Jalandhar ByPoll: ‘ਆਪ’ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ ਭਗਵੰਤ ਮਾਨ, ਪੰਜਾਬ ਅਧਿਆਪਕ ਯੂਨੀਅਨ ਕਰੇਗੀ ਵਿਰੋਧ
ਜਲੰਧਰ ਜਿਮਨੀ ਚੋਣ ਨੂੰ ਲੈ ਕੇ 'ਆਪ' ਦੇ ਉਮੀਦਵਾਰ ਸੁਸ਼ੀਲ ਰਿੰਕੂ ਨਾਮਜ਼ਦਗੀ ਪੱਤਰ ਦਾਖਿਲ ਕਰਨਗੇ। ਇਸ ਦੌਰਾਨ ਸੀਐੱਮ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਇਸ ਤੋਂ ਬਾਅਦ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ 10 ਵਜੇ ਦੇ ਕਰੀਬ ਸ਼ੁਰੂ ਹੋਵੇਗਾ। ਉੱਧਰ ਮੰਗਾਂ ਪੂਰੀਆਂ ਨਾ ਹੋਣ ਕਾਰਨ ਪੰਜਾਬ ਅਧਿਆਪਕ ਯੂਨੀਅਨ ਨੇ ਭਗਵੰਤ ਮਾਨ ਦੇ ਰੋਡ ਸ਼ੋਅ ਦਾ ਵਿਰੋਧ ਕਰਨ ਦਾ ਫੈਸਲਾ ਲਿਆ।
ਜਲੰਧਰ। ਜ਼ਿਮਨੀ ਚੋਣ ਲਈ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜੋਰ ਲਗਾਇਆ ਹੋਇਆ ਹੈ। ਆਮ ਆਦਮੀ ਪਾਰਟੀ (Aam Aadmi Party) ਵੀ ਹਰ ਹਾਲ ਵਿੱਚ ਸੀਟ ਜਿੱਤਣਾ ਚਾਹੁੰਦੀ ਹੈ। ਇਸ ਕਾਰਨ ਸੀਐੱਮ ਜਲੰਧਰ ਵਿੱਚ ਰੈਲੀਆਂ ਕਰਕੇ ਜੋਰ ਨਾਲ ਚੋਣ ਪ੍ਰਚਾਰ ਕਰ ਰਹੇ ਨੇ। ਤੇ ਸੋਮਵਾਰ ਨੂੰ ਭਗਵੰਤ ਮਾਨ ਜਲੰਧਰ ਵਿੱਚ ਰੋਡ ਸ਼ੋਅ ਵੀ ਕਰਨਗੇ।
ਇਸ ਤੋਂ ਪਹਿਲਾਂ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਵੱਲੋਂ ਨਾਮਜ਼ਦਗੀ ਪੱਤਰ ਦਾਖਿਲ ਕੀਤਾ ਜਾਵੇਗਾ। ਇਸ ਦੌਰਾਨ ਵੀ ਸੀਐੱਮ ਭਗਵੰਤ ਮਾਨ ਮੌਜੂਦ ਰਹਿਣਗੇ। ਇਸ ਤੋਂ ਬਾਅਦ 10 ਵਜੇ ਦੇ ਕਰੀਬ ਸੀਐੱਮ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ। ਪੁਲਿਸ ਨੇ ਇਸ ਸਬੰਧ ਵਿੱਚ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਹਨ।


