Election Campaign: ਟਿਕਟ ਮਿਲਣ ਤੋਂ ਬਾਅਦ ਪਤੀ ਸੰਤੋਖ ਸਿੰਘ ਚੌਧਰੀ ਦੀ ਸਮਾਧ ਤੇ ਨਤਮਸਤੱਕ ਹੋਈ ਕਰਮਜੀਤ ਕੌਰ
Jalandhar Bypoll: ਟਿਕਟ ਮਿਲਣ ਤੋਂ ਬਾਅਦ ਕਰਮਜੀਤ ਕੌਰ ਚੌਧਰੀ ਨੇ ਆਪਣੇ ਪਤੀ ਅਤੇ ਮਰਹੂਮ ਸੰਸਦ ਮੈਂਬਰ ਮਹਰੂਮ ਸਾਬਕਾ ਸਾਂਸਦ ਸੰਤੋਖ ਸਿੰਘ ਚੌਧਰੀ ਦੀ ਸਮਾਧ ਤੇ ਜਾ ਕੇ ਟੇਕਿਆ।ਉਨ੍ਹਾਂ ਨੇ ਟਿਕਟ ਦੇਣ ਲਈ ਕਾਂਗਰਸਦਾ ਕੀਤਾ ਧੰਨਵਾਦ ਕੀਤਾ।
ਜਲੰਧਰ ਨਿਊਜ: ਮਹਰੂਮ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ (Santokh Singh Chaudhary) ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਇਸ ਲੋਕ ਸਭਾ ਸੀਟ ਤੇ ਬਹੁਤ ਜਲਦ ਜ਼ਿਮਨੀ ਚੋਣ ਹੋਣ ਜਾ ਰਹੀਆਂ ਹਨ, ਜਿਸਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਆਪਣੀ ਕਮਰ ਕੱਸ ਲਈ ਹੈ । ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਸਾਰੀਆਂ ਪਾਰਟੀਆਂ ਤੋ ਪਹਿਲਾਂ ਹੀ ਜਲੰਧਰ ਤੋ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ (Karamjeet Kaur) ਨੂੰ ਇਹ ਚੋਣ ਲੜਨ ਲਈ ਟਿਕਟ ਦੇ ਦਿੱਤੀ ਹੈ। ਕਾਂਗਰਸ ਪਾਰਟੀ ਵੱਲੋਂ ਦਿੱਤੀ ਟਿਕਟ ਨੂੰ ਲੈ ਕੇ ਅੱਜ ਕਰਮਜੀਤ ਕੌਰ ਚੌਧਰੀ ਜਲੰਧਰ ਪੁੱਜੀ ਅਤੇ ਜੱਦੀ ਪਿੰਡ ਧਾਲੀਵਾਲ-ਕਾਦੀਆਂ ਜਾ ਕੇ ਆਪਣੇ ਪਤੀ ਮਹਰੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਸਮਾਧ ਤੇ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ।
ਕਾਂਗਰਸ ਨੇ ਕਰਮਜੀਤ ਕੌਰ ਨੂੰ ਦਿੱਤੀ ਹੈ ਟਿਕਟ
ਕਰਮਜੀਤ ਕੌਰ ਚੌਧਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਤੀ ਦੀ ਅਚਾਨਕ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਨੇ ਉਨ੍ਹਾਂ ‘ਤੇ ਵਿਸ਼ਵਾਸ ਜਤਾਉਂਦੇ ਹੋਏ ਉਨ੍ਹਾਂ ਨੂੰ ਲੋਕ ਸਭਾ ਸੀਟ ਲਈ ਮੈਦਾਨ ਵਿੱਚ ਉਤਾਰਿਆ ਹੈ ਅਤੇ ਉਹ ਸੀਟ ਜਿੱਤ ਕੇ ਪਾਰਟੀ ਦੇ ਵਿਸ਼ਵਾਸ ਨੂੰ ਕਾਇਮ ਰੱਖਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੋ ਕੰਮ ਪਹਿਲਾਂ ਉਨ੍ਹਾਂ ਦੇ ਪਤੀ ਵੱਲੋਂ ਕਰਵਾਏ ਗਏ ਸਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਉਣਗੇ ਅਤੇ ਜਲੰਧਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਤਪਰ ਰਹਿਣਗੇ।
