AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Election Campaign: ਟਿਕਟ ਮਿਲਣ ਤੋਂ ਬਾਅਦ ਪਤੀ ਸੰਤੋਖ ਸਿੰਘ ਚੌਧਰੀ ਦੀ ਸਮਾਧ ਤੇ ਨਤਮਸਤੱਕ ਹੋਈ ਕਰਮਜੀਤ ਕੌਰ

Jalandhar Bypoll: ਟਿਕਟ ਮਿਲਣ ਤੋਂ ਬਾਅਦ ਕਰਮਜੀਤ ਕੌਰ ਚੌਧਰੀ ਨੇ ਆਪਣੇ ਪਤੀ ਅਤੇ ਮਰਹੂਮ ਸੰਸਦ ਮੈਂਬਰ ਮਹਰੂਮ ਸਾਬਕਾ ਸਾਂਸਦ ਸੰਤੋਖ ਸਿੰਘ ਚੌਧਰੀ ਦੀ ਸਮਾਧ ਤੇ ਜਾ ਕੇ ਟੇਕਿਆ।ਉਨ੍ਹਾਂ ਨੇ ਟਿਕਟ ਦੇਣ ਲਈ ਕਾਂਗਰਸਦਾ ਕੀਤਾ ਧੰਨਵਾਦ ਕੀਤਾ।

Election Campaign: ਟਿਕਟ ਮਿਲਣ ਤੋਂ ਬਾਅਦ ਪਤੀ ਸੰਤੋਖ ਸਿੰਘ ਚੌਧਰੀ ਦੀ ਸਮਾਧ ਤੇ ਨਤਮਸਤੱਕ ਹੋਈ ਕਰਮਜੀਤ ਕੌਰ
Jdh Bypoll: ਟਿਕਟ ਮਿਲਣ ਤੋਂ ਬਾਅਦ ਪਤੀ ਸੰਤੋਖ ਸਿੰਘ ਚੌਧਰੀ ਦੀ ਸਮਾਧ ਤੇ ਨਤਮਸਤੱਕ ਹੋਈ ਕਰਮਜੀਤ ਕੌਰ।
davinder-kumar-jalandhar
| Updated On: 15 Mar 2023 19:09 PM IST
Share
ਜਲੰਧਰ ਨਿਊਜ: ਮਹਰੂਮ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ (Santokh Singh Chaudhary) ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਇਸ ਲੋਕ ਸਭਾ ਸੀਟ ਤੇ ਬਹੁਤ ਜਲਦ ਜ਼ਿਮਨੀ ਚੋਣ ਹੋਣ ਜਾ ਰਹੀਆਂ ਹਨ, ਜਿਸਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਆਪਣੀ ਕਮਰ ਕੱਸ ਲਈ ਹੈ । ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਸਾਰੀਆਂ ਪਾਰਟੀਆਂ ਤੋ ਪਹਿਲਾਂ ਹੀ ਜਲੰਧਰ ਤੋ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ (Karamjeet Kaur) ਨੂੰ ਇਹ ਚੋਣ ਲੜਨ ਲਈ ਟਿਕਟ ਦੇ ਦਿੱਤੀ ਹੈ। ਕਾਂਗਰਸ ਪਾਰਟੀ ਵੱਲੋਂ ਦਿੱਤੀ ਟਿਕਟ ਨੂੰ ਲੈ ਕੇ ਅੱਜ ਕਰਮਜੀਤ ਕੌਰ ਚੌਧਰੀ ਜਲੰਧਰ ਪੁੱਜੀ ਅਤੇ ਜੱਦੀ ਪਿੰਡ ਧਾਲੀਵਾਲ-ਕਾਦੀਆਂ ਜਾ ਕੇ ਆਪਣੇ ਪਤੀ ਮਹਰੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਸਮਾਧ ਤੇ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ। ਸੰਤੋਖ ਸਿੰਘ ਚੌਧਰੀ

