ਐਕਸ਼ਨ ‘ਚ ਜਲੰਧਰ ਪੁਲਿਸ ਕਮਿਸ਼ਨਰ, ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼, ਨਸ਼ਾ ਤਸਕਰਾਂ ‘ਤੇ ਕੀਤੀ ਜਾਵੇ ਸਖਤ ਕਾਰਵਾਈ

Updated On: 

05 Aug 2023 15:38 PM

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਕਮਿਸ਼ਨਰੇਟ ਦੇ ਸਮੂਹ ਅਧਿਕਾਰੀਆਂ ਅਤੇ ਐਸ.ਐਚ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਨਸ਼ਿਆਂ ਦੇ ਮਾਮਲਿਆਂ ਵਿੱਚ ਸਖ਼ਤੀ ਵਰਤੀ ਜਾਵੇ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜ ਕੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣ। ਉਨ੍ਹਾਂ ਨੇ ਕ੍ਰਾਈਮ ਖਤਮ ਕਰਨ ਲਈ ਵੀ ਸ਼ਹਿਰ ਵਾਸੀਆਂ ਤੋਂ ਸਹਿਯੋਗ ਮੰਗਿਆ।

ਐਕਸ਼ਨ ਚ ਜਲੰਧਰ ਪੁਲਿਸ ਕਮਿਸ਼ਨਰ, ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼, ਨਸ਼ਾ ਤਸਕਰਾਂ ਤੇ ਕੀਤੀ ਜਾਵੇ ਸਖਤ ਕਾਰਵਾਈ
Follow Us On

ਜਲੰਧਰ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ (Kuldeep Chahal) ਨੇ ਪੁਲਿਸ ਲਾਈਨ ਵਿਖੇ ਕਰਾਈਮ ਮੀਟਿੰਗ ਕੀਤੀ। ਸੀਪੀ ਕੁਲਦੀਪ ਚਹਿਲ ਨੇ ਪੁਲਿਸ ਅਧਿਕਾਰੀਆਂ ਅਤੇ ਸਟੇਸ਼ਨ ਇੰਚਾਰਜਾਂ ਨੂੰ ਸ਼ਹਿਰ ਵਿੱਚ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼ ਦਿੱਤੇ। ਸੀਪੀ ਨੇ ਥਾਣਾ ਇੰਚਾਰਜਾਂ ਨੂੰ ਵੀ ਕਿਹਾ ਕਿ ਉਹ ਉਨ੍ਹਾਂ ਦੇ ਅਨੁਸਾਰ ਕਾਰਵਾਈ ਕਰਨ। ਬਿਨਾਂ ਕਿਸੇ ਦਬਾਅ ਦੇ ਕਾਨੂੰਨ ਲਾਗੂ ਕਰੋ, ਨਾਗਰਿਕਾਂ ਨੂੰ ਨਿਆਂ ਦਿੱਤਾ ਜਾਵੇ। ਸੀਪੀ ਨੇ ਸਪੱਸ਼ਟ ਕਿਹਾ ਕਿ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸੀਪੀ ਚਾਹਲ ਨੇ ਕਿਹਾ ਕਿ ਅੱਜ ਵੀ ਸ਼ਹਿਰ ਦੇ ਕੁੱਝ ਥਾਣਾ ਖੇਤਰ ਅਜਿਹੇ ਹਨ ਜਿੱਥੇ ਨਸ਼ੇ ਦੇ ਅੱਡੇ ਬਣੇ ਹੋਏ ਹਨ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਿਆ ਜਾਵੇ।ਸੀਪੀ ਨੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਕਾਨੂੰਨ ਅਨੁਸਾਰ ਜ਼ਬਤ ਕਰਨ ਲਈ ਵੀ ਜ਼ੋਰ ਦਿੱਤਾ। ਸੀ.ਪੀ ਨੇ ਕਿਹਾ ਕਿ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਹੋਏ ਕੇਸਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਸਮੱਗਲਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ।

