Jalandhar Bypoll: ਆਦਮਪੁਰ ਵਾਸੀਆਂ ਨੇ ਕੀਤਾ ਜਿਮਨੀ ਚੋਣ ਦੇ ਬਾਈਕਾਟ ਦਾ ਐਲਾਨ, ਲਾਏ ਪੋਸਟਰ

Published: 

12 Apr 2023 19:17 PM

Jalandhar Bypoll Programme: ਵੋਟਾਂ 10 ਮਈ, 2023 (ਬੁੱਧਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 13 ਮਈ, 2023 (ਸ਼ਨੀਵਾਰ) ਨੂੰ ਕੀਤੀ ਜਾਵੇਗੀ। ਚੋਣ ਪ੍ਰਕ੍ਰਿਰਿਆ 15 ਮਈ, 2023 (ਸੋਮਵਾਰ) ਨੂੰ ਮੁਕੰਮਲ ਹੋ ਜਾਵੇਗੀ।

Jalandhar Bypoll: ਆਦਮਪੁਰ ਵਾਸੀਆਂ ਨੇ ਕੀਤਾ ਜਿਮਨੀ ਚੋਣ ਦੇ ਬਾਈਕਾਟ ਦਾ ਐਲਾਨ, ਲਾਏ ਪੋਸਟਰ
Follow Us On

ਜਲੰਧਰ ਨਿਊਜ: ਲੋਕ ਸਭਾ ਜ਼ਿਮਨੀ ਚੋਣ (Jalandhar Bypoll) ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਦਾਅ-ਪੇਚ ਵਿੱਚ ਲੱਗੀਆਂ ਹੋਈਆਂ ਹਨ। ਦੂਜੇ ਪਾਸੇ ਜਲੰਧਰ ਦੇ ਆਦਮਪੁਰ ਦੇ ਲੋਕਾਂ ‘ਚ ਇਨ੍ਹਾਂ ਪਾਰਟੀਆਂ ਖਿਲਾਫ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਨੇ ਆਪਣੀ ਨਾਰਾਜਗੀ ਜਾਹਿਰ ਕਰਦਿਆਂ ਚੋਣਾਂ ਦੇ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਇਸ ਫੈਸਲੇ ਨੂੰ ਸਿਆਸਤਦਾਨਾਂ ਤੱਕ ਪਹੁੰਚਾਉਣ ਲਈ ਸ਼ਹਿਰ ਦੀਆਂ ਕਈ ਥਾਵਾਂ ਤੇ ਬਾਕਾਇਦਾ ਪੋਸਟਰ ਵੀ ਲਗਾ ਦਿੱਤੇ ਹਨ।

ਦਰਅਸਲ ਲੋਕਾਂ ਦੀ ਨਾਰਾਜਗੀ ਦੀ ਵਜ੍ਹਾ ਵੀ ਕਾਫੀ ਠੋਸ ਹੈ। ਜਲੰਧਰ-ਆਦਮਪੁਰ ਅਧੀਨ ਆਉਂਦੇ ਫਲਾਈਓਵਰ ਦਾ ਕੰਮ ਪਿਛਲੇ 7 ਸਾਲਾਂ ਤੋਂ ਰੁਕਿਆ ਹੋਇਆ ਹੈ। ਜਿਸ ਕਾਰਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।ਲੋਕਾਂ ਨੂੰ ਇਸ ਕਰਕੇ ਭਾਰੀ ਮੁਸ਼ੱਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਨੂੰ ਲੈ ਕੇ ਨਾਰਾਜ ਲੋਕਾਂ ਨੇ ਚੋਣਾਂ ਦਾ ਬਾਈਕਾਟ ਕਰਨ ਦਾ ਫੈਸਲਿਆਂ ਕਰਦਿਆਂ ਪੋਸਟਰ ਲਗਾ ਦਿੱਤੇ ਹਨ।

ਫਲਾਈਓਵਰ ਨਾ ਬਣਨ ਤੋਂ ਨਰਾਜ ਨੇ ਲੋਕ

ਦੱਸ ਦੇਈਏ ਕਿ ਜਲੰਧਰ ‘ਚ ਸੰਸਦੀ ਉਪ ਚੋਣ ਤੋਂ ਪਹਿਲਾਂ ਡੀਸੀ ਜਸਪ੍ਰੀਤ ਸਿੰਘ ਨੇ ਫਲਾਈਓਵਰ ਦਾ ਦੌਰਾ ਵੀ ਕੀਤਾ ਸੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਆਦਮਪੁਰ ਵਿਖੇ ਲਟਕ ਰਹੇ ਫਲਾਈਓਵਰ ਦੇ ਕੰਮ ਨੂੰ ਜਲਦੀ ਹੱਲ ਕਰਨ ਲਈ ਦਬਾਅ ਪਾਉਣ ਲਈ ਕਿਹਾ ਸੀ। ਇਸ ਦੌਰਾਨ ਡੀਸੀ ਜਸਪ੍ਰੀਤ ਸਿੰਘ ਨੇ ਦੱਸਿਆ ਸੀ ਕਿ ਆਦਮਪੁਰ ਫਲਾਈਓਵਰ ਦਾ ਕੰਮ ਰੁਕਣ ਕਾਰਨ ਰਾਹਗੀਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨਾਲ ਪ੍ਰਾਜੈਕਟ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਛੇਤੀ ਹੀ ਇਸਦੇ ਰੱਖ-ਰਖਾਅ ਦਾ ਕੰਮ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਸੀ। ਪਰ ਹਾਲੇ ਤੱਕ ਇਸ ਮਾਮਲੇ ਵਿੱਚ ਕਾਰਵਾਈ ਨਾ ਹੋਣ ਤੋਂ ਨਰਾਜ ਲੋਕਾਂ ਨੇ ਹੁਣ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version