ਕਾਂਗਰਸ ਨੇ ਕਰਮਜੀਤ ਕੌਰ ਨੂੰ ਦਿੱਤੀ ਹੈ ਟਿਕਟ

ਕਰਮਜੀਤ ਕੌਰ ਚੌਧਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਤੀ ਦੀ ਅਚਾਨਕ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਨੇ ਉਨ੍ਹਾਂ ‘ਤੇ ਵਿਸ਼ਵਾਸ ਜਤਾਉਂਦੇ ਹੋਏ ਉਨ੍ਹਾਂ ਨੂੰ ਲੋਕ ਸਭਾ ਸੀਟ ਲਈ ਮੈਦਾਨ ਵਿੱਚ ਉਤਾਰਿਆ ਹੈ ਅਤੇ ਉਹ ਸੀਟ ਜਿੱਤ ਕੇ ਪਾਰਟੀ ਦੇ ਵਿਸ਼ਵਾਸ ਨੂੰ ਕਾਇਮ ਰੱਖਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੋ ਕੰਮ ਪਹਿਲਾਂ ਉਨ੍ਹਾਂ ਦੇ ਪਤੀ ਵੱਲੋਂ ਕਰਵਾਏ ਗਏ ਸਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਉਣਗੇ ਅਤੇ ਜਲੰਧਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਤਪਰ ਰਹਿਣਗੇ।

ਪਾਰਟੀ ਦਾ ਤਹਿ ਦਿਲੋਂ ਧੰਨਵਾਦ – ਕਰਮਜੀਤ ਕੌਰ

ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਟੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਉਹ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਕਿ ਪਾਰਟੀ ਨੇ ਜ਼ਿਮਨੀ ਚੋਣ ‘ਚ ਕਾਂਗਰਸ ਪਾਰਟੀ ਤੋਂ ਉਨ੍ਹਾਂ ਦੀ ਮਾਤਾ ਨੂੰ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਸ਼ਹਿਰ ਦੇ ਵਿਕਾਸ ਕਾਰਜ ਉਨ੍ਹਾਂ ਦੇ ਪਿਤਾ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਕਰਵਾਏ ਗਏ ਹਨ ਅਤੇ ਉਹ ਇਸ ਕੰਮ ਨੂੰ ਜਾਰੀ ਰੱਖਣਗੇ।

ਸੂਬਾ ਸਰਕਾਰ ਦੇ ਲਾਏ ਤਿੱਖੇ ਨਿਸ਼ਾਨੇ

ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਚੋਣਾਂ ‘ਚ ਧੱਕੇਸ਼ਾਹੀ ਕਰ ਸਕਦੀ ਹੈ ਅਤੇ ਇਸ ਸਮੇਂ ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਖਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੰਭਵ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿਮਨੀ ਚੋਣਾਂ ਵਿੱਚ ਸਹੀ ਮਾਅਨਿਆਂ ਵਿੱਚ ਧੱਕਾ ਕਰ ਸਕਦੀ ਹੈ ਅਤੇ ਉਨ੍ਹਾਂ ਦਾ ਇੱਕੋ ਇੱਕ ਕੰਮ ਧੱਕੇਸ਼ਾਹੀ ਕਰਨਾ ਹੈ। ਪਰ ਸ਼ੁਰੂ ਤੋਂ ਹੀ ਇਹ ਸੀਟ ਕਾਂਗਰਸ ਪਾਰਟੀ ਦੀ ਹੈ ਅਤੇ ਇਸ ਵਾਰ ਵੀ ਇਸ ਸੀਟ ਤੋਂ ਕਾਂਗਰਸ ਪਾਰਟੀ ਹੀ ਜਿੱਤੇਗੀ।

ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ‘ਤੇ ਸਵਾਲ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਅਪਰਾਧਿਕ ਘਟਨਾਵਾਂ ਨੂੰ ਹੱਲਾਸ਼ੇਰੀ ਦੇ ਰਹੀ ਹੈ ਅਤੇ ਅਧਿਕਾਰੀਆਂ ਤੋਂ ਗਲਤ ਕੰਮ ਕਰਵਾ ਰਹੀ ਹੈ। ਇੱਕ ਨਿੱਜੀ ਚੈਨਲ ‘ਤੇ ਲਾਰੈਂਸ ਬਿਸ਼ਨੋਈ ਦਿੱਤੇ ਟੀਵੀ ਇੰਟਰਵਿਊ ਤੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਜੇਲ੍ਹ ਦੇ ਅੰਦਰੋਂ ਮੋਬਾਈਲ ਮਿਲਣਾ ਅਤੇ ਅਪਰਾਧੀਆਂ ਕੋਲ ਮੋਬਾਈਲ ਹੋਣਾ ਆਮ ਗੱਲ ਹੋ ਗਈ ਹੈ ਅਤੇ ਇਸ ਤੋਂ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ਵਿੱਚ ਨਾਕਾਮ ਰਹੀ ਹੈ ਅਤੇ ਉਨ੍ਹਾਂ ਕੋਲ ਇਸ ਦਾ ਕੋਈ ਜਵਾਬ ਨਹੀਂ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...