ਮੁਲਜ਼ਮਾਂ ‘ਤੇ ਕੀਤੀ ਜਾਵੇ ਸਖਤ ਕਾਰਵਾਈ-ਸੀਪੀ

ਹਿਸਟਰੀ ਸ਼ੀਟਰ, ਚੇਨ ਸਨੈਚਰ, ਚੋਰੀ ਦੀਆਂ ਵਾਰਦਾਤਾਂ ‘ਚ ਸ਼ਾਮਿਲ ਅਪਰਾਧੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਸੀ.ਪੀ.ਚਹਿਲ ਨੇ ਕਿਹਾ ਕਿ ਤਿੰਨ ਤੋਂ ਵੱਧ ਅਪਰਾਧਿਕ ਮਾਮਲਿਆਂ ‘ਚ ਨਾਮਜ਼ਦ ਅਪਰਾਧੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ‘ਚ ਸ਼ਾਮਿਲ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਤਾਂ ਜੋ ਸ਼ਹਿਰ ਵਿੱਚ ਅਪਰਾਧ ਮੁਕਤ, ਰੁਟੀਨ ਨਾਕਾਬੰਦੀ ਕੀਤੀ ਜਾਵੇ। ਸਰਪ੍ਰਾਈਜ਼ ਬਲਾਕ ਬਣਾਏ ਜਾਣੇ ਚਾਹੀਦੇ ਹਨ। ਸੀਪੀ ਚਾਹਲ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਅਪਰਾਧ ਮੁਕਤ ਪ੍ਰਸ਼ਾਸਨ ਦੇਣਾ ਪੁਲਿਸ ਦਾ ਫਰਜ਼ ਹੈ ਇਸ ਨੂੰ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।

ਅਧਿਕਾਰੀਆਂ ਨੂੰ ਪਬਲਿਕ ਮੀਟਿੰਗ ਕਰਨ ਦੇ ਨਿਰਦੇਸ਼

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਪੁਲਿਸ ਥਾਣਾ ਪੱਧਰ ‘ਤੇ ਹੀ ਇਨਸਾਫ਼ ਮਿਲ ਸਕੇ। ਸਾਰੇ ਐਸ.ਐਚ.ਓ. ਆਪਣੇ ਥਾਣਾ ਖੇਤਰ ਦੇ ਉੱਘੇ ਅਤੇ ਸੀਨੀਅਰ ਲੋਕਾਂ ਨਾਲ ਰੁਟੀਨ ਵਿੱਚ ਮੀਟਿੰਗਾਂ ਕਰਕੇ ਇਲਾਕੇ ‘ਤੇ ਤਿੱਖੀ ਨਜ਼ਰ ਰੱਖੀ ਜਾਵੇ। ਪੁਲਿਸ ਅਤੇ ਜਨਤਾ ਦਰਮਿਆਨ ਦੂਰੀ ਦੂਰ ਕੀਤੀ ਜਾਵੇ। ਤਾਂ ਜੋ ਲੋਕ ਪੁਲਿਸ ਨਾਲ ਖੁੱਲ ਕੇ ਗੱਲ ਕਰ ਸਕਣ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਅਪਰਾਧ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਜਾਵੇ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

ਟ੍ਰੈਫਿਕ ਸਿਸਟਮ ਨੂੰ ਵੀ ਸੁਚਾਰੂ ਬਣਾਉਣ ਦੇ ਨਿਰਦੇਸ਼

ਸਿਸਟਮ ਨੂੰ ਹੋਰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ।ਸੀ.ਪੀ.ਚਹਿਲ ਨੇ ਕਿਹਾ ਕਿ ਬਾਈਕ ‘ਤੇ ਟ੍ਰਿਪਲ ਰਾਈਡਿੰਗ, ਪ੍ਰੈਸ਼ਰ ਹਾਰਨ ਵਜਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਸ਼ਹਿਰ ‘ਚ ਸਾਈਲੈਂਸਰਾਂ ਨੂੰ ਮੋਡੀਫਾਈ ਕਰਨ ਵਾਲੇ ਮਕੈਨਿਕਾਂ ਨੂੰ ਵੀ ਸਖਤ ਸਜ਼ਾ ਦਿੱਤੀ ਜਾਵੇ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਗਸ਼ਤ ਵਧਾਈ ਜਾਵੇ।

ਸੀਪੀ ਨੇ ਸ਼ਹਿਰ ਵਾਸੀਆਂ ਤੋਂ ਮੰਗਿਆ ਸਹਿਯੋਗ

ਪੁਲਿਸ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਸਹਿਯੋਗ ਕਰਨ। ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਜਾਂ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਜਾਣੀ ਚਾਹੀਦੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