ਸੰਦੀਪ ਨੰਗਲ ਅੰਬੀਆ ਕਤਲ ਕੇਸ: ਜਲੰਧਰ ਅਦਾਲਤ ‘ਚ ਗੈਂਗਸਟਰਾਂ ਦੀ ਪੇਸ਼ੀ, ਅਗਲੀ ਸੁਣਵਾਈ 21 ਨੂੰ

Updated On: 

07 Aug 2023 17:53 PM

Sandeep Nangal Ambian Murder Case: ਸੰਦੀਮ ਨੰਗਲ ਅੰਬੀਆ ਕਤਲ ਕੇਸ ਦੀ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਪਹਿਲੀ ਸੁਣਵਾਈ ਦੌਰਾਨ ਤਿੰਨ ਮੁਲਜ਼ਮਾਂ ਦੇ ਪੇਸ਼ ਨਾ ਹੋਣ ਕਾਰਨ ਅਦਾਲਤ ਨੇ 21 ਅਗਸਤ ਮੁੱੜ ਸੁਣਵਾਈ ਦੀ ਤਰੀਕ ਤੈਅ ਕੀਤੀ ਹੈ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਨਿੱਜੀ ਤੌਰ ਤੇ ਅਦਾਲਤ ਵਿੱਚ ਹਾਜ਼ਰ ਰਹਿਣ ਲਈ ਕਿਹਾ ਹੈ।

ਸੰਦੀਪ ਨੰਗਲ ਅੰਬੀਆ ਕਤਲ ਕੇਸ: ਜਲੰਧਰ ਅਦਾਲਤ ਚ ਗੈਂਗਸਟਰਾਂ ਦੀ ਪੇਸ਼ੀ, ਅਗਲੀ ਸੁਣਵਾਈ 21 ਨੂੰ
Follow Us On

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ (Sandeep Nangal Ambia Case) ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਹਰਿਆਣਾ ਅਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨੂੰ ਸੋਮਵਾਰ ਨੂੰ ਸਖ਼ਤ ਸੁਰੱਖਿਆ ਹੇਠ ਜਲੰਧਰ ਦੇ ਕੇ ਕੇ ਜੈਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਕਤਲ ਦੀ ਜਾਂਚ ਤੋਂ ਬਾਅਦ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ।

ਅਦਾਲਤ ਵਿੱਚ ਰਜਿੰਦਰ, ਮਨਜੋਤ, ਸਚਿਨ, ਅਮਿਤ ਡਾਗਰ, ਕੌਸ਼ਲ ਚੌਧਰੀ, ਵਿਕਾਸ ਮਾਹਲੇ, ਅੰਮ੍ਰਿਤਸਰ ਤੋਂ ਇਲਾਵਾ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅਤੇ ਹਰਿੰਦਰ ਸਿੰਘ ਫ਼ੌਜੀ, ਫਤਿਹ ਸਿੰਘ ਉਰਫ਼ ਯੁਵਰਾਜ, ਸਿਮਰਨਜੀਤ ਉਰਫ਼ ਜੁਝਾਰ ਸਿੰਘ ਉਰਫ਼ ਗੈਂਗਸਟਰ, ਯਾਦਵਿੰਦਰ ਸਿੰਘ ਅਤੇ ਵਿਕਾਸ ਮਾਡਰਨ ਜੇਲ੍ਹ ਦੀ ਮਾਡਰਨ ਜੇਲ੍ਹ ਤੋਂ ਪੇਸ਼ ਹੋਏ। ਵਿਕਾਸ ਮਹੇ ਉਰਫ ਵਿਕਾਸ ਦਹੀਆ ਨੂੰ ਨਿੱਜੀ ਤੌਰ ‘ਤੇ ਅਦਾਲਤ ‘ਚ ਪੇਸ਼ ਕੀਤਾ ਗਿਆ।

ਮੈਚ ਦੌਰਾਨ ਸ਼ਰੇਆਮ ਹੋਇਆ ਸੀ ਅੰਬੀਆ ਦਾ ਕਤਲ

ਅੰਤਰਰਾਸ਼ਟਰੀ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਪੰਜ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਪਿੰਡ ਵਿੱਚ ਸੰਦੀਪ ਚੱਲ ਰਹੇ ਟੂਰਨਾਮੈਂਟ ਲਈ ਪੁੱਜਿਆ ਸੀ। ਮੈਚ ਦੇ ਵਿਚਕਾਰ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ ਸੀ।

ਹਮਲਾਵਰ ਸਫੇਦ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ ‘ਤੇ ਕਰੀਬ 20 ਰਾਉਂਡ ਫਾਇਰ ਕੀਤੇ। ਉਸ ਨੂੰ ਮੂੰਹ ਤੋਂ ਛਾਤੀ ਤੱਕ ਗੋਲੀਆਂ ਮਾਰੀਆਂ ਗਈਆਂ ਸਨ।

ਫਤਿਹ ਨੇ ਕੀਤਾ ਸੀ ਸ਼ੂਟਰਾਂ ਦਾ ਇੰਤਜ਼ਾਮ

ਜੇਲ ਤੋਂ ਰਿਮਾਂਡ ‘ਤੇ ਆਏ ਗੈਂਗਸਟਰ ਫਤਿਹ ਨੇ ਕਬੂਲ ਕੀਤਾ ਕਿ ਉਸ ਨੇ ਕੈਨੇਡਾ ‘ਚ ਬੈਠੇ ਸਨਾਵਰ ਢਿੱਲੋਂ ਦੇ ਕਹਿਣ ‘ਤੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਸਲਾਹ ਕਰਕੇ ਸ਼ੂਟਰਾਂ ਨੂੰ ਹਾਇਰ ਕੀਤਾ ਸੀ।

ਦੁੱਨੇਕੇ ਦੇ ਇਸ਼ਾਰੇ ‘ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮ੍ਰਿਤਸਰ ਦੇ ਪ੍ਰੀਤਮ ਐਨਕਲੇਵ ‘ਚ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਗੋਲੀਬਾਰੀ ਕਰਨ ਵਾਲਿਆਂ ਨੂੰ ਠਿਕਾਣਾ ਮੁਹੱਈਆ ਕਰਵਾਇਆ ਸੀ। ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਦੀ ਰਾਈਫਲ ਬਰਾਮਦ ਕੀਤੀ ਸੀ। ਸਵਰਨ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