AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਦੇ ਟਰੈਵਲ ਏਜੰਟ ਨੇ ਤੋਂ ਲੱਖਾਂ ਦੀ ਠੱਗੀ, ਕ੍ਰਿਕਟਰ ਰਿਸ਼ਭ ਪੰਤ ਨਾਲ ਵੀ ਕੀਤੀ ਕਰੋੜਾਂ ਦੀ ਠੱਗੀ; ਮੁਲਜ਼ਮ ਗ੍ਰਿਫ਼ਤਾਰ

ਜਲੰਧਰ ਦੇ ਇੱਕ ਟਰੈਵਲ ਏਜੰਟ ਤੋਂ ਘਰੇਲੂ ਉਡਾਣਾਂ ਅਤੇ ਹੋਟਲਾਂ ਦੀ ਬੁਕਿੰਗ ਕਰਵਾ ਕੇ 5 ਲੱਖ 76 ਹਜ਼ਾਰ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਲੰਧਰ ਦੇ ਟਰੈਵਲ ਏਜੰਟ ਨੇ ਤੋਂ ਲੱਖਾਂ ਦੀ ਠੱਗੀ, ਕ੍ਰਿਕਟਰ ਰਿਸ਼ਭ ਪੰਤ ਨਾਲ ਵੀ ਕੀਤੀ ਕਰੋੜਾਂ ਦੀ ਠੱਗੀ; ਮੁਲਜ਼ਮ ਗ੍ਰਿਫ਼ਤਾਰ
davinder-kumar-jalandhar
| Published: 01 Aug 2023 11:40 AM IST
Share
ਜਲੰਧਰ ਨਿਊਜ਼। ਏਡੀਜੀਪੀ ਚੰਡੀਗੜ੍ਹ ਅਲੋਕ ਕੁਮਾਰ ਦਾ ਨਾਮ ਲੈ ਕੇ 5 ਲੱਖ 76 ਹਜ਼ਾਰ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਆਲੋਕ ਕੁਮਾਰ ਕਦੇ ਚੰਡੀਗੜ੍ਹ ਵਿੱਚ ਏਡੀਜੀਪੀ ਨਹੀਂ ਰਹੇ ਸਨ, ਉਹ ਚੰਡੀਗੜ੍ਹ (Chandigarh) ਵਿੱਚ ਡੀਆਈਜੀ ਵਜੋਂ ਤਾਇਨਾਤ ਸਨ ਪਰ ਹੁਣ ਉਨ੍ਹਾਂ ਦੀ ਤਾਇਨਾਤੀ ਦਿੱਲੀ ਵਿੱਚ ਹੈ। ਆਲੋਕ ਕੁਮਾਰ ਦਾ ਨਾਂ ਏਡੀਜੀਪੀ ਚੰਡੀਗੜ੍ਹ ਦੇ ਤੌਰ ‘ਤੇ ਇਸਤੇਮਾਲ ਕਰ ਕੇ ਜਲੰਧਰ ਦੇ ਇੱਕ ਟਰੈਵਲ ਏਜੰਟ ਨੇ ਘਰੇਲੂ ਉਡਾਣਾਂ ਅਤੇ ਹੋਟਲਾਂ ਦੀ ਬੁਕਿੰਗ ਕਰਵਾ ਕੇ 5 ਲੱਖ 76 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।

ਪੁਲਿਸ ਨੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ

ਥਾਣਾ ਫੇਜ਼-8 ਦੀ ਪੁਲਿਸ ਨੇ ਜਲੰਧਰ ਦੇ ਰਹਿਣ ਵਾਲੇ ਵਿਜੇ ਸਿੰਘ ਡੋਗਰਾ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 419 ਅਤੇ ਧਾਰਾ 420 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ (Police) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨਿਰਨਾਥ ਸਿੰਘ ਉਰਫ਼ ਮ੍ਰਿਨਾਕ ਸੈਕਟਰ-17 ਫਰੀਦਾਬਾਦ ਅਤੇ ਰਾਘਵ ਗੋਇਲ ਵਾਸੀ ਪਾਣੀਪਤ ਵਜੋਂ ਹੋਈ ਹੈ।