ਪਾਰਟੀ ਦਾ ਤਹਿ ਦਿਲੋਂ ਧੰਨਵਾਦ – ਕਰਮਜੀਤ ਕੌਰ
ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਟੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਉਹ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਕਿ ਪਾਰਟੀ ਨੇ ਜ਼ਿਮਨੀ ਚੋਣ ‘ਚ ਕਾਂਗਰਸ ਪਾਰਟੀ ਤੋਂ ਉਨ੍ਹਾਂ ਦੀ ਮਾਤਾ ਨੂੰ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਸ਼ਹਿਰ ਦੇ ਵਿਕਾਸ ਕਾਰਜ ਉਨ੍ਹਾਂ ਦੇ ਪਿਤਾ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਕਰਵਾਏ ਗਏ ਹਨ ਅਤੇ ਉਹ ਇਸ ਕੰਮ ਨੂੰ ਜਾਰੀ ਰੱਖਣਗੇ।
ਸੂਬਾ ਸਰਕਾਰ ਦੇ ਲਾਏ ਤਿੱਖੇ ਨਿਸ਼ਾਨੇ
ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਚੋਣਾਂ ‘ਚ ਧੱਕੇਸ਼ਾਹੀ ਕਰ ਸਕਦੀ ਹੈ ਅਤੇ ਇਸ ਸਮੇਂ ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਖਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੰਭਵ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿਮਨੀ ਚੋਣਾਂ ਵਿੱਚ ਸਹੀ ਮਾਅਨਿਆਂ ਵਿੱਚ ਧੱਕਾ ਕਰ ਸਕਦੀ ਹੈ ਅਤੇ ਉਨ੍ਹਾਂ ਦਾ ਇੱਕੋ ਇੱਕ ਕੰਮ ਧੱਕੇਸ਼ਾਹੀ ਕਰਨਾ ਹੈ। ਪਰ ਸ਼ੁਰੂ ਤੋਂ ਹੀ ਇਹ ਸੀਟ ਕਾਂਗਰਸ ਪਾਰਟੀ ਦੀ ਹੈ ਅਤੇ ਇਸ ਵਾਰ ਵੀ ਇਸ ਸੀਟ ਤੋਂ ਕਾਂਗਰਸ ਪਾਰਟੀ ਹੀ ਜਿੱਤੇਗੀ।
ਇਹ ਵੀ ਪੜ੍ਹੋ
ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ‘ਤੇ ਸਵਾਲ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਅਪਰਾਧਿਕ ਘਟਨਾਵਾਂ ਨੂੰ ਹੱਲਾਸ਼ੇਰੀ ਦੇ ਰਹੀ ਹੈ ਅਤੇ ਅਧਿਕਾਰੀਆਂ ਤੋਂ ਗਲਤ ਕੰਮ ਕਰਵਾ ਰਹੀ ਹੈ। ਇੱਕ ਨਿੱਜੀ ਚੈਨਲ ‘ਤੇ ਲਾਰੈਂਸ ਬਿਸ਼ਨੋਈ ਦਿੱਤੇ ਟੀਵੀ ਇੰਟਰਵਿਊ ਤੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਜੇਲ੍ਹ ਦੇ ਅੰਦਰੋਂ ਮੋਬਾਈਲ ਮਿਲਣਾ ਅਤੇ ਅਪਰਾਧੀਆਂ ਕੋਲ ਮੋਬਾਈਲ ਹੋਣਾ ਆਮ ਗੱਲ ਹੋ ਗਈ ਹੈ ਅਤੇ ਇਸ ਤੋਂ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ਵਿੱਚ ਨਾਕਾਮ ਰਹੀ ਹੈ ਅਤੇ ਉਨ੍ਹਾਂ ਕੋਲ ਇਸ ਦਾ ਕੋਈ ਜਵਾਬ ਨਹੀਂ ਹੈ।