AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਐਕਸ਼ਨ ‘ਚ ਜਲੰਧਰ ਪੁਲਿਸ ਕਮਿਸ਼ਨਰ, ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼, ਨਸ਼ਾ ਤਸਕਰਾਂ ‘ਤੇ ਕੀਤੀ ਜਾਵੇ ਸਖਤ ਕਾਰਵਾਈ

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਕਮਿਸ਼ਨਰੇਟ ਦੇ ਸਮੂਹ ਅਧਿਕਾਰੀਆਂ ਅਤੇ ਐਸ.ਐਚ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਨਸ਼ਿਆਂ ਦੇ ਮਾਮਲਿਆਂ ਵਿੱਚ ਸਖ਼ਤੀ ਵਰਤੀ ਜਾਵੇ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜ ਕੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣ। ਉਨ੍ਹਾਂ ਨੇ ਕ੍ਰਾਈਮ ਖਤਮ ਕਰਨ ਲਈ ਵੀ ਸ਼ਹਿਰ ਵਾਸੀਆਂ ਤੋਂ ਸਹਿਯੋਗ ਮੰਗਿਆ।

ਐਕਸ਼ਨ 'ਚ ਜਲੰਧਰ ਪੁਲਿਸ ਕਮਿਸ਼ਨਰ, ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼, ਨਸ਼ਾ ਤਸਕਰਾਂ 'ਤੇ ਕੀਤੀ ਜਾਵੇ ਸਖਤ ਕਾਰਵਾਈ
davinder-kumar-jalandhar
| Updated On: 05 Aug 2023 15:38 PM IST
Share
ਜਲੰਧਰ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ (Kuldeep Chahal) ਨੇ ਪੁਲਿਸ ਲਾਈਨ ਵਿਖੇ ਕਰਾਈਮ ਮੀਟਿੰਗ ਕੀਤੀ। ਸੀਪੀ ਕੁਲਦੀਪ ਚਹਿਲ ਨੇ ਪੁਲਿਸ ਅਧਿਕਾਰੀਆਂ ਅਤੇ ਸਟੇਸ਼ਨ ਇੰਚਾਰਜਾਂ ਨੂੰ ਸ਼ਹਿਰ ਵਿੱਚ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼ ਦਿੱਤੇ। ਸੀਪੀ ਨੇ ਥਾਣਾ ਇੰਚਾਰਜਾਂ ਨੂੰ ਵੀ ਕਿਹਾ ਕਿ ਉਹ ਉਨ੍ਹਾਂ ਦੇ ਅਨੁਸਾਰ ਕਾਰਵਾਈ ਕਰਨ। ਬਿਨਾਂ ਕਿਸੇ ਦਬਾਅ ਦੇ ਕਾਨੂੰਨ ਲਾਗੂ ਕਰੋ, ਨਾਗਰਿਕਾਂ ਨੂੰ ਨਿਆਂ ਦਿੱਤਾ ਜਾਵੇ। ਸੀਪੀ ਨੇ ਸਪੱਸ਼ਟ ਕਿਹਾ ਕਿ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੀਪੀ ਚਾਹਲ ਨੇ ਕਿਹਾ ਕਿ ਅੱਜ ਵੀ ਸ਼ਹਿਰ ਦੇ ਕੁੱਝ ਥਾਣਾ ਖੇਤਰ ਅਜਿਹੇ ਹਨ ਜਿੱਥੇ ਨਸ਼ੇ ਦੇ ਅੱਡੇ ਬਣੇ ਹੋਏ ਹਨ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਿਆ ਜਾਵੇ।ਸੀਪੀ ਨੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਕਾਨੂੰਨ ਅਨੁਸਾਰ ਜ਼ਬਤ ਕਰਨ ਲਈ ਵੀ ਜ਼ੋਰ ਦਿੱਤਾ। ਸੀ.ਪੀ ਨੇ ਕਿਹਾ ਕਿ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਹੋਏ ਕੇਸਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਸਮੱਗਲਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ।

