Jalandhar ByPoll: ‘ਆਪ’ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ ਭਗਵੰਤ ਮਾਨ, ਪੰਜਾਬ ਅਧਿਆਪਕ ਯੂਨੀਅਨ ਕਰੇਗੀ ਵਿਰੋਧ

davinder-kumar-jalandhar
Updated On: 

17 Apr 2023 09:06 AM

ਜਲੰਧਰ ਜਿਮਨੀ ਚੋਣ ਨੂੰ ਲੈ ਕੇ 'ਆਪ' ਦੇ ਉਮੀਦਵਾਰ ਸੁਸ਼ੀਲ ਰਿੰਕੂ ਨਾਮਜ਼ਦਗੀ ਪੱਤਰ ਦਾਖਿਲ ਕਰਨਗੇ। ਇਸ ਦੌਰਾਨ ਸੀਐੱਮ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਇਸ ਤੋਂ ਬਾਅਦ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ 10 ਵਜੇ ਦੇ ਕਰੀਬ ਸ਼ੁਰੂ ਹੋਵੇਗਾ। ਉੱਧਰ ਮੰਗਾਂ ਪੂਰੀਆਂ ਨਾ ਹੋਣ ਕਾਰਨ ਪੰਜਾਬ ਅਧਿਆਪਕ ਯੂਨੀਅਨ ਨੇ ਭਗਵੰਤ ਮਾਨ ਦੇ ਰੋਡ ਸ਼ੋਅ ਦਾ ਵਿਰੋਧ ਕਰਨ ਦਾ ਫੈਸਲਾ ਲਿਆ।

Jalandhar ByPoll: ਆਪ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ ਭਗਵੰਤ ਮਾਨ, ਪੰਜਾਬ ਅਧਿਆਪਕ ਯੂਨੀਅਨ ਕਰੇਗੀ ਵਿਰੋਧ
Follow Us On
ਜਲੰਧਰ। ਜ਼ਿਮਨੀ ਚੋਣ ਲਈ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜੋਰ ਲਗਾਇਆ ਹੋਇਆ ਹੈ। ਆਮ ਆਦਮੀ ਪਾਰਟੀ (Aam Aadmi Party) ਵੀ ਹਰ ਹਾਲ ਵਿੱਚ ਸੀਟ ਜਿੱਤਣਾ ਚਾਹੁੰਦੀ ਹੈ। ਇਸ ਕਾਰਨ ਸੀਐੱਮ ਜਲੰਧਰ ਵਿੱਚ ਰੈਲੀਆਂ ਕਰਕੇ ਜੋਰ ਨਾਲ ਚੋਣ ਪ੍ਰਚਾਰ ਕਰ ਰਹੇ ਨੇ। ਤੇ ਸੋਮਵਾਰ ਨੂੰ ਭਗਵੰਤ ਮਾਨ ਜਲੰਧਰ ਵਿੱਚ ਰੋਡ ਸ਼ੋਅ ਵੀ ਕਰਨਗੇ। ਇਸ ਤੋਂ ਪਹਿਲਾਂ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਵੱਲੋਂ ਨਾਮਜ਼ਦਗੀ ਪੱਤਰ ਦਾਖਿਲ ਕੀਤਾ ਜਾਵੇਗਾ। ਇਸ ਦੌਰਾਨ ਵੀ ਸੀਐੱਮ ਭਗਵੰਤ ਮਾਨ ਮੌਜੂਦ ਰਹਿਣਗੇ। ਇਸ ਤੋਂ ਬਾਅਦ 10 ਵਜੇ ਦੇ ਕਰੀਬ ਸੀਐੱਮ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ। ਪੁਲਿਸ ਨੇ ਇਸ ਸਬੰਧ ਵਿੱਚ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਹਨ।

