Indecent Video Case: ਅਸ਼ਲੀਲ ਵੀਡੀਓ ਮਾਮਲੇ ‘ਚ NCSC ਨੇ ਮੰਤਰੀ ਲਾਲ ਚੰਦ ਕਟਾਰੂਚਕ ਨੂੰ ਭੇਜਿਆ ਤੀਜਾ ਨੋਟਿਸ, 12 ਜੂਨ ਤੱਕ ਜਵਾਬ ਦੇਣ ਦਾ ਹੁਕਮ
ਰਾਜਪਾਲ ਨੇ ਮੰਤਰੀ ਕਟਾਰੁਚੱਕ ਦੇ ਮਾਮਲੇ ਨੂੰ ਗੰਭੀਰ ਦੱਸਿਆ ਹੈ। ਉਹ ਕਈ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਟਾਰੂਚੱਕ ਖਿਲਾਫ ਕਾਰਵਾਈ ਦੀ ਸਿਫਾਰਿਸ਼ ਕਰ ਚੁੱਕੇ ਹਨ। ਉੱਧਰ, ਵਿਰੋਧੀ ਧਿਰ ਦੇ ਆਗੂ ਵੀ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕਰ ਰਹੇ ਹਨ।
ਅਸ਼ਲੀਲ ਵੀਡੀਓ ਦੇ ਮਾਮਲੇ ਵਿੱਚ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੂੰ ਨੈਸ਼ਨਲ ਕਮਿਸ਼ਨ ਫਾਰ ਸ਼ੈਡਿਊਲ ਕਾਸਟਸ (NCSC)ਨੇ ਤੀਜਾ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਐਨਸੀਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦੱਸਿਆ ਕਿ ਸਰਕਾਰ ਨੂੰ ਪੂਰੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ, ਜਿਸ ਲਈ 12 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਹੈ। NCSC ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਪੀੜਤ ਦਾ ਬਿਆਨ ਵੀਡੀਓ ਕਾਨਫਰੰਸ ਰਾਹੀਂ ਜਾਂ ਦਿੱਲੀ ਵਿੱਚ ਰਿਕਾਰਡ ਕੀਤਾ ਜਾਵੇ ਅਤੇ ਤੁਰੰਤ ਸੁਰੱਖਿਆ ਪ੍ਰਦਾਨ ਕਰਵਾਈ ਜਾਵੇ।


