ਜਲੰਧਰ ‘ਚ 30 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਏਐਸਆਈ ਰੰਗੇ ਹੱਥੀਂ ਕਾਬੂ: ਕੇਸ ‘ਚੋਂਣ ਦੇ ਨਾਮ ਹਟਾਉਣ ਬਦਲੇ ਮੰਗੇ ਸਨ 2 ਲੱਖ ਰੁਪਏ

Published: 

21 Jul 2023 19:47 PM

Crime News: ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ 13 ਮਈ 2022 ਨੂੰ ਗੁਰਪ੍ਰੀਤ ਸਿੰਘ ਅਤੇ ਹੋਰਾਂ ਖਿਲਾਫ ਥਾਣਾ ਪਤਾਰਾ ਵਿਖੇ ਮਾਮਲਾ ਦਰਜ ਕੀਤਾ ਸੀ।

ਜਲੰਧਰ ਚ 30 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਏਐਸਆਈ ਰੰਗੇ ਹੱਥੀਂ ਕਾਬੂ: ਕੇਸ ਚੋਂਣ ਦੇ ਨਾਮ ਹਟਾਉਣ ਬਦਲੇ ਮੰਗੇ ਸਨ 2 ਲੱਖ ਰੁਪਏ
Follow Us On

ਪੰਜਾਬ ਵਿਜੀਲੈਂਸ (Punjab Vigilance)ਨੇ ਜਲੰਧਰ ਦੇ ਪਤਾਰਾ ਥਾਣੇ ਵਿੱਚ ਤਾਇਨਾਤ ਇੱਕ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਦੀ ਪਛਾਣ ਰਾਮ ਪ੍ਰਕਾਸ਼ ਵਜੋਂ ਹੋਈ ਹੈ। ਰਾਮ ਪ੍ਰਕਾਸ਼ ਖ਼ਿਲਾਫ਼ ਥਾਣਾ ਵਿਜੀਲੈਂਸ, ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਮੁਲਜ਼ਮ ਏਐਸਆਈ ਜਸਵੀਰ ਸਿੰਘ ਜੱਜ ਵਾਸੀ ਗੁਰੂ ਨਾਨਕ ਨਗਰ ਪਿੰਡ ਕਾਕੀ ਦੀ ਸ਼ਿਕਾਇਤ ਤੇ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਜਸਵੀਰ ਸਿੰਘ ਪਿੰਡ ਕੰਗਣੀਵਾਲ ਵਿੱਚ ਡੇਅਰੀ ਫਾਰਮ ਚਲਾਉਂਦਾ ਹੈ।

ਡੇਅਰੀ ਫਾਰਮ ‘ਤੇ ਆ ਕੇ ਕੀਤੀ ਕੁੱਟਮਾਰ

ਇਸ ਮਾਮਲੇ ‘ਚ ਉਨ੍ਹਾਂ ‘ਤੇ ਦੂਜੇ ਪਾਸਿਓਂ ਸਮਝੌਤੇ ਲਈ ਦਬਾਅ ਪਾਇਆ ਜਾ ਰਿਹਾ ਸੀ। ਇਸੇ ਦੌਰਾਨ ਗੁਰਪ੍ਰੀਤ ਸਿੰਘ ਅਤੇ ਉਸ ਦਾ ਭਰਾ ਅਮਨਪ੍ਰੀਤ ਸਿੰਘ 27 ਸਤੰਬਰ 2022 ਨੂੰ ਉਨ੍ਹਾਂ ਦੇ ਡੇਅਰੀ ਫਾਰਮ ਵਿੱਚ ਆਏ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਜਸਵੀਰ ਸਿੰਘ ਅਤੇ ਉਸਦੇ ਲੜਕੇ ਜਸਤੇਜ ਸਿੰਘ ਖਿਲਾਫ ਥਾਣਾ ਪਤਾਰਾ ਵਿਖੇ 5 ਅਕਤੂਬਰ 2022 ਨੂੰ ਝੂਠਾ ਕੇਸ ਦਰਜ ਕਰਵਾ ਦਿੱਤਾ।

2 ਲੱਖ ਰੁਪਏ ਮੰਗੇ, 30 ਹਜ਼ਾਰ ਲੈ ਕੇ ਕਾਬੂ ਕਰ ਲਿਆ

ਸ਼ਿਕਾਇਤਕਰਤਾ ਦੇ ਪਿਤਾ ਕਰਨੈਲ ਸਿੰਘ ਨੇ ਐਸਐਸਪੀ ਜਲੰਧਰ (ਦਿਹਾਤੀ) ਅਤੇ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਨੂੰ ਪੋਤਰੇ ਜਸਤੇਜ ਸਿੰਘ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਾ 27 ਸਤੰਬਰ 2022 ਨੂੰ ਕਾਲਜ ਗਿਆ ਸੀ।

ਮਾਮਲੇ ਦੀ ਜਾਂਚ 5 ਅਕਤੂਬਰ 2022 ਨੂੰ ਏਐਸਆਈ ਰਾਮ ਪ੍ਰਕਾਸ਼ ਨੂੰ ਸੌਂਪੀ ਗਈ ਸੀ। ਪਰ ਉਸ ਨੇ ਜਸਤੇਜ ਦਾ ਨਾਮ ਕੇਸ ਵਿੱਚੋਂ ਹਟਾਉਣ ਦੇ ਬਦਲੇ 2 ਲੱਖ ਰੁਪਏ ਮੰਗੇ। ਮੰਗਣ ‘ਤੇ ਉਹ 30 ਹਜ਼ਾਰ ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਫਿਰ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਜਲੰਧਰ ਦੀ ਟੀਮ ਨੇ ਦੋਸ਼ੀ ਏਐਸਆਈ ਰਾਮ ਪ੍ਰਕਾਸ਼ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version