Jalandhar Bypoll: ਜ਼ਿਮਨੀ ਚੋਣ ਨੂੰ ਲੈ ਕੇ DC ਤੇ CP ਨੇ ਦਿੱਤੀ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ

Published: 

30 Mar 2023 18:51 PM

Dera Politics ਲੋਕ ਸਭਾ ਹਲਕੇ ਜਲੰਧਰ ਦੀ ਜ਼ਿਮਨੀ ਚੋਣ ਲਈ ਇਸ ਹਲਕੇ ਵਿੱਚ ਪੈਂਦੇ ਕਈ ਵੱਡੇ ਡੇਰੀਆਂ ਦਾ ਵੱਡਾ ਪ੍ਰਭਾਵ ਹੈ। ਇਹ ਡੇਰੇ ਕਿਸੇ ਵੀ ਪਾਰਟੀ ਦੀ ਜਿੱਤ ਅਤੇ ਹਾਰ ਵਿੱਚ ਅਹਿਮ ਭੂਮਿਕਾ ਅਦਾ ਕਰਦੀ ਹੈ। ਉੱਧਰ, ਪੁਲਿਸ ਅਤੇ ਪ੍ਰਸ਼ਾਸਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

Jalandhar Bypoll: ਜ਼ਿਮਨੀ ਚੋਣ ਨੂੰ ਲੈ ਕੇ DC ਤੇ CP ਨੇ ਦਿੱਤੀ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ

Jalandhar Bypoll: ਜ਼ਿਮਨੀ ਚੋਣ ਨੂੰ ਲੈ ਕੇ DC ਤੇ CP ਨੇ ਦਿੱਤੀ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ

Follow Us On

ਜਲੰਧਰ ਨਿਊਜ: ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਹਲਚੱਲ ਤੇਜ ਹੋ ਚੁੱਕੀ ਹੈ। ਇੱਕ ਪਾਸੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ, ਉੱਥੇ ਹੀ ਪੁਲਿਸ ਅਤੇ ਪ੍ਰਸ਼ਾਸਨ ਵੀ ਮੁਸਤੈਦ ਨਜਰ ਆ ਰਿਹਾ ਹੈ। ਇਸੇ ਸਿਲਸਿਲੇ ਵਿੱਚ ਵੀਰਵਾਰ ਨੂੰ ਜਲੰਧਰ ‘ਚ ਡੀਸੀ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਵੱਲੋਂ ਪ੍ਰੈੱਸ ਕਾਨਫਰੰਸ ਕਰ ਚੋਣਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਵੋਟਾਂ ਦੀ ਮਿਤੀ 10 ਮਈ 2023 ਅਤੇ ਗਿਣਤੀ ਦੀ ਮਿਤੀ 13 ਮਈ 2023 ਹੈ। ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਤੁਰੰਤ ਹਥਿਆਰ ਜਮ੍ਹਾ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ, ਜੇਕਰ ਕੋਈ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੀਡੀਓਗ੍ਰਾਫੀ ਦੀ ਮਦਦ ਨਾਲ ਚੱਪੇ-ਚੱਪੇ ਤੇ ਪੂਰੀ ਨਿਗਰਾਨੀ ਰੱਖੀ ਜਾਵੇਗੀ, ਤਾਂ ਜੋ ਨਿਰਪੱਖ ਚੋਣ ਹੋ ਸਕੇ।

ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧ

ਉੱਧਰ ਪੁਲਿਸ ਕਮਿਸ਼ਨਰ ਜਲੰਧਰ ਕੁਲਦੀਪ ਚਾਹਲ ਨੇ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਪਰੇਸ਼ਨ ਅੰਮ੍ਰਿਤਪਾਲ ਦੇ ਬਾਵਜੂਦ ਜਲੰਧਰ ਪੁਲਿਸ ਕੋਲ ਕਾਫੀ ਫੋਰਸ ਹੈ। ਬਹੁਤ ਜਲਦੀ ਕੇਂਦਰ ਤੋਂ ਵੀ ਫੋਰਸਾਂ ਆ ਜਾਣਗੀਆਂ, ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕੇਂਦਰ ਤੋਂ ਕਿੰਨੀਆਂ ਫੋਰਸਾਂ ਆਉਣਗੀਆਂ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