ਜਲੰਧਰ ਪੁਲਿਸ ਵੱਲੋਂ 12 ਕਿੱਲੋ ਹੈਰੋਇਨ ਜ਼ਬਤ, ਇੱਕ ਨਸ਼ਾ ਤਸਕਰ ਗ੍ਰਿਫਤਾਰ, ਬਾਰਡਰ ਪਾਰ ਤੋਂ ਹੁੰਦੀ ਹੈ ਨਸ਼ੇ ਦੀ ਸਪਲਾਈ

Published: 

09 Sep 2023 17:44 PM

ਪੰਜਾਬ ਪੁਲਿਸ ਨੇ ਨਸ਼ੇ ਤਸਕਰਾਂ ਖਿਲਾਫ ਮੁਹਿੰਮ ਚਲਾਈ ਹੋਈ ਹੈ। ਇਸਦੇ ਤਹਿਤ ਕਾਰਵਾਈ ਕਰਦਿਆਂ ਜਲੰਧਰ ਪੁਲਿਸ ਨੇ 12 ਕਿੱਲੋ ਹੈਰੋਇਨ ਜ਼ਬਤ ਕਰਕੇ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਇਸਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਖਿਲਾਫ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਇਸ ਤੋਂ ਪਹਿਲਾਂ ਵੀ ਦੇਹਾਤੀ ਪੁਲਿਸ ਨੇ 9 ਕਿੱਲੋ ਹੈਰੋਇਨ ਬਰਾਮਦ ਕੀਤੀ ਸੀ।

ਜਲੰਧਰ ਪੁਲਿਸ ਵੱਲੋਂ 12 ਕਿੱਲੋ ਹੈਰੋਇਨ ਜ਼ਬਤ, ਇੱਕ ਨਸ਼ਾ ਤਸਕਰ ਗ੍ਰਿਫਤਾਰ, ਬਾਰਡਰ ਪਾਰ ਤੋਂ ਹੁੰਦੀ ਹੈ ਨਸ਼ੇ ਦੀ ਸਪਲਾਈ
Follow Us On

ਜਲੰਧਰ। ਪੰਜਾਬ ਵਿੱਚ ਚੱਲ ਰਹੀ ਨਸ਼ਾ ਮੁਕਤ ਮੁਹਿੰਮ ਤਹਿਤ ਪੁਲਿਸ ਨੇ ਇੱਕ ਹੋਰ ਕਾਮਯਾਬੀ ਹਾਸਲ ਕੀਤੀ ਹੈ। ਜਲੰਧਰ ‘ਚ ਪੁਲਿਸ (Police) ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਖਿਲਾਫ ਚੱਲ ਰਹੀ ਖੁਫੀਆ ਸੂਚਨਾ ‘ਤੇ ਆਧਾਰਿਤ ਕਾਰਵਾਈ ਦੌਰਾਨ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦਿਹਾਤੀ ਪੁਲਿਸ ਨੇ 9 ਕਿਲੋ ਹੈਰੋਇਨ ਬਰਾਮਦ ਕੀਤੀ ਸੀ।

ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਟਵੀਟ ਕਰਕੇ ਜਲੰਧਰ ਦੇਹਾਤ ਪੁਲਿਸ ਵੱਲੋਂ 12 ਕਿਲੋ ਹੈਰੋਇਨ ਜ਼ਬਤ ਕਰਨ ਦੀ ਜਾਣਕਾਰੀ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਵਿੱਚ ਕੀਤੀ ਗਈ ਕਾਰਵਾਈ ਵਿੱਚ ਕੁੱਲ 21 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਗੁਰਾਇਆ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਫਾਰਵਰਡ ਅਤੇ ਬੈਕਵਰਡ ਲਿੰਕੇਜ ਲਈ ਅਗਲੇਰੀ ਜਾਂਚ ਜਾਰੀ ਹੈ।