ਪੰਜਾਬ ਅਧਿਆਕ ਯੂਨੀਅਨ ਕਰੇਗੀ ਵਿਰੋਧ

ਉੱਧਰ ਪੰਜਾਬ ਅਧਿਆਪਕ ਯੂਨੀਅਨ ਨੇ ਜਲੰਧਰ ਜ਼ਿਮਨੀ ਚੋਣ (Jalandhar ByPoll) ਨੂੰ ਲੈ ਕੇ ਭਗਵੰਤ ਮਾਨ ਜਿਹੜਾ ਰੋਡ ਸ਼ੋਅ ਕਰਨਗੇ ਉਹ ਉਸਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਰੋਡ ਸ਼ੋਅ ਦੌਰਾਨ ਸੀਐੱਮ ਦਾ ਬਾਈਕਾਟ ਕਰਨਗੇ। ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ (Punjab Govt) ਦੇ ਮੰਤਰੀਆਂ ਦੇ ਬਿਆਨ ਹੀ ਨਹੀਂ ਮਿਲਦੇ ਹਨ ਤੇ ਉਹਨਾਂ ਨੂੰ ਕਹਿ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦਾ ਕੰਮ ਕਰ ਦਿੱਤਾ ਗਿਆ ਹੈ। ਤੁਹਾਡੀ ਤਨਖਾਹ ਵਧਾ ਦਿੱਤੀ ਗਈ ਹੈ ਜਦਕਿ ਹੁਣ ਤੱਕ ਸਰਕਾਰ ਨੇ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਤੇ ਕਈ ਅਧਿਆਪਕ ਬਹੁਤ ਹੀ ਘੱਟ ਤਨਖਾਹ ਵਿੱਚ ਕੰਮ ਕਰਨ ਦੇ ਲਈ ਮਜ਼ਬੂਰ ਹਨ। ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਆਗੂ ਨੇ ਕਿਹਾ ਕਿ ਪਿਛਲੀ ਸਰਕਾਰ ਵੇਲੇ ਵੀ ਇਸ ਤਰ੍ਹਾਂ ਕੀਤਾ ਗਿਆ ਸੀ ਤੇ ਉਨ੍ਹਾਂ ਨੇ ਸੰਘਰਸ਼ ਕਰਕੇ ਸਰਕਾਰ ਨੂੰ ਹਿਲਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੁਣ ਵੀ ਜ਼ਿਮਨੀ ਚੋਣ ਵਿੱਚ ਉਹ ਸਰਕਾਰ ਦਾ ਵਿਰੋਧ ਕਰਨਗੇ। ਤੇ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਸੰਘਰਸ਼ ਕਰਦੇ ਹੀ ਰਹਿਣਗੇ।

ਆਦਮਪੁਰ ਦੇ ਲੋਕਾਂ ਚ ਸਰਕਾਰ ਖਿਲਾਫ ਗੁੱਸਾ

ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਦਾਅ-ਪੇਚ ਵਿੱਚ ਲੱਗੀਆਂ ਹੋਈਆਂ ਹਨ। ਉੱਥੇ ਜਲੰਧਰ ਦੇ ਆਦਮਪੁਰ ਦੇ ਲੋਕਾਂ ਚ ਇਨ੍ਹਾਂ ਪਾਰਟੀਆਂ ਖਿਲਾਫ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਨੇ ਆਪਣੀ ਨਾਰਾਜਗੀ ਜਾਹਿਰ ਕਰਦਿਆਂ ਚੋਣਾਂ ਦੇ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਇਸ ਫੈਸਲੇ ਨੂੰ ਸਿਆਸਤਦਾਨਾਂ ਤੱਕ ਪਹੁੰਚਾਉਣ ਲਈ ਸ਼ਹਿਰ ਦੀਆਂ ਕਈ ਥਾਵਾਂ ਤੇ ਬਾਕਾਇਦਾ ਪੋਸਟਰ ਵੀ ਲਗਾ ਦਿੱਤੇ ਹਨ। ਦਰਅਸਲ ਲੋਕਾਂ ਦੀ ਨਾਰਾਜਗੀ ਦੀ ਵਜ੍ਹਾ ਵੀ ਕਾਫੀ ਠੋਸ ਹੈ। ਜਲੰਧਰ-ਆਦਮਪੁਰ ਅਧੀਨ ਆਉਂਦੇ ਫਲਾਈਓਵਰ ਦਾ ਕੰਮ ਪਿਛਲੇ 7 ਸਾਲਾਂ ਤੋਂ ਰੁਕਿਆ ਹੋਇਆ ਹੈ। ਜਿਸ ਕਾਰਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।ਲੋਕਾਂ ਨੂੰ ਇਸ ਕਰਕੇ ਭਾਰੀ ਮੁਸ਼ੱਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਨੂੰ ਲੈ ਕੇ ਨਾਰਾਜ ਲੋਕਾਂ ਨੇ ਚੋਣਾਂ ਦਾ ਬਾਈਕਾਟ ਕਰਨ ਦਾ ਫੈਸਲਿਆਂ ਕਰਦਿਆਂ ਪੋਸਟਰ ਲਗਾ ਦਿੱਤੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