ਮੁਲਜ਼ਮਾਂ ‘ਤੇ ਕੀਤੀ ਜਾਵੇ ਸਖਤ ਕਾਰਵਾਈ-ਸੀਪੀ

ਹਿਸਟਰੀ ਸ਼ੀਟਰ, ਚੇਨ ਸਨੈਚਰ, ਚੋਰੀ ਦੀਆਂ ਵਾਰਦਾਤਾਂ ‘ਚ ਸ਼ਾਮਿਲ ਅਪਰਾਧੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਸੀ.ਪੀ.ਚਹਿਲ ਨੇ ਕਿਹਾ ਕਿ ਤਿੰਨ ਤੋਂ ਵੱਧ ਅਪਰਾਧਿਕ ਮਾਮਲਿਆਂ ‘ਚ ਨਾਮਜ਼ਦ ਅਪਰਾਧੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ‘ਚ ਸ਼ਾਮਿਲ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਤਾਂ ਜੋ ਸ਼ਹਿਰ ਵਿੱਚ ਅਪਰਾਧ ਮੁਕਤ, ਰੁਟੀਨ ਨਾਕਾਬੰਦੀ ਕੀਤੀ ਜਾਵੇ। ਸਰਪ੍ਰਾਈਜ਼ ਬਲਾਕ ਬਣਾਏ ਜਾਣੇ ਚਾਹੀਦੇ ਹਨ। ਸੀਪੀ ਚਾਹਲ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਅਪਰਾਧ ਮੁਕਤ ਪ੍ਰਸ਼ਾਸਨ ਦੇਣਾ ਪੁਲਿਸ ਦਾ ਫਰਜ਼ ਹੈ ਇਸ ਨੂੰ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।

ਅਧਿਕਾਰੀਆਂ ਨੂੰ ਪਬਲਿਕ ਮੀਟਿੰਗ ਕਰਨ ਦੇ ਨਿਰਦੇਸ਼

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਪੁਲਿਸ ਥਾਣਾ ਪੱਧਰ ‘ਤੇ ਹੀ ਇਨਸਾਫ਼ ਮਿਲ ਸਕੇ। ਸਾਰੇ ਐਸ.ਐਚ.ਓ. ਆਪਣੇ ਥਾਣਾ ਖੇਤਰ ਦੇ ਉੱਘੇ ਅਤੇ ਸੀਨੀਅਰ ਲੋਕਾਂ ਨਾਲ ਰੁਟੀਨ ਵਿੱਚ ਮੀਟਿੰਗਾਂ ਕਰਕੇ ਇਲਾਕੇ ‘ਤੇ ਤਿੱਖੀ ਨਜ਼ਰ ਰੱਖੀ ਜਾਵੇ। ਪੁਲਿਸ ਅਤੇ ਜਨਤਾ ਦਰਮਿਆਨ ਦੂਰੀ ਦੂਰ ਕੀਤੀ ਜਾਵੇ। ਤਾਂ ਜੋ ਲੋਕ ਪੁਲਿਸ ਨਾਲ ਖੁੱਲ ਕੇ ਗੱਲ ਕਰ ਸਕਣ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਅਪਰਾਧ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਜਾਵੇ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

ਟ੍ਰੈਫਿਕ ਸਿਸਟਮ ਨੂੰ ਵੀ ਸੁਚਾਰੂ ਬਣਾਉਣ ਦੇ ਨਿਰਦੇਸ਼

ਸਿਸਟਮ ਨੂੰ ਹੋਰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ।ਸੀ.ਪੀ.ਚਹਿਲ ਨੇ ਕਿਹਾ ਕਿ ਬਾਈਕ ‘ਤੇ ਟ੍ਰਿਪਲ ਰਾਈਡਿੰਗ, ਪ੍ਰੈਸ਼ਰ ਹਾਰਨ ਵਜਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਸ਼ਹਿਰ ‘ਚ ਸਾਈਲੈਂਸਰਾਂ ਨੂੰ ਮੋਡੀਫਾਈ ਕਰਨ ਵਾਲੇ ਮਕੈਨਿਕਾਂ ਨੂੰ ਵੀ ਸਖਤ ਸਜ਼ਾ ਦਿੱਤੀ ਜਾਵੇ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਗਸ਼ਤ ਵਧਾਈ ਜਾਵੇ।

ਸੀਪੀ ਨੇ ਸ਼ਹਿਰ ਵਾਸੀਆਂ ਤੋਂ ਮੰਗਿਆ ਸਹਿਯੋਗ

ਪੁਲਿਸ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਸਹਿਯੋਗ ਕਰਨ। ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਜਾਂ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਜਾਣੀ ਚਾਹੀਦੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...