Jalandhar Bypoll: ਆਦਮਪੁਰ ਵਾਸੀਆਂ ਨੇ ਕੀਤਾ ਜਿਮਨੀ ਚੋਣ ਦੇ ਬਾਈਕਾਟ ਦਾ ਐਲਾਨ, ਲਾਏ ਪੋਸਟਰ
Jalandhar Bypoll Programme: ਵੋਟਾਂ 10 ਮਈ, 2023 (ਬੁੱਧਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 13 ਮਈ, 2023 (ਸ਼ਨੀਵਾਰ) ਨੂੰ ਕੀਤੀ ਜਾਵੇਗੀ। ਚੋਣ ਪ੍ਰਕ੍ਰਿਰਿਆ 15 ਮਈ, 2023 (ਸੋਮਵਾਰ) ਨੂੰ ਮੁਕੰਮਲ ਹੋ ਜਾਵੇਗੀ।

ਜਲੰਧਰ ਨਿਊਜ: ਲੋਕ ਸਭਾ ਜ਼ਿਮਨੀ ਚੋਣ (Jalandhar Bypoll) ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਦਾਅ-ਪੇਚ ਵਿੱਚ ਲੱਗੀਆਂ ਹੋਈਆਂ ਹਨ। ਦੂਜੇ ਪਾਸੇ ਜਲੰਧਰ ਦੇ ਆਦਮਪੁਰ ਦੇ ਲੋਕਾਂ ‘ਚ ਇਨ੍ਹਾਂ ਪਾਰਟੀਆਂ ਖਿਲਾਫ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਨੇ ਆਪਣੀ ਨਾਰਾਜਗੀ ਜਾਹਿਰ ਕਰਦਿਆਂ ਚੋਣਾਂ ਦੇ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਇਸ ਫੈਸਲੇ ਨੂੰ ਸਿਆਸਤਦਾਨਾਂ ਤੱਕ ਪਹੁੰਚਾਉਣ ਲਈ ਸ਼ਹਿਰ ਦੀਆਂ ਕਈ ਥਾਵਾਂ ਤੇ ਬਾਕਾਇਦਾ ਪੋਸਟਰ ਵੀ ਲਗਾ ਦਿੱਤੇ ਹਨ।
ਦਰਅਸਲ ਲੋਕਾਂ ਦੀ ਨਾਰਾਜਗੀ ਦੀ ਵਜ੍ਹਾ ਵੀ ਕਾਫੀ ਠੋਸ ਹੈ। ਜਲੰਧਰ-ਆਦਮਪੁਰ ਅਧੀਨ ਆਉਂਦੇ ਫਲਾਈਓਵਰ ਦਾ ਕੰਮ ਪਿਛਲੇ 7 ਸਾਲਾਂ ਤੋਂ ਰੁਕਿਆ ਹੋਇਆ ਹੈ। ਜਿਸ ਕਾਰਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।ਲੋਕਾਂ ਨੂੰ ਇਸ ਕਰਕੇ ਭਾਰੀ ਮੁਸ਼ੱਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਨੂੰ ਲੈ ਕੇ ਨਾਰਾਜ ਲੋਕਾਂ ਨੇ ਚੋਣਾਂ ਦਾ ਬਾਈਕਾਟ ਕਰਨ ਦਾ ਫੈਸਲਿਆਂ ਕਰਦਿਆਂ ਪੋਸਟਰ ਲਗਾ ਦਿੱਤੇ ਹਨ।