Jalandhar LS Bypoll: ਜਲੰਧਰ ਲੋਕ ਸਭਾ ਜਿਮਨੀ ਚੋਣ ਲਈ 10 ਮਈ ਨੂੰ ਵੋਟਿੰਗ, 13 ਨੂੰ ਨਤੀਜੇ

Updated On: 

29 Mar 2023 13:30 PM

Dera Politics ਲੋਕ ਸਭਾ ਹਲਕੇ ਜਲੰਧਰ ਦੀ ਜ਼ਿਮਨੀ ਚੋਣ ਲਈ ਇਸ ਹਲਕੇ ਵਿੱਚ ਪੈਂਦੇ ਕਈ ਵੱਡੇ ਡੇਰੀਆਂ ਦਾ ਵੱਡਾ ਪ੍ਰਭਾਵ ਹੈ। ਇਹ ਡੇਰੇ ਕਿਸੇ ਵੀ ਪਾਰਟੀ ਦੀ ਜਿੱਤ ਅਤੇ ਹਾਰ ਵਿੱਚ ਅਹਿਮ ਭੂਮਿਕਾ ਅਦਾ ਕਰਦੀ ਹੈ।

Jalandhar LS Bypoll: ਜਲੰਧਰ ਲੋਕ ਸਭਾ ਜਿਮਨੀ ਚੋਣ ਲਈ 10 ਮਈ ਨੂੰ ਵੋਟਿੰਗ, 13 ਨੂੰ ਨਤੀਜੇ
Follow Us On

ਜਲੰਧਰ ਨਿਊਜ: ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ (Santokh Singh Chaudhary) ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ਤੇ ਜਿਮਨੀ ਚੋਣ ਲਈ ਬੁੱਧਵਾਰ ਨੂੰ ਚੋਣ ਕਮਿਸ਼ਨ ਵੱਲੋਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਮੁਤਾਬਕ, ਜਲੰਧਰ ਲੋਕ ਸਭਾ ਜਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣਗੀਆਂ, ਜਦਕਿ 13 ਮਈ ਨੂੰ ਇਸ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ।

ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ, 20 ਅਪ੍ਰੈਲ ਨੂੰ ਨਾਮਜਦਗੀ ਭਰਨ ਦੀ ਆਖਰੀ ਤਾਰੀਖ ਹੈ। ਨਾਮਜਦਗੀਆਂ ਦੀਆਂ ਛਟਣੀ 21 ਅਪ੍ਰੈਲ ਨੂੰ ਕੀਤੀ ਜਾਵੇਗੀ। ਜਿਸ ਤੋਂ 10 ਮਈ ਨੂੰ ਵੋਟਿੰਗ ਅਤੇ 13 ਮਈ ਨੁੂੰ ਨਤੀਜੇ ਐਲਾਨੇ ਜਾਣਗੇ। ਦੱਸ ਦਈਏ ਕਿ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੱਢੀ ਗਈ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਲੋਕ ਸਭਾ ਸੀਟ ਖਾਲੀ ਹੋਈ ਸੀ, ਜਿਸ ਤੇ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ।

ਕਾਂਗਰਸ ਨੇ ਸੰਤੋਖ ਸਿੰਘ ਦੀ ਪਤਨੀ ਨੂੰ ਦਿੱਤੀ ਹੈ ਟਿਕਟ

ਕਾਂਗਰਸ ਨੇ ਇਸ ਸੀਟ ਲਈ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਟਿਕਟ ਦਿੱਤੀ ਹੈ। ਜਦਕਿ ਸ਼੍ਰੋਮਣੀ ਅਕਾਲੀ ਦੱਲ, ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਹਾਲੇ ਤੱਕ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ। ਇਸ ਸੀਟ ਨੂੰ ਲੈ ਕੇ ਹਰ ਪਾਰਟੀ ਜਿੱਤ ਲਈ ਪੂਰਾ ਜੋਰ ਲਗਾ ਰਹੀ ਹੈ। ਇੱਕ ਪਾਸੇ ਜਿੱਥੇ ਕਰਮਜੀਤ ਕੌਰ ਦੇ ਨਾਲ ਲੋਕਾਂ ਦੀ ਹਮਦਰਦੀ ਹੈ ਤਾਂ ਉੱਥੇ ਹੀ ਆਮ ਆਦਮੀ ਪਾਰਟੀ ਸੂਬੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਇਸ ਚੋਣ ਵਿੱਚ ਅਹਿਮ ਮੁੱਦਾ ਬਣਾ ਸਕਦੀ ਹੈ। ਜਦਕਿ ਸ਼੍ਰੋਮਣੀ ਅਕਾਲੀ ਦੱਲ ਅਤੇ ਭਾਜਪਾ ਵੀ ਇਸ ਸੀਟ ਨੂੰ ਆਪਣੇ ਹੱਕ ਵਿੱਚ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ।

ਜਲੰਧਰ ਲੋਕ ਸਭਾ ਸੀਟ ਤੇ ਡੇਰਿਆਂ ਦਾ ਪ੍ਰਭਾਵ

ਇਸ ਸੀਟ ਤੇ ਡੇਰਿਆਂ ਦਾ ਕਾਫੀ ਪ੍ਰਭਾਵ ਨਜਰ ਆਉਂਦਾ ਹੈ। ਇਸ ਲਈ ਸਾਰੀਆਂ ਸਿਆਸੀ ਪਾਰਟੀਆਂ ਡੇਰਿਆਂ ਵਿੱਚ ਹਾਜਰੀ ਲਗਵਾ ਰਹੀਆਂ ਹਨ। ਬੀਤੇ ਐਤਵਾਰ ਨੂੰ ਜਿੱਥੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਅਤੇ ਕਈ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਵੱਖ-ਵੱਖ ਡੇਰਿਆਂ ਵਿਖੇ ਨਤਮਸਤਕ ਹੋਏ ਤਾਂ ਉੱਥੇ ਹੀ ਬੀਤੀ 25 ਤਰੀਕ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਸਚਖੰਡ ਬਲਾਂ ਵਿੱਚ ਹਾਜਰੀ ਲਗਵਾਈ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਖਬਰ ਅਪਡੇਟ ਹੋ ਰਹੀ ਹੈ।