ਮੁਲਜ਼ਮਾਂ ਨੇ ਏਡੀਜੀਪੀ ਦੱਸ ਕੀਤੀ ਠੱਗੀ

ਵਿਜੇ ਸਿੰਘ ਡੋਗਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦਾ ਬੀਐਮਏਸੀ ਚੌਕ ਜਲੰਧਰ ਵਿੱਚ ਟਰੈਵਲ ਐਕਸਪਰਟ ਵੈਕੇਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਨਾਂ ‘ਤੇ ਦਫ਼ਤਰ ਹੈ। 24 ਜੁਲਾਈ ਨੂੰ ਉਨ੍ਹਾਂ ਨੂੰ ਫ਼ੋਨ ਆਇਆ ਅਤੇ ਫ਼ੋਨ ਕਰਨ ਵਾਲੇ ਨੇ ਕਿਹਾ ਕਿ ਉਹ ਚੰਡੀਗੜ੍ਹ ਤੋਂ ਏਡੀਜੀਪੀ ਆਲੋਕ ਕੁਮਾਰ ਬੋਲ ਰਹੇ ਹਨ। ਅਜਿਹਾ ਕਰਕੇ ਉਸਨੇ ਕਈ ਵਾਰ ਦਿੱਲੀ ਲਈ ਹਵਾਈ ਟਿਕਟਾਂ ਅਤੇ ਹੋਟਲ ਦੇ ਕਮਰੇ ਬੁੱਕ ਕਰਵਾਏ, ਇੰਨਾ ਹੀ ਨਹੀਂ, ਪਾਲਿਸੀ ਵਾਲੇ ਕੰਮ ਲਈ ਵੀ ਉਸ ਨੇ ਕਈ ਵਾਰ ਆਨਲਾਈਨ ਪੇਮੈਂਟ ਕਰਵਾ ਲਈ ਅਤੇ ਉਸ ਨੂੰ ਕਿਹਾ ਕਿ ਉਹ ਇੱਕ ਵਾਰ ਵਿੱਚ ਸਾਰੀ ਪੇਮੈਂਟ ਕਰ ਦੇਵੇਗਾ। ਜਦੋਂ ਲੱਖਾਂ ਰੁਪਏ ਦੀ ਅਦਾਇਗੀ ਬਕਾਇਆ ਸੀ ਤਾਂ ਟਰੈਵਲ ਏਜੰਟ ਵਿਜੇ ਸਿੰਘ ਡੋਗਰਾ ਨੇ ਉਸ ਕੋਲੋਂ ਪੈਸੇ ਮੰਗੇ ਤਾਂ ਉਸ ਨੇ ਫੇਜ਼-9 ਦੇ ਕ੍ਰਿਕਟ ਸਟੇਡੀਅਮ ਨੇੜੇ ਬੁਲਾਇਆ ਅਤੇ ਸਾਰੀ ਅਦਾਇਗੀ ਉਥੋਂ ਲੈ ਲੈਣ ਲਈ ਕਿਹਾ। ਪਰ ਜਦੋਂ ਉਹ ਕ੍ਰਿਕਟ ਸਟੇਡੀਅਮ ਪਹੁੰਚਿਆ ਤਾਂ ਆਪਣੀ ਜਾਣ-ਪਛਾਣ ਏਡੀਜੀਪੀ ਆਲੋਕ ਕੁਮਾਰ ਵਜੋਂ ਕਰਾਉਣ ਵਾਲੇ ਵਿਅਕਤੀ ਨੇ ਕਿਹਾ ਕਿ ਉਹ ਕੇਸ ਲੈ ਕੇ ਨਹੀਂ ਆਏ, ਪਰ ਅਜੇ ਵੀ ਕੋਈ ਉਸ ਦੀ ਉਡੀਕ ਕਰ ਰਿਹਾ ਹੈ। ਉਸ ਨੇ 50 ਹਜ਼ਾਰ ਰੁਪਏ ਦੇਣੇ ਹਨ, ਉਹ ਉਸ ਨੂੰ 50 ਹਜ਼ਾਰ ਰੁਪਏ ਹੋਰ ਦੇ ਦੇਵੇ ਅਤੇ ਉਹ ਸਾਰੀ ਅਦਾਇਗੀ ਇਕੱਠੇ ਕਰ ਦੇਵੇਗਾ। ਇਸ ਤਰ੍ਹਾਂ ਵਿਜੇ ਸਿੰਘ ਡੋਗਰਾ ਨੇ ਉਸ ਨੂੰ ਹੋਰ 50 ਹਜ਼ਾਰ ਰੁਪਏ ਦਿੱਤੇ, ਜਦੋਂ ਉਹ ਵਾਪਸ ਨਾ ਆਇਆ ਤਾਂ ਟਰੈਵਲ ਏਜੰਟ ਨੇ ਚੰਡੀਗੜ੍ਹ ਸਥਿਤ ਏ.ਡੀ.ਜੀ.ਪੀ ਚੰਡੀਗੜ੍ਹ ਅਲੋਕ ਕੁਮਾਰ ਨੂੰ ਪਤਾ ਕੀਤਾ, ਜਿਸ ਤੋਂ ਬਾਅਦ ਉਸ ਨੂੰ ਪਤਾ ਲੱਗਾ ਕਿ ਉਹ ਧੋਖਾਧੜੀ ਦਾ ਸ਼ਿਕਾਰ ਹੋਇਆ ਹੈ।

ਮੁਲਜ਼ਮ ਨੇ ਕ੍ਰਿਕਟਰ ਰਿਸ਼ਭ ਪੰਤ ਨਾਲ ਵੀ ਕੀਤੀ ਧੋਖਾਧੜੀ

ਏਡੀਜੀਪੀ ਚੰਡੀਗੜ੍ਹ ਅਲੋਕ ਕੁਮਾਰ ਦਾ ਨਾਂ ਲੈ ਕੇ ਜਲੰਧਰ ਦੇ ਟਰੈਵਲ ਏਜੰਟ ਨੂੰ 5.76 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਮੁਲਜ਼ਮ ਮ੍ਰਿਅੰਕ ਸਿੰਘ ਨੇ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਰਿਸ਼ਭ ਪੰਤ ਨਾਲ 1.63 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਮੁੰਬਈ ਵਿੱਚ ਧੋਖਾਧੜੀ (Fraud) ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਉਹ ਜ਼ਮਾਨਤ ‘ਤੇ ਬਾਹਰ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...