਤਾ ਹੈ। ਜਲੰਧਰ ਦੇ ਪਿੰਡ ਸੰਗੋਵਾਲ ਦੇ ਵਸਨੀਕ ਓਸ਼ਿਨ ਅਰੋੜਾ ਦੇ ਪਿਤਾ ਬਲਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ 2016 ‘ਚ ਕੈਨੇਡਾ ਗਈ ਸੀ। ਜਲੰਧਰ ਦੇ ਏਜੰਟ ਬ੍ਰਿਜੇਸ਼ ਮਿਸ਼ਰਾ ਨੇ ਸਟੱਡੀ ਤੋਂ ਬਾਅਦ ਪੀਆਰ ਦਿਵਾਉਣ ਦੀ ਡੀਲ 9 ਲੱਖ ਰੁਪਏ ‘ਚ ਤੈਅ ਕੀਤੀ ਸੀ। ਉਨ੍ਹਾਂ ਨੇ ਬ੍ਰਿਜੇਸ਼ ਮਿਸ਼ਰਾ ਨੂੰ 7 ਤੋਂ 7.25 ਲੱਖ ਰੁਪਏ ਦੇ ਦਿੱਤੇ। ਉਨ੍ਹਾਂ ਦੀ ਧੀ ਓਸ਼ਿਨ ਅਰੋੜਾ ਨੇ ਢਾਈ ਸਾਲ ਉੱਥੇ ਪੜ੍ਹਾਈ ਕੀਤੀ ਅਤੇ ਉਸ ਤੋਂ ਬਾਅਦ ਸਰੀ ਦੇ ਇੱਕ ਪ੍ਰਾਈਵੇਟ ਰੈਸਟੋਰੈਂਟ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ। ਢਾਈ ਸਾਲ ਕੰਮ ਕਰਨ ਤੋਂ ਬਾਅਦ ਜਦੋਂ ਉਸ ਨੇ ਪੀਆਰ ਲਈ ਅਪਲਾਈ ਕੀਤਾ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਨੂੰ ਦਿੱਤਾ ਗਿਆ ਆਫਰ ਲੈਟਰ ਫਰਜ਼ੀ ਹੈ। ਓਸ਼ਿਨ ਨੇ ਲਿਸਟ ਉਨ੍ਹਾਂ ਨੂੰ ਭੇਜੀ ਤਾਂ ਪਤਾ ਲੱਗਾ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਬਾਰੇ ਆਪਣੀ ਭੈਣ ਐਡਵੋਕੇਟ ਨਵਜੋਤ ਕੌਰ ਨਾਲ ਗੱਲ ਕੀਤੀ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਅਤੇ ਬ੍ਰਿਜੇਸ਼ ਮਿਸ਼ਰਾ ਅਤੇ ਰਾਹੁਲ ਭਾਰਗਵ ਦੇ ਖਿਲਾਫ ਐਫਆਈਆਰ ਦਰਜ ਕਰਵਾਈ। ਇਸ ਮਾਮਲੇ ਵਿੱਚ ਓਸ਼ਿਨ ਦੀ ਭੂਆ ਅਤੇ ਐਡਵੋਕੇਟ ਨਵਜੋਤ ਕੌਰ ਨਾਲ ਟੀਵੀ9 ਨੇ ਗੱਲਬਾਤ ਦੌਰਾਨ ਵਿਸਥਾਨ ਨਾਲ ਸਾਰੀ ਜਾਣਕਾਰੀ ਦਿੱਤੀ। ਨਵਜੋਤ ਦਾ ਕਹਿਣਾ ਹੈ ਕਿ 2 ਸਤੰਬਰ 2016 ਨੂੰ ਜਦੋਂ ਓਸ਼ਿਨ ਕੈਨੇਡਾ ਪਹੁੰਚੀ ਤਾਂ ਉਸ ਨੇ ਉੱਥੇ ਜਾ ਕੇ ਆਪਣੇ ਪਿਤਾ ਨਾਲ ਗੱਲ ਕੀਤੀ ਅਤੇ ਕਿਹਾ ਕਿ ਸ਼ੈਰੀਡਨ ਕਾਲਜ ਦੀ ਸੂਚੀ ਵਿੱਚ ਉਸ ਦਾ ਨਾਂ ਨਹੀਂ ਹੈ। ਜਦੋਂ ਬ੍ਰਿਜੇਸ਼ ਨੂੰ ਇਸ ਬਾਰੇ ਦੱਸਿਆ ਗਿਆ ਤਾਂ ਉਸ ਨੇ ਕਿਹਾ ਕਿ ਇਹ ਸਭ ਕੁਝ ਕਿਸੇ ਤਕਨੀਕੀ ਕਾਰਨ ਕਰਕੇ ਹੋਇਆ ਹੈ, ਉਹ ਉਸ ਦੇ ਸੰਪਰਕ ਵਿੱਚ ਰਹੇ, ਜਲਦੀ ਹੀ ਉਸ ਦਾ ਕੰਮ ਹੋ ਜਾਵੇਗਾ ਅਤੇ ਓਸ਼ਿਨ ਕਾਲਜ ਜਾ ਸਕੇਗੀ। ਥੋੜੀ ਸਮੇਂ ਬਾਅਦ ਉਸਦੇ ਜਲੰਧਰ ਦਫਤਰ ਵਿੱਚ ਪੁੱਛਗਿੱਛ ਕੀਤੀ ਤਾਂ ਉਸਨੇ ਜਵਾਬ ਦਿੱਤਾ ਕਿ ਓਸ਼ੀਨ ਦਾ ਦਾਖਲਾ ਰੱਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਬ੍ਰਿਜੇਸ਼ ਮਿਸ਼ਰਾ ਉਸ ਨੂੰ ਕਦੇ ਨਹੀਂ ਮਿਲਿਆ। ਆਫਰ ਲੈਟਰ ਬਾਰੇ ਨਵਜੋਤ ਨੇ ਦੱਸਿਆ ਕਿ ਆਫਰ ਲੈਟਰ ‘ਚ ਕੋਈ ਖਾਮੀ ਨਹੀਂ ਸੀ, ਆਫਰ ਲੈਟਰ ਯੂਨੀਵਰਸਿਟੀ ਨੇ ਹੀ ਜਾਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਹ ਲੋਕ ਕਿਸ ਤਰ੍ਹਾਂ ਆਫਰ ਲੈਟਰ ਤਿਆਰ ਕਰਦੇ ਸਨ, ਉਨ੍ਹਾਂ ਦਾ ਆਪਣਾ ਸਿਸਟਮ ਸੀ ਜਿਸ ਰਾਹੀਂ ਉਹ ਇਕ ਵਿਦਿਆਰਥੀ ਦੀ ਫੀਸ ਭਰ ਕੇ ਤਿੰਨ ਜਾਂ ਇਸ ਤੋਂ ਵੱਧ ਬੱਚਿਆਂ ਦੇ ਆਫਰ ਲੈਟਰ ਤਿਆਰ ਕਰਵਾ ਕੇ ਵੱਖ-ਵੱਖ ਵਿਦਿਆਰਥੀਆਂ ਨੂੰ ਦੇ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪਿੰਡ ਦੀ ਇੱਕ ਹੋਰ ਲੜਕੀ ਕੈਨੇਡਾ ਗਈ ਸੀ, ਜੋ ਬਾਅਦ ਵਿੱਚ ਕੈਨੇਡਾ ਤੋਂ ਸੜਕ ਮਾਰਗ ਰਾਹੀਂ ਅਮਰੀਕਾ ਪਹੁੰਚ ਕੇ ਵਿਆਹ ਕਰਵਾ ਲੈਂਦੀ ਹੈ, ਕੈਨੇਡਾ ਸਰਕਾਰ ਨੇ ਉਸ ਨੂੰ ਵੀ ਡਿਪੋਰਟ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਹੁਣ ਉਸ ਨੂੰ ਬ੍ਰਿਜੇਸ਼ ਮਿਸ਼ਰਾ ਦਾ ਫੋਨ ਆਇਆ ਕਿ ਤੁਸੀਂ ਆਪਣੀ ਸ਼ਿਕਾਇਤ ਵਾਪਸ ਲੈ ਲਓ ਨਹੀਂ ਤਾਂ ਤੁਹਾਡੀ ਬੇਟੀ ਜਿਸ ਤਰ੍ਹਾਂ ਉਹ ਕੈਨੇਡਾ ਗਈ ਸੀ, ਉਸੇ ਤਰ੍ਹਾਂ ਭਾਰਤ ਵਾਪਸ ਵੀ ਆ ਸਕਦੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